spot_img
spot_img

ਮੋਗਾ ਵਿੱਚ ਦੁਕਾਨਦਾਰ ਦਾ ਗੋਲੀਆਂ ਮਾਰ ਕੇ ਕ+ਤ+ਲ

Date:

spot_img

Moga News:ਜਿਲਾ ਮੋਗਾ ਦੇ ਧਰਮਕੋਟ ਵਿੱਚ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ ਮ੍ਰਿਤਕ ਦੀ ਪਹਿਚਾਣ ਗੈਰੀ ਵਜੋਂ ਹੋਈ ਹੈ । ਜਿਸ ਦੀ ਉਮਰ 29 ਸਾਲ ਹੈ ਤੇ ਉਸਦੇ ਦੋ ਛੋਟੇ ਛੋਟੇ ਬੱਚੇ ਹਨ। ਮ੍ਰਿਤਕ ਧਰਮਕੋਟ ਵਿੱਚ ਗੈਰੀ ਕਲੈਕਸ਼ਨ ਨਾਮ ਦੀ ਕੱਪੜੇ ਦੀ ਦੁਕਾਨ ਚਲਾਉਂਦਾ ਸੀ। ਉਹ ਘਰੋਂ ਕਾਰ ਵਾਸ਼ ਕਰਵਾਉਣ ਲਈ ਗਿਆ ਸੀ । ਪ੍ਰੰਤੂ ਧਰਮਕੋਟ ਦੇ ਪੰਡੋਰੀ ਪੁੱਲ ਕੋਲ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਸ ਦੇ ਸਿਰ ਵਿੱਚ ਗੋਲੀ ਮਾਰੀ ਗਈ। ਪਰਿਵਾਰਿਕ ਮੈਂਬਰਾਂ ਅਨੁਸਾਰ ਜਦੋਂ ਕਾਫੀ ਟਾਈਮ ਤੱਕ ਉਸ ਨਾਲ ਸੰਪਰਕ ਨਾ ਹੋਇਆ ਤਾਂ ਉਸ ਦੀ ਲੋਕੇਸ਼ਨ ਟਰੇਸ ਕੀਤੀ ਗਈ ਜੋ ਕਿ ਪੰਡੋਰੀ ਪੁੱਲ ਦੇ ਕੋਲ ਆ ਰਹੀ ਸੀ ਜਦੋਂ ਉਹ ਮੌਕੇ ਤੇ ਪਹੁੰਚੇ ਤਾਂ ਉਹਨਾਂ ਨੇ ਦੇਖਿਆ ਕਿ ਗੈਰੀ ਖੂਨ ਨਾਲ ਲੱਥ ਪੱਥ ਗੱਡੀ ਵਿੱਚ ਪਿਆ ਸੀ। ਉਸ ਨੂੰ ਤਰੁੰਤ ਹਸਪਤਾਲ ਪਹੁੰਚਾਇਆ ਗਿਆ ਪ੍ਰੰਤੂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਗਈ ਹੈ ਅਤੇ ਬੜੀ ਡੂੰਘਾਈ ਨਾਲ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਗੋਲੀ ਮਾਰਨ ਦਾ ਅਸਲੀ ਕਾਰਨ ਕੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

MLA Kulwant Singh ਵੱਲੋਂ ਹਲਕਾ ਮੋਹਾਲੀ ਵਿੱਚ ਲੋਕ ਮਿਲਣੀ ਪ੍ਰੋਗਰਾਮਾਂ ਦਾ ਦੌਰ ਜਾਰੀ

👉ਵਾਅਦੇ ਅਤੇ ਦਿੱਤੀਆਂ ਗਰੰਟੀਆਂ ਭਗਵੰਤ ਸਿੰਘ ਮਾਨ ਸਰਕਾਰ ਨੇ...