Saturday, May 2, 2026
spot_img
spot_img

ਸ਼ੋਮਣੀ ਕਮੇਟੀ ਦੇ ਵਫ਼ਦ ਨੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਸ੍ਰੀ ਵਿਸ਼ਨੂੰਦੇਵ ਸਾਏ ਨਾਲ ਕੀਤੀ ਮੁਲਾਕਾਤ

Date:

spot_img

👉ਰਾਏਪੁਰ ਅੰਦਰ ਡਿਗਰੀ ਤੇ ਹੁਨਰ ਵਿਕਾਸ ਕਾਲਜ ਅਤੇ ਗੁਰਮਤਿ ਸੰਗੀਤ ਅਕੈਡਮੀ ਖੋਲ੍ਹਣ ਲਈ 10 ਏਕੜ ਜ਼ਮੀਨ ਦੇਣ ਦੀ ਕੀਤੀ ਮੰਗ

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫ਼ਦ ਨੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਸ੍ਰੀ ਵਿਸ਼ਨੂੰਦੇਵ ਸਾਏ ਨਾਲ ਮੁਲਾਕਾਤ ਕਰਕੇ ਰਾਏਪੁਰ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ’ਚ ਡਿਗਰੀ ਤੇ ਹੁਨਰ ਵਿਕਾਸ ਕਾਲਜ ਅਤੇ ਗੁਰਮਤਿ ਸੰਗੀਤ ਅਕੈਡਮੀ ਦੀ ਸਥਾਪਨਾ ਵਾਸਤੇ 10 ਏਕੜ ਜ਼ਮੀਨ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਓਐਸਡੀ ਸ. ਸਤਬੀਰ ਸਿੰਘ ਧਾਮੀ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਸਿੱਖ ਮਿਸ਼ਨ ਛੱਤੀਸਗੜ੍ਹ ਦੇ ਇੰਚਾਰਜ ਸ. ਗੁਰਮੀਤ ਸਿੰਘ ਸੈਣੀ, ਸਥਾਨਕ ਸਿੱਖ ਆਗੂ ਸ. ਗੁਰਮੇਲ ਸਿੰਘ ਭੰਵਰਾ, ਸਾਬਕਾ ਐਸਪੀ ਸ. ਅਮਰਜੀਤ ਸਿੰਘ ਛਾਬੜਾ, ਘੱਟਗਿਣਤੀ ਕਮਿਸ਼ਨ ਛੱਤੀਸਗੜ੍ਹ ਦੇ ਚੇਅਰਮੈਨ ਸ. ਜਗਜੀਤ ਸਿੰਘ ਖਨੂਜਾ ਤੇ ਸ੍ਰੀ ਪਰਿੰਦਰ ਮਿਸ਼ਰਾ ਸ਼ਾਮਲ ਸਨ।

ਇਹ ਵੀ ਪੜ੍ਹੋ Gangster Happy Passia ਨੂੰ ਅਮਰੀਕਾ ‘ਚ ਹਿਰਾਸਤ ਵਿਚ ਲਏ ਜਾਣ ਦੀ ਚਰਚਾ !

