ਕਥਾ ਵਿੱਚ ਸਿਹਤ ਸਮੱਸਿਆ ਆਉਣ ’ਤੇ ਡਾਕਟਰਾਂ ਵੱਲੋਂ ਕੀਤਾ ਜਾਵੇਗਾ ਮੁਫ਼ਤ ਇਲਾਜ: ਸ਼੍ਰੀ ਅਮਰਜੀਤ ਮਹਿਤਾ
ਪੰਜਾਬ ਵਿੱਚ ਪਹਿਲੀ ਵਾਰ ਬੱਚਿਆਂ ਅਤੇ ਬਜ਼ੁਰਗਾਂ ਲਈ ਬੈਂਡ ਦੀ ਵਿਵਸਥਾ, ਮੋਬਾਈਲ ਨਾਲ ਹੋਵੇਗੀ ਟਰੈਕਿੰਗ
Bathinda News:ਪੰਜਾਬ ਦੇ ਦਿਲ ਮਾਲਵਾ ਦੇ ਇਤਿਹਾਸਿਕ ਸ਼ਹਿਰ ਬਠਿੰਡਾ ਨੂੰ ਸਮਾਜਿਕ ਬੁਰਾਈਆਂ ਤੋਂ ਮੁਕਤ ਕਰਨ ਅਤੇ ਨੌਜਵਾਨਾਂ ਨੂੰ ਪੰਜਾਬੀ ਸੱਭਿਅਤਾ ਤੇ ਧਾਰਮਿਕ ਲਹਿਰ ਨਾਲ ਜੋੜਨ ਲਈ ਪਿਛਲੇ ਲੰਬੇ ਸਮੇਂ ਤੋਂ ਯਤਨਸ਼ੀਲ ਮਹਿਤਾ ਪਰਿਵਾਰ ਵੱਲੋਂ ਬਠਿੰਡਾ ਵਿੱਚ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਦੂਸਰੀ ਵਿਸ਼ਾਲ ਇਤਿਹਾਸਕ ‘ਸ਼੍ਰੀ ਸ਼ਿਵ ਮਹਾਂਪੁਰਾਣ ਕਥਾ’ ਦੇ ਇੰਤਜਾਮ ਪੂਰੇ ਹੋ ਗਏ ਹਨ। ਅੱਜ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ 5 ਮਾਰਚ, ਬੁੱਧਵਾਰ ਦੀ ਸਵੇਰੇ 11 ਵਜੇ ਪ੍ਰਾਚੀਨ ਸ਼੍ਰੀ ਹਨੁੰਮਾਨ ਮੰਦਰ, ਪੋਸਟ ਆਫਿਸ ਬਾਜ਼ਾਰ ਵਿੱਚ ਪੁਜਾ ਅਰਚਨਾ ਕਰਨ ਤੋਂ ਬਾਅਦ ਵਿਸ਼ਾਲ ਸ਼ੋਭਾ ਯਾਤਰਾ ਰਵਾਨਾ ਹੋਵੇਗੀ, ਉਕਤ ਯਾਤਰਾ ਧੋਬੀ ਬਾਜ਼ਾਰ, ਫਾਇਰ ਬ੍ਰਿਗੇਡ ਚੌਂਕ ਤੋਂ ਹੁੰਦੇ ਹੋਏ ਮਾਲ ਰੋਡ ਪੁੱਜੇਗੀ ਅਤੇ ਸ਼੍ਰੀ ਹਨੁੰਮਾਨ ਜੀ ਦੀ ਮੂਰਤੀ ਦੇ ਨੇੜੇ ਸਮਾਪਤ ਹੋਵੇਗੀ।
ਇਹ ਵੀ ਪੜ੍ਹੋ Punjab Govt ਦਾ ਹੜਤਾਲੀ ਤਹਿਸੀਲਦਾਰਾਂ ਵਿਰੁੱਧ ਵੱਡਾ Action, 14 ਮੁਅੱਤਲ
ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦਾ ਭਰਵਾਂ ਸਵਾਗਤ ਹੋਵੇਗਾ, ਯਾਤਰਾ ’ਤੇ ਜਗਾ ਜਗਹਾ ਫੁੱਲਾਂ ਦੀ ਵਰਖਾ ਹੋਵੇਗੀ, ਯਾਤਰਾ ਲਈ ਪਾਣੀ, ਚਾਹ, ਪਕੌੜੇ, ਫਲ ਤੇ ਹੋਰ ਖਾਣ ਪੀਣ ਵਾਲੀਆਂ ਚੀਜ਼ਾਂ ਦੀ ਸ਼ਹਿਰ ਵਾਸੀਆਂ ਵੱਲੋਂ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਵਿੱਚ ਪੰਜਾਬੀ ਸੱਭਿਅਤਾ ਨੂੰ ਦਰਸਾਉਣ ਵਾਲੀਆਂ ਝਾਂਕੀਆਂ ਸ਼ਾਮਿਲ ਹੋਣਗੀਆਂ, ਵੱਖ ਵੱਖ ਪਹਿਰਾਵੇ ਵਿੱਚ ਨੰਨ੍ਹੇ ਮੁੰਨੇ ਬੱਚੇ ਯਾਤਰਾ ਦੀ ਸ਼ੋਭਾ ਵਧਾਉਣਗੇ, ਮਹਿਲਾਵਾਂ ਕਲਸ਼ ਲੈ ਕੇ ਚੱਲਣਗੀਆਂ ਅਤੇ ਹੋਰ ਵੀ ਬਹੁਤ ਕੁੱਝ ਇਸ ਯਾਤਰਾ ਵਿੱਚ ਅਦਭੁਤ ਵੇਖਣ ਨੂੰ ਮਿਲੇਗਾ। ਇਸ ਦੌਰਾਨ ਉਨ੍ਹਾਂ ਸ਼੍ਰੀ ਸ਼ਿਵ ਮਹਾਂਪੁਰਾਣ ਕਥਾ ਵਿੱਚ ਪਹੁੰਚਣ ਵਾਲੇ ਸ਼ਰਧਾਲੂਆਂ ਦੇ ਬੱਚਿਆਂ ਅਤੇ ਬਜ਼ੁਰਗਾਂ ਲਈ ਬੈਂਡ ਦੀ ਵਿਵਸਥਾ ਸਬੰਧੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਕਿਸੇ ਵੀ ਸਮੇਂ ਆਪਣੇ ਬੱਚਿਆਂ ਅਤੇ ਬਜ਼ੁਰਗਾਂ ਦੀ ਰਜਿਸਟਰੇਸ਼ਨ ਕਰਵਾ ਸਕਦੇ ਹਨ, ਉਸ ਤੋਂ ਬਾਅਦ ਬੱਚਿਆਂ ਅਤੇ ਬਜ਼ੁਰਗਾਂ ਦੇ ਹੱਥਾਂ ’ਤੇ ਉਕਤ ਬੈਂਡ ਬੰਨ੍ਹੇ ਜਾਣਗੇ, ਜਿਨ੍ਹਾਂ ਦਾ ਕੁਨੈਕਸ਼ਨ ਮੋਬਾਈਲ ਨਾਲ ਹੋਵੇਗਾ, ਜਿਨ੍ਹਾਂ ਨੂੰ ਟਰੈਕ ਕੀਤਾ ਜਾ ਸਕਦਾ ਹੈ, ਇਸ ਨਾਲ ਬੱਚਿਆਂ ਦੇ ਗੁਮ ਹੋਣ ਦੀਆਂ ਸ਼ਿਕਾਇਤਾਂ ਨਹੀਂ ਹੋਣਗੀਆਂ।
ਇਹ ਵੀ ਪੜ੍ਹੋ Vigilance ਨੇ ਇੱਕ ਹੋਰ ਪਟਵਾਰੀ 20,000 ਰੁਪਏ ਰਿਸ਼ਵਤ ਲੈਂਦਾ ਕਰਿੰਦੇ ਸਹਿਤ ਚੁੱਕਿਆ
ਉਨ੍ਹਾਂ ਦੱਸਿਆ ਕਿ ਸਿਹਤ ਸੁਵਿਧਾਵਾਂ ਲਈ ਦੋ ਐਂਬੂਲੈਂਸਾਂ ਤੈਨਾਤ ਰਹਿਣਗੀਆਂ, ਜਦੋਂ ਕਿ ਦਵਾਈਆਂ ਲਈ ਕਨੌਪੀ ਵੀ ਲਗਾਈ ਗਈ ਹੈ, ਜੇਕਰ ