ਸ਼੍ਰੀ ਅੰਮ੍ਰਿਤਸਰ ਸਾਹਿਬ, 30 ਅਗਸਤ: ਪਹਿਲਾਂ ਹੀ ਸਿਆਸੀ ਤੇ ਧਾਰਮਿਕ ਖੇਤਰ ਵਿਚ ਬੁਰੀ ਤਰ੍ਹਾਂ ਘਿਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹੁਣ ਸਿੱਖਾਂ ਦੀ ਸਰਬਉੱਚ ਸੰਸਥਾ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਤਨਖ਼ਾਹੀਆ ਕਰਾਰ ਦੇ ਦਿੱਤਾ ਹੈ। ਸ਼ੁੱਕਰਵਾਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਮੀਟਿੰਗ ਵਿਚ ਹੋਏ ਫੈਸਲਿਆਂ ਨੂੰ ਪੜ੍ਹ ਕੇ ਸੁਣਾਉਂਦੇ ਹੋਏ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਬਤੌਰ ਡਿਪਟੀ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਕੁੱਝ ਅਜਿਹੇ ਫੈਸਲੇ ਲਏ, ਜਿਸਦੇ ਨਾਲ ਪੰਥਕ ਸਰੂਪ ਦੇ ਅਕਸ ਨੂੰ ਵੱਡੀ ਢਾਹ ਲੱਗੀ, ਸ਼੍ਰੋਮਣੀ ਅਕਾਲੀ ਦਲ ਦੀ ਹਾਲਾਤ ਬਹੁਤ ਪਤਲੀ ਲੱਗੀ ਅਤੇ ਸਿੱਖ ਹਿੱਤਾਂ ਨੂੰ ਨੁਕਸਾਨ ਹੋਇਆ,
ਪੰਜਾਬ ਦੇ ਜੇਲ੍ਹ ਵਿਭਾਗ ਵਿਚ ਵੱਡੀ ਪੱਧਰ ’ਤੇ ਰੱਦੋ-ਬਦਲ, 33 ਅਧਿਕਾਰੀ ਕੀਤੇ ਇੱਧਰੋ-ਉਧਰ
ਜਿਸਦੇ ਚੱਲਦੇ ਇੰਨ੍ਹਾਂ ਗਲਤੀਆਂ ਲਈ ਜਿੰਮੇਵਾਰ ਠਹਿਰਾਉਂਦਿਆਂ ਇਹ ਵੱਡੀ ਕਾਰਵਾਈ ਕੀਤੀ ਹੈ। ਜਥੇਦਾਰ ਸਾਹਿਬ ਨੇ ਸੁਖਬੀਰ ਸਿੰਘ ਬਾਦਲ ਨੂੰ ਇੱਕ ਨਿਮਾਣੇ ਸਿੱਖ ਵਜੋਂ ਪੇਸ਼ ਹੋ ਕੇ ਆਪਣੇ ਕੀਤੇ ਗੁਨਾਹਾਂ ਲਈ ਮੁਆਫ਼ੀ ਮੰਗਣ ਤੱਕ ਗੁਨਾਹੀਆਂ ਕਰਾਰ ਦਿੱਤਾ। ਇਸਦੇ ਨਾਲ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਸਾਲ 2007 ਤੋਂ ਲੈ ਕੇ 2017 ਸਾਲ ਤੱਕ ਅਕਾਲੀ ਸਰਕਾਰ ਦੌਰਾਨ ਸਿੱਖ ਵਜੀਰ ਰਹੇ ਆਗੂਆਂ ਨੂੰ ਵੀ ਬਰਾਬਰ ਦੇ ਜਿੰਮੇਵਾਰ ਠਹਿਰਾਉਂਦਿਆਂ 15 ਦਿਨਾਂ ਦੇ ਵਿਚ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਜਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਵਿਰੁਧ ਡੇਰਾ ਮੁਖੀ ਨੂੰ ਮੁਆਫ਼ੀ ਦੇਣ, ਸੁਮੈਧ ਸਿੰਘ ਸੈਣੀ ਨੂੰ ਡੀਜੀਪੀ ਲਗਾਉਣ ਸਹਿਤ ਅਕਾਲੀ ਸਰਕਾਰ ਦੌਰਾਨ ਬੇਅਦਬੀਆਂ ਲਈ ਜਿੰਮੇਵਾਰ ਠਹਿਰਾਉਂਦਿਆਂ ਬਾਗੀ ਧੜੇ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਉਪਰ ਸ਼ਿਕਾਇਤ ਕੀਤੀ ਗਈ ਸੀ।
Share the post "Big News: ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਤਨਖ਼ਾਹੀਆ ਕਰਾਰ"