Ludhiana News: ਪੰਜਾਬ ਦੀ ਆਰਥਿਕ ਰਾਜਧਾਨੀ ਮੰਨੇ ਜਾਂਦੇ ਲੁਧਿਆਣਾ ਸ਼ਹਿਰ ਵਿੱਚ ਬੀਤੀ ਰਾਤ ਹੋ ਰਹੇ ਇੱਕ ਵੀਆਈਪੀ ਵਿਆਹ ਸਮਾਗਮ ਦੌਰਾਨ ਦੋ ਗੁੱਟਾਂ ਵਿੱਚ ਚੱਲੀਆਂ ਗੋਲੀਆਂ ਕਾਰਨ ਦੋ ਜਣਿਆਂ ਦੀ ਮੌਤ ਅਤੇ ਕਈਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਘਟਨਾ ਤੋਂ ਬਾਅਦ ਲੁਧਿਆਣਾ ਪੁਲਿਸ ਦੇ ਉਚ ਅਧਿਕਾਰੀਆਂ ਵੱਲੋਂ ਮੌਕੇ ‘ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ਵਿੱਚ ਥਾਣਾ ਸਦਰ ਵਿਖੇ ਮੁਕੱਦਮਾ ਦਰਜ਼ ਕੀਤਾ ਗਿਆ ਹੈ।
ਇਹ ਵੀ ਪੜ੍ਹੋ ਅਕਾਲੀ ਆਗੂ ਕੰਚਨਪ੍ਰੀਤ ਕੌਰ ਰਿਹਾਅ; ਸਾਰੀ ਰਾਤ ਖੁੱਲੀ ਰਹੀ ਅਦਾਲਤ
ਇਹ ਵਿਆਹ ਸਮਾਗਮ ਲੁਧਿਆਣਾ ਦੇ ਸਭ ਤੋਂ ਵੱਡੇ ਮੈਰਿਜ ਪੈਲਸ ਬਾਠ ਕੈਸਲ ਵਿੱਚ ਹੋ ਰਿਹਾ ਸੀ, ਜਿਸ ਵਿੱਚ ਇਲਾਕੇ ਦੇ ਨਾਮਵਰ ਅਧਿਕਾਰੀਆਂ ਤੋਂ ਇਲਾਵਾ ਤਿੰਨ ਮੌਜੂਦਾ ਵਿਧਾਇਕ ਵੀ ਹਾਜ਼ਰ ਸਨ। ਇਹ ਵਿਆਹ ਵਰਿੰਦਰ ਕੁਮਾਰ ਨਾਂ ਦੇ ਵਿਅਕਤੀ ਦਾ ਸੀ, ਜਿਸ ਦੇ ਵਿੱਚ ਗੋਲੀਆਂ ਚਲਾਉਣ ਵਾਲੇ ਨੌਜਵਾਨ ਵੀ ਮਹਿਮਾਨ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਫਾਈਰਿੰਗ ਸ਼ੁਭਮ ਮੋਟਾ ਤੇ ਅੰਕੁਰ ਨਾਂ ਦੇ ਨੌਜਵਾਨਾਂ ਦੇ ਗਰੁੱਪ ਵਿੱਚ ਹੋਈ, ਜਿੰਨਾਂ ਦੀ ਆਪਸ ਵਿੱਚ ਪਹਿਲਾਂ ਹੀ ਖਟਾਸ ਚਲਦੀ ਹੈ ਅਤੇ ਇਹੀ ਵਜਹਾ ਇਸ ਗੋਲੀਬਾਰੀ ਦੀ ਘਟਨਾ ਦੀ ਬਣੀ ਹੈ।
ਇਹ ਵੀ ਪੜ੍ਹੋ Bathinda ਦੇ ਪ੍ਰੇਮੀ ਨਾਲ ਮਿਲਕੇ Faridkot ‘ਚ ਪਤਨੀ ਨੇ ਪਤੀ ਨੂੰ ਮਾ+ਰਿਆ; ਪਤਨੀ ਗ੍ਰਿਫਤਾਰ, ਪ੍ਰੇਮੀ ਫ਼ਰਾਰ
ਇਸ ਘਟਨਾ ਦੌਰਾਨ ਸਗਨ ਸਮਾਗਮ ਚੱਲ ਰਿਹਾ ਸੀ। ਗੋਲੀ ਚੱਲਣ ਕਾਰਨ ਵਿਆਹ ਸਮਾਗਮ ਵਿੱਚ ਹਫੜਾ ਦਫੜੀ ਮੱਚ ਗਈ ਅਤੇ ਲੋਕ ਆਪਣੀ ਜਾਨ ਬਚਾਉਣ ਲਈ ਇਧਰ ਉਧਰ ਭੱਜਣ ਲੱਗੇ। ਇਸ ਗੋਲੀਬਾਰੀ ਦੀ ਚਪੇਟ ਵਿੱਚ ਹੋਣ ਕਾਰਨ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਈਆਂ ਲਾੜੇ ਦੀ ਮਾਸੀ ਅਤੇ ਇੱਕ ਹੋਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦੋਂ ਕਿ ਤਿੰਨ ਚਾਰ ਜਣੇ ਹੋਰ ਜਖਮੀ ਹੋ ਗਏ, ਜਿਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।













