Bathinda News:ਬੱਸ ਸਟੈਂਡ ਨੂੰ ਮੌਜੂਦਾ ਥਾਂ ’ਤੇ ਹੀ ਰੱਖਣ ਲਈ 24 ਅਪ੍ਰੈਲ ਤੋਂ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਲੱਗੇ ਪੱਕੇ ਮੋਰਚੇ ਵੱਲੋਂ ਹਰ ਰੋਜ਼ ਅੰਦੋਲਨ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਨਵੇਂ ਨਵੇਂ ਪ੍ਰੋਗਰਾਮ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਦੁਕਾਨਦਾਰਾਂ ਵੱਲੋਂ ਵੱਡੀ ਗਿਣਤੀ ਵਿੱਚ ਬੱਸ ਸਟੈਂਡ ਤੋਂ ਮਸ਼ਾਲ ਮਾਰਚ ਕੱਢਿਆ ਗਿਆ, ਜੋ ਕਿ ਕੋਰਟ ਰੋਡ, ਮਹਿਣਾ ਚੌਕ, ਮਿੱਠੂ ਵਾਲਾ ਮੋੜ, ਆਰਿਆ ਸਮਾਜ ਚੌਕ, ਧੋਬੀ ਬਜ਼ਾਰ, ਸਪੋਰਟਸ ਮਾਰਕਿਟ ਤੋਂ ਹੁੰਦਾ ਹੋਇਆ ਸਦਭਾਵਨਾ ਚੌਕ ’ਤੇ ਸਮਾਪਤ ਹੋਇਆ।
ਇਹ ਵੀ ਪੜ੍ਹੋ ਬਠਿੰਡਾ ਦੀ ਫ਼ੌਜੀ ਛਾਉਣੀ ’ਚੋਂ ਇੱਕ ਹੋਰ ਜਾਸੂਸੀ ਦੇ ‘ਸ਼ੱਕ’ ਵਿਚ ਗ੍ਰਿ੍ਰਫਤਾਰ
ਜਿਸ ਵਿੱਚ ਲੋਕਾਂ ਨੇ ਹੱਥਾਂ ਵਿੱਚ ਮਸ਼ਾਲਾਂ ਫੜ ਕੇ ਜਨਤਾ ਨੂੰ ਬੱਸ ਅੱਡੇ ਲਈ ਜਾਗਰੂਕ ਕੀਤਾ। ਮਸ਼ਾਲ ਮਾਰਚ ਵਿੱਚ ਗੁਰਪ੍ਰੀਤ ਆਰਟਿਸਟ ਅਤੇ ਗੁਰਵਿੰਦਰ ਸ਼ਰਮਾ ਨੇ ਲੋਕਾਂ ਨੂੰ ਬੱਸ ਅੱਡੇ ਸੰਬੰਧੀ ਜਾਣਕਾਰੀ ਦਿੱਤੀ। ਸੰਘਰਸ਼ ਕਮੇਟੀ ਦੇ ਆਗੂ ਬਲਤੇਜ ਸਿੰਘ ਵਾਂਦਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਜੋ ਕਮੇਟੀ ਬਣਾਈ ਗਈ ਹੈ, ਉਸ ਅੱਗੇ ਬੱਸ ਸਟੈਂਡ ਲਈ ਮਜ਼ਬੂਤੀ ਨਾਲ ਪੱਖ ਰੱਖਾਂਗੇ। ਉਨ੍ਹਾਂ ਨੇ ਸਿੱਧੇ ਸ਼ਬਦਾਂ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਕੀਮਤ ’ਤੇ ਬੱਸ ਅੱਡਾ ਬਦਲਣ ਨਹੀਂ ਦੇਵਾਂਗੇ। ਹਰਵਿੰਦਰ ਸਿੰਘ ਹੈਪੀ ਨੇ ਕਿਹਾ ਕਿ ਬਠਿੰਡਾ ਦੇ ਐਮ ਐਲ ਏ ਨੂੰ ਜਿੱਦ ਛੱਡ ਕੇ ਲੋਕਾਂ ਦੀ ਭਾਵਨਾ ਨੂੰ ਸਮਝਣਾ ਚਾਹੀਦਾ ਹੈ ਤੇ ਹਰ ਰੋਜ਼ ਬੱਸ ਅੱਡੇ ਬਾਰੇ ਝੂਠ ਬੋਲਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ ਮਜੀਠਾ ਕਾਂਡ; ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ 23 ਹੋਈ, DSP ਤੇ SHO ਤੋਂ ਬਾਅਦ ETO ਤੇ Inspector ਵੀ ਮੁਅੱਤਲ
ਕੌਂਸਲਰ ਸੰਦੀਪ ਬਾਬੀ ਨੇ ਕਿਹਾ ਕਿ ਜਿਆਦਾਤਰ ਕੌਂਸਲਰ ਬੱਸ ਅੱਡਾ ਸੰਘਰਸ਼ ਕਮੇਟੀ ਦੇ ਪੱਖ ਵਿੱਚ ਹਨ, ਕਿਉਂਕਿ ਉਹ ਆਮ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦੇ ਹਨ। ਇਸ ਮੌਕੇ ਤੇ ਹਰਜਿੰਦਰ ਸਿੱਧੂ, ਦੇਵੀ ਦਿਆਲ, ਰਾਮ ਜਿੰਦਲ, ਰਵਿੰਦਰ ਗੁਪਤਾ, ਅਸ਼ੋਕ ਕੁਮਾਰ, ਰਾਜ ਕੁਮਾਰ, ਪਰਮਜੀਤ ਸਿੰਘ, ਮਨਦੀਪ ਸਿੰਘ, ਤਰਸੇਮ ਕੁਮਾਰ, ਸੈਸ਼ਨ ਕੁਮਾਰ ਅਤੇ ਸਮੂਹ ਦੁਕਾਨਦਾਰਾਂ ਨੇ ਸਹਿਯੋਗ ਕੀਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।