Amritsar News : ਦੀਵਾਲੀ ਦੀ ਰਾਤ ਨੂੰ ਅੰਮ੍ਰਿਤਸਰ ਵਿੱਚ ਦੋ ਗੁੱਟਾਂ ਵਿਚਕਾਰ ਹੋਈ ਲੜਾਈ ਦੌਰਾਨ ਗੋਲੀਆਂ ਚੱਲਣ ਦੀ ਖਬਰ ਸਾਹਮਣੇ ਆਈ ਹੈ। ਇਸ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਇੱਕ ਥਾਣੇਦਾਰ ਵੀ ਜਖਮੀ ਹੋ ਗਿਆ। ਜਿਸਦਾ ਹਸਪਤਾਲ ਵਿਚ ਇਲਾਜ਼ ਚੱਲ ਰਿਹਾ। ਥਾਣੇਦਾਰ ਹਰਨੈਕ ਸਿੰਘ ਸੂਚਨਾ ਮਿਲਣ ‘ਤੇ ਮੌਕੇ ਉੱਪਰ ਆਪਣੀ ਟੀਮ ਸਮੇਤ ਪੁੱਜਿਆ ਹੋਇਆ ਸੀ। ਮ੍ਰਿਤਕ ਨੌਜਵਾਨ ਦੀ ਪਹਿਚਾਣ ਪ੍ਰਤਾਪ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ 👉Bathinda ਦੀ Mall Road ‘ਤੇ ‘ਐਨਕਾਂ’ ਦੀ ਮਸ਼ਹੂਰ ਦੁਕਾਨ ਨੂੰ ਦੀਵਾਲੀ ਰਾਤ ਲੱਗੀ ਅੱਗ
ਮੁਢਲੀ ਜਾਣਕਾਰੀ ਮੁਤਾਬਕ ਦੋਹਾਂ ਧਿਰਾਂ ਵਿਚਕਾਰ ਸੋਨੇ ਦੇ ਲੈਣ-ਦੇਣ ਨੁੰ ਲੈ ਕੇ ਵਿਵਾਦ ਚੱਲ ਰਿਹਾ ਸੀ, ਜਿਸਨੇ ਬੀਤੀ ਰਾਤ ਖੂਨੀ ਰੂਪ ਧਾਰਨ ਕਰ ਲਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਹੋਰ ਵੇਰਵਿਆਂ ਦੀ ਉਡੀਕ ਹੈ। ਮਿਲੀ ਜਾਣਕਾਰੀ ਮੁਤਾਬਕ ਦੋਹਾਂ ਧਿਰਾਂ ਵਿਚਕਾਰ ਹੋਏ ਵਿਵਾਦ ਦੌਰਾਨ ਇੱਕ ਧਿਰ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਿਸਤੋਂ ਬਾਅਦ ਥਾਣਾ ਬੀ ਡਿਵੀਜ਼ਨ ਦੇ ਏਐਸਆਈ ਹਰਨੇਕ ਸਿੰਘ ਵੀ ਮੌਕੇ ‘ਤੇ ਪੁਲਿਸ ਪਾਰਟੀ ਸਮੇਤ ਪੁੱਜੇ। ਇਸ ਦੌਰਾਨ ਗਾਲੀ ਗਲੌਚ ਤੋਂ ਝਗੜਾ ਵਧਦਾ ਹੋਇਆ ਹੱਥੋਂਪਾਈ ਤੱਕ ਪੁੱਜ ਗਿਆ ਤੇ ਕੁੱਝ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ।
ਇਹ ਵੀ ਪੜ੍ਹੋ 👉ਕੈਬਨਿਟ ਮੰਤਰੀ ਨੇ ਸਲਮ ਏਰੀਆਂ ਵਿੱਚ ਰਹਿਣ ਵਾਲੇ ਬੱਚਿਆਂ ਨਾਲ ਮਨਾਈ ਦਿਵਾਲੀ
ਇਸ ਗੋਲੀਬਾਰੀ ਵਿਚ ਪ੍ਰਤਾਪ ਸਿੰਘ ਦੀ ਮੌਤ ਹੋ ਗਈ ਤੇ ਥਾਣੇਦਾਰ ਹਰਨੈਕ ਸਿੰਘ ਦੇ ਵੀ ਦੋ ਗੋਲੀਆਂ ਲੱਗੀਆਂ, ਜਿਸਨੂੰ ਉਸਦੀ ਟੀਮ ਨੇ ਤੁਰੰਤ ਹਪਸਤਾਲ ਦਾਖਲ ਕਰਵਾਇਆ। ਗੋਲੀਆਂ ਚੱਲਣ ਦਾ ਪਤਾ ਲੱਗਦੇ ਹੀ ਏਸੀਪੀ ਰਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪੁੱਜੇ। ਪੁਲਿਸ ਅਧਿਕਾਰੀਆਂ ਮੁਤਾਬਕ ਕੁੱਝ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਤੇ ਅਗਲੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