ਸ਼੍ਰੋਮਣੀ ਕਮੇਟੀ ਵੱਲੋਂ ਮੁੱਖ ਮੰਤਰੀ ਨੂੰ ਸੌਂਪੇ ਪੱਤਰ ਵਿਚ ਕਿਹਾ ਗਿਆ ਕਿ ਛੱਤੀਸਗੜ੍ਹ ਰਾਜ ਵਿਚ ਸਿੱਖਾਂ ਦੀ ਵੱਡੀ ਅਬਾਦੀ ਹੈ ਅਤੇ ਹਰ ਜ਼ਿਲ੍ਹੇ ਵਿਚ ਵੱਸੇ ਸਿੱਖ ਪਰਿਵਾਰ ਛੱਤੀਸਗੜ੍ਹ ਦੇ ਵਿਕਾਸ ਵਿਚ ਅਹਿਮ ਯੋਗਦਾਨ ਪਾ ਰਹੇ ਹਨ। ਸਿੱਖਾਂ ਦਾ ਆਪਣਾ ਵਿਲੱਖਣ ਧਰਮ ਇਤਿਹਾਸ ਹੈ, ਜਿਸ ਵਿੱਚੋਂ ਪੂਰੀ ਮਨੁੱਖਤਾ ਨੂੰ ਜੋੜਨ ਦਾ ਰਾਹ ਦਿਸਦਾ ਹੈ। ਸਿੱਖਾਂ ਦੀ ਛੱਤੀਸਗੜ੍ਹ ਰਾਜ ਅੰਦਰ ਵੱਡੀ ਗਿਣਤੀ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਇਥੇ ਦੀ ਰਾਜਧਾਨੀ ਰਾਏਪੁਰ ਦੇ ਨਵਾਂ ਰਾਏਪੁਰ ਅਟਲ ਨਗਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਡਿਗਰੀ ਅਤੇ ਹੁਨਰ ਵਿਕਾਸ ਕਾਲਜ ਦੇ ਨਾਲ-ਨਾਲ ਗੁਰਮਤਿ ਸੰਗੀਤ ਅਕੈਡਮੀ ਖੋਲ੍ਹਣਾ ਚਾਹੁੰਦੀ ਹੈ, ਇਸ ਵਾਸਤੇ ਸਰਕਾਰ 10 ਏਕੜ ਜ਼ਮੀਨ ਦੇਣ ਦੀ ਪਹਿਲਕਦਮੀਂ ਕਰੇ, ਤਾਂ ਜੋ ਇਹ ਸੰਸਥਾਵਾਂ ਸਮਾਜਿਕ ਅਤੇ ਭਾਈਚਾਰਕ ਮਜ਼ਬੂਤੀ ਲਈ ਕਾਰਜਸ਼ੀਲ ਹੋ ਸਕਣ।

ਇਹ ਵੀ ਪੜ੍ਹੋ ਪੰਜਾਬ ਦੇ ਰਾਜਪਾਲ ਭਲਕੇ ਬਠਿੰਡਾ ‘ਚ; ADC ਨੇ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ

ਵਫ਼ਦ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਜੇਕਰ ਸਰਕਾਰ ਇਹ ਕਾਰਜ ਕਰਦੀ ਹੈ ਤਾਂ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਨੁਮਾਇੰਦਾ ਸੰਸਥਾ ਹੋਣ ਕਰਕੇ ਇਸ ’ਤੇ ਉਸਾਰੀ ਖ਼ੁਦ ਕਰੇਗੀ। ਵਫ਼ਦ ਆਗੂ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਪੰਜਾਬ ਅੰਦਰ ਵੱਡੀ ਗਿਣਤੀ ਵਿਚ ਵਿਦਿਅਕ ਅਦਾਰੇ ਚਲਾ ਰਹੀ ਹੈ ਅਤੇ ਇਸ ਤੋਂ ਇਲਾਵਾ ਦੇਸ਼ ਦੇ ਹੋਰਨਾਂ ਸੂਬਿਆਂ ਵਿਚ ਵੀ ਵਿਦਿਆ ਦੇ ਪ੍ਰਚਾਰ ਪ੍ਰਸਾਰ ਲਈ ਮੋਹਰੀ ਹੈ। ਇਸ ਦੀ ਉਦਾਹਰਣ ਮੁੰਬਈ ਵਿਖੇ ਸ਼੍ਰੋਮਣੀ ਕਮੇਟੀ ਦੀ ਸਫ਼ਲਤਾਪੂਰਵਕ ਚੱਲ ਰਹੀ ਵਿਦਿਅਕ ਸੰਸਥਾ ਹੈ। ਭਾਈ ਮਹਿਤਾ ਨੇ ਕਿਹਾ ਕਿ ਛੱਤੀਸਗੜ੍ਹ ਅੰਦਰ ਸਿੱਖਾਂ ਦੀ ਮੰਗ ਮੁੱਖ ਮੰਤਰੀ ਸਾਹਮਣੇ ਰੱਖੀ ਗਈ ਹੈ, ਜਿਸ ਪ੍ਰਤੀ ਉਨ੍ਹਾਂ ਨੇ ਸੰਜੀਦਗੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

Share post:

spot_img

Popular

More like this
Related