ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਸ਼ੋਭਾ ਯਾਤਰਾ 1 ਦਸੰਬਰ ਨੂੰ ਬਠਿੰਡਾ ਤੋਂ ਹੋਵੇਗੀ ਰਵਾਨਾ : ਡਿਪਟੀ ਕਮਿਸ਼ਨਰ

Date:

spot_img

👉ਡੀ.ਸੀ., ਐੱਸ.ਐੱਸ.ਪੀ. ਨੇ ਕੀਤੀ ਪ੍ਰਬੰਧਾਂ ਦੀ ਸਮੀਖਿਆ
👉ਯਾਤਰਾ ਦੇ ਪ੍ਰਬੰਧਾਂ ਸਬੰਧੀ ਅਧਿਆਰੀਆਂ ਨੂੰ ਦਿੱਤੇ ਨਿਰਦੇਸ਼
Bathinda News:ਪੰਜਾਬ ਸਰਕਾਰ ਦੇ ਸੱਭਿਆਚਾਰ ਵਿਭਾਗ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਚਾਰ ਸ਼ੋਭਾ ਯਾਤਰਾਵਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚੋਂ ਤੀਜੀ ਯਾਤਰਾ ਜ਼ਿਲ੍ਹਾ ਬਠਿੰਡਾ ਤੋਂ 1 ਦਸੰਬਰ ਨੂੰ ਸ਼ੁਰੂ ਹੋਵੇਗੀ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਅਮਰਪੁਰਾ ਬਸਤੀ ਵਿਖੇ ਸਥਿਤ ਸ੍ਰੀ ਗੁਰੂ ਰਵਿਦਾਸ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸ੍ਰੀ ਗੁਰੂ ਰਵਿਦਾਸ ਮਹਾਂ ਸਭਾ ਬਠਿੰਡਾ ਦੇ ਵੱਖ-ਵੱਖ ਅਹੁਦੇਦਾਰਾਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 1 ਦਸੰਬਰ ਨੂੰ ਯਾਤਰਾ ਬਠਿੰਡਾ ਸ਼ਹਿਰ ਵਿਖੇ ਅਮਰਪੁਰਾ ਬਸਤੀ ਤੋਂ ਸਵੇਰੇ 7:30 ਵਜੇ ਸ਼ੁਰੂ ਹੋਵੇਗੀ।

ਇਹ ਵੀ ਪੜ੍ਹੋ 👉Amritsar ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਯਾਤਰਾ ਬਠਿੰਡਾ ਸ਼ਹਿਰ ਵਿਖੇ ਅਮਰਪੁਰਾ ਬਸਤੀ ਤੋਂ ਸ਼ੁਰੂ ਹੋਵੇਗੀ। ਯਾਤਰਾ ਦਾਣਾ ਮੰਡੀ ਤੋਂ ਹੁੰਦੀ ਹੋਈ ਸਬਜ਼ੀ ਮੰਡੀ, ਭਗਵਾਨ ਵਾਲਮੀਕਿ ਚੌਂਕ, ਫੌਜੀ ਚੌਂਕ, ਬੀਬੀਵਾਲਾ ਚੌਂਕ ਵਿਖੇ ਪੁੱਜੇਗੀ । ਅੱਗੇ ਭੁੱਚੋ ਮੰਡੀ ਅਤੇ ਰਾਮਪੁਰਾ ਤੋਂ ਹੁੰਦੀ ਹੋਈ ਇਹ ਯਾਤਰਾ ਜ਼ਿਲ੍ਹਾ ਬਰਨਾਲਾ ਵਿਖੇ ਦਾਖ਼ਲ ਹੋਵੇਗੀ।ਜ਼ਿਲ੍ਹਾ ਬਰਨਾਲਾ, ਸੰਗਰੂਰ, ਪਟਿਆਲਾ, ਫਤਹਿਗੜ੍ਹ ਸਾਹਿਬ ਤੋਂ ਹੁੰਦਿਆਂ ਅੱਗੇ ਰੂਪਨਗਰ, ਬਲਾਚੌਰ, ਗੜ੍ਹਸ਼ੰਕਰ ਤੋਂ ਸ੍ਰੀ ਖੁਰਾਲਗੜ੍ਹ ਸਾਹਿਬ (ਜ਼ਿਲ੍ਹਾ ਹੁਸ਼ਿਆਰਪੁਰ) ਵਿਖੇ ਪੁੱਜੇਗੀ।ਇਹ ਸ਼ੋਭਾ ਯਾਤਰਾ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਪੁੱਜੇਗੀ ਜਿੱਥੇ 4 ਤੋਂ 6 ਦਸੰਬਰ ਤੱਕ ਪੰਜਾਬ ਸਰਕਾਰ ਵੱਲੋਂ ਉੱਚ ਪੱਧਰੀ ਸਮਾਗਮ ਰੱਖੇ ਗਏ ਹਨ।ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਵੱਖ-ਵੱਖ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਯਾਤਰਾ ਦੌਰਾਨ ਸਾਰੇ ਰੂਟਾਂ ਦੀ ਸਫ਼ਾਈ, ਲੰਗਰ ਅਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ, ਬਿਜਲੀ ਦੀਆਂ ਲਟਕਦੀਆਂ ਤਾਰਾਂ ਦੀ ਮੁਰੰਮਤ, ਰੂਟ ਚ ਪੈਂਦੇ ਦਰਖਤਾਂ ਦੀ ਛੰਗਾਈ ਆਦਿ ਦਾ ਕੰਮ ਸਮੇਂ-ਸਿਰ ਨੇਪਰੇ ਚਾੜ੍ਹ ਲਿਆ ਜਾਵੇ।

ਇਹ ਵੀ ਪੜ੍ਹੋ 👉Punjab Police ਵਿੱਚ ਵੱਡਾ ਫੇਰਬਦਲ; IG ਤੇ DIG ਸਮੇਤ ਕਈ SSP ਬਦਲੇ, ਦੇਖੋ List

ਇਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਇਸ ਸ਼ੋਭਾ ਯਾਤਰਾ ਦੇ ਜਾਣ ਵਾਲੇ ਰਸਤੇ ਲਈ ਪੁਲਿਸ ਵਿਭਾਗ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਸ਼ਰਧਾਲੂਆਂ ਨੂੰ ਟ੍ਰੈਫ਼ਿਕ ਆਦਿ ਦੀ ਕੋਈ ਸਮੱਸਿਆ ਪੇਸ਼ ਨਾ ਆਵੇ।ਇਸ ਮੌਕੇ ਪ੍ਰਧਾਨ ਪੰਜਾਬ ਕ੍ਰਿਕਟ ਐਸੋਸੀਏਸ਼ਨ ਸ਼੍ਰੀ ਅਮਰਜੀਤ ਮਹਿਤਾ, ਚੇਅਰਮੈਨ ਨਗਰ ਸੁਧਾਰ ਟਰਸਟ ਬਠਿੰਡਾ ਸ੍ਰੀ ਜਤਿੰਦਰ ਸਿੰਘ ਭੱਲਾ, ਚੇਅਰਮੈਨ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਪੂਨਮ ਸਿੰਘ, ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਲਵਜੀਤ ਕਲਸੀ, ਉੱਪ ਮੰਡਲ ਮੈਜਿਸਟਰੇਟ ਬਠਿੰਡਾ ਸ਼੍ਰੀ ਅਮਨਦੀਪ ਸਿੰਘ ਮਾਵੀ, ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਸ੍ਰੀ ਪੰਕਜ਼ ਕੁਮਾਰ, ਚੇਅਰਮੈਨ ਮਾਰਕੀਟ ਕਮੇਟੀ ਬਠਿੰਡਾ ਸ੍ਰੀ ਬਲਜੀਤ ਬੱਲੀ, ਸ੍ਰੀ ਗੁਰੂ ਰਵਿਦਾਸ ਮਹਾਂ ਸਭਾ ਬਠਿੰਡਾ ਦੇ ਪ੍ਰਧਾਨ ਸ੍ਰੀ ਗੌਰੀ ਸ਼ੰਕਰ ਤੋਂ ਇਲਾਵਾ ਸ੍ਰੀ ਗੁਰੂ ਰਵਿਦਾਸ ਮਹਾਂ ਸਭਾ ਬਠਿੰਡਾ ਦੇ ਵੱਖ-ਵੱਖ ਅਹੁਦੇਦਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

Punjab Govt ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰੇਗੀ: ਡਾ. ਬਲਜੀਤ ਕੌਰ

👉ਆਂਗਣਵਾੜੀ ਯੂਨੀਅਨਾਂ ਨਾਲ ਸਕਰਾਤਮਕ ਸੰਵਾਦ ਨੇ ਮਾਨ ਸਰਕਾਰ ਦੀ...