spot_img

ਟੋਹ ਵੈਨ ਅਤੇ ਹੋਰ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਸਮੇਤ ਦੁਕਾਨਦਾਰਾਂ ਨੇ ਕੀਤੀ ਮੇਅਰ ਤੇ ਪੀਸੀਏ ਪ੍ਰਧਾਨ ਨਾਲ ਮੀਟਿੰਗ

Date:

spot_img

👉ਕੋਈ ਕਾਨੂੰਨ ਦੁਕਾਨਦਾਰਾਂ ਜਾਂ ਆਮ ਲੋਕਾਂ ‘ਤੇ ਥੋਪਣ ਲਈ ਨਹੀਂ, ਸਗੋਂ ਉਨ੍ਹਾਂ ਦੀ ਸਹੂਲਤ ਲਈ ਬਣਾਇਆ ਜਾਂਦਾ ਹੈ: ਮੇਅਰਪਦਮਜੀਤ ਸਿੰਘ ਮਹਿਤਾ
👉ਵਪਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਉਨ੍ਹਾਂ ਦੀ ਸਹੂਲਤ ਅਨੁਸਾਰ ਕੀਤੇ ਜਾ ਰਹੇ ਕੰਮ: ਪੀਸੀਏ ਪ੍ਰਧਾਨ ਅਮਰਜੀਤ ਮਹਿਤਾ
Bathinda News: ਅੱਜ ਨਗਰ ਨਿਗਮ ਦੇ ਅਧਿਕਾਰੀਆਂ ਸਮੇਤ ਬੈਂਕ ਬਾਜ਼ਾਰ ਦੇ ਦੁਕਾਨਦਾਰਾਂ ਵੱਲੋਂ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਟੋਹ ਵੈਨ, ਪੀਲੀ ਲਾਈਨ ਅਤੇ ਹੋਰ ਸਮੱਸਿਆਵਾਂ ਦੇ ਹੱਲ ਲਈ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਦੁਕਾਨਦਾਰਾਂ ਨੇ ਟੋਹ ਵੈਨ ਅਤੇ ਪੀਲੀ ਲਾਈਨ ਦੀ ਸਭ ਤੋਂ ਵੱਡੀ ਸਮੱਸਿਆ ਦੇ ਹੱਲ ਦੀ ਮੰਗ ਕਰਦਿਆਂ ਕਿਹਾ ਕਿ ਟੋਹ ਵੈਨ ਦੇ ਡਰ ਕਾਰਨ ਗਾਹਕ ਬਾਜ਼ਾਰ ਵਿੱਚ ਆਉਣ ਤੋਂ ਕਤਰਾ ਰਹੇ ਹਨ, ਜਿਸ ਕਾਰਨ ਦੁਕਾਨਦਾਰਾਂ ਦਾ ਕਾਰੋਬਾਰ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ।

ਇਹ ਵੀ ਪੜ੍ਹੋ  ਅਨੁਸੂਚਿਤ ਜਾਤੀ ਭਾਈਚਾਰੇ ਲਈ ਵੱਡਾ ਤੋਹਫ਼ਾ;ਮੁੱਖ ਮੰਤਰੀ ਨੇ ਲਾਅ ਅਫ਼ਸਰਾਂ ਦੀ ਨਿਯੁਕਤੀ ਲਈ ਲਿਆ ਇਤਿਹਾਸਕ ਫੈਸਲਾ

ਇਸ ਦੌਰਾਨ ਦੁਕਾਨਦਾਰਾਂ ਨੇ ਪੀਲੀ ਲਾਈਨ ਨੂੰ 7 ਫੁੱਟ ਤੱਕ ਚੌੜਾ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਇਸ ਨਾਲ ਉਨ੍ਹਾਂ ਦੀਆਂ ਲਗਭਗ ਸਾਰੀਆਂ ਸਮੱਸਿਆਵਾਂ ਹੱਲ ਹੋ ਜਾਣਗੀਆਂ। ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਦੇ ਹਿਸਾਬ ਨਾਲ ਪੀਲੀਆਂ ਲਾਈਨਾਂ ਖਿੱਚੀਆਂ ਜਾਣ। ਅਧਿਕਾਰੀਆਂ ਨੇ ਕਿਹਾ ਕਿ ਵਪਾਰੀਆਂ ਦੇ ਅਨੁਸਾਰ, ਕੱਲ੍ਹ ਨੂੰ ਹੀ ਬੈਂਕ ਬਾਜ਼ਾਰ ਵਿੱਚ ਪੀਲੀਆਂ ਲਾਈਨਾਂ ਖਿੱਚੀਆਂ ਜਾਣਗੀਆਂ। ਇਸ ਦੌਰਾਨ ਦੁਕਾਨਦਾਰਾਂ ਨੇ ਬੈਂਕ ਬਾਜ਼ਾਰ ਦੀਆਂ ਗਲੀਆਂ ਵਿੱਚ ਸਪੀਡ ਬ੍ਰੇਕਰ ਲਗਾਉਣ ਦੀ ਮੰਗ ਵੀ ਉਠਾਈ, ਜਿਸ ਦਾ ਤੁਰੰਤ ਹੱਲ ਵੀ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਅਗਲੇ 24 ਘੰਟਿਆਂ ਦੇ ਅੰਦਰ ਉਕਤ ਸਪੀਡ ਬ੍ਰੇਕਰ ਲਗਾਉਣ ਦੇ ਆਦੇਸ਼ ਦਿੱਤੇ ਗਏ। ਇਸ ਮੌਕੇ ਮੇਅਰ ਪਦਮਜੀਤ ਸਿੰਘ ਮਹਿਤਾ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਕਿਹਾ ਕਿ ਸਰਕਾਰ ਵੱਲੋਂ ਬਣਾਏ ਗਏ ਕਾਨੂੰਨ ਆਮ ਲੋਕਾਂ ਅਤੇ ਕਾਰੋਬਾਰੀਆਂ ਦੀ ਸਹੂਲਤ ਲਈ ਹਨ ਅਤੇ ਉਨ੍ਹਾਂ ‘ਤੇ ਥੋਪਣ ਲਈ ਨਹੀਂ ਹਨ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਦੀ ਵੱਡੀ ਸਫਲਤਾ;ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਸਮੱਗਲਰ ਨਾਲ ਸਬੰਧਤ ਨਸ਼ਾ ਤਸਕਰ ਕਾਬੂ;18 ਕਿਲੋ ਹੈਰੋਇਨ ਬਰਾਮਦ

ਸ਼੍ਰੀ ਮਹਿਤਾ ਨੇ ਕਿਹਾ ਕਿ ਵਪਾਰੀਆਂ ਅਤੇ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਪਰਾਧ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਬਠਿੰਡਾ ਦੇ ਸਾਰੇ ਵਾਰਡਾਂ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ ਅਤੇ ਉਕਤ ਕੰਮ ਸ਼ੁਰੂ ਹੋ ਚੁੱਕਾ ਹੈ।ਇਸ ਦੌਰਾਨ ਦੁਕਾਨਦਾਰਾਂ ਨੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਅਮਰਜੀਤ ਮਹਿਤਾ ਦਾ ਧੰਨਵਾਦ ਕੀਤਾ। ਇਸਤੋਂ ਇਲਾਵਾ ਬੀਤੀ ਰਾਤ, ਸ਼੍ਰੀ ਪਵਨ ਛਾਬੜਾ ਦੀ ਅਗਵਾਈ ਹੇਠ ਵੀਰ ਕਲੋਨੀ ਵਿੱਚ ਮੇਅਰ ਪਦਮਜੀਤ ਸਿੰਘ ਮਹਿਤਾ, ਪੀਸੀਏ ਪ੍ਰਧਾਨ ਅਮਰਜੀਤ ਮਹਿਤਾ ਅਤੇ ਮੈਡਮ ਸ਼੍ਰੀਮਤੀ ਬਬੀਤਾ ਮਹਿਤਾ ਦੇ ਸਨਮਾਨ ਲਈ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਸਮੱਸਿਆਵਾਂ ਦੇ ਹੱਲ ਲਈ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ ਅਤੇ ਲਗਭਗ ਸਾਰੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਹੱਲ ਕਰ ਦਿੱਤਾ ਗਿਆ। ਅੱਜ ਨਗਰ ਨਿਗਮ ਵਿੱਚ ਵੀ ਮੇਅਰ ਨੇ ਜਨਤਾ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ ‘ਤੇ ਹੀ ਹੱਲ ਕਰਵਾਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img

Share post:

Popular

More like this
Related

ਲੋਕ ਨਿਰਮਾਣ ਵਿਭਾਗ ਦੇ 17 SDOs ਨੂੰ ਮਿਲੀ ਤਰੱਕੀ, ਬਣੇ Xen, ਦੇਖੋ ਲਿਸਟ

Chandigarh News: ਪੰਜਾਬ ਸਰਕਾਰ ਨੇ ਲੋਕ ਨਿਰਮਾਣ ਵਿਭਾਗ ਵਿਚ...

Raja Warring ਨੇ Ravneet Bittu ਨੂੰ ਦਿੱਤੀ ਨੇਕ ‘ਸਲਾਹ’!

Chandigarh News: ਲੁਧਿਆਣਾ ਤੋਂ ਇੱਕ ਦੂਜੇ ਦੇ ਵਿਰੁਧ ਲੋਕ...

Fazilka ‘ਚ DSP ਦਫ਼ਤਰ ਦੇ ਬਾਹਰ ਹੋਈ ਫ਼ਾਈਰਿੰਗ; 2 ਕਾਬੂ, ਇੱਕ ਪਿਸਤੌਲ ਬਰਾਮਦ

Fazilka News: Fazilka ਜ਼ਿਲ੍ਹੇ ਦੇ ਜਲਾਲਾਬਾਦ 'ਚ ਸਥਿਤ ਡੀਐਸਪੀ...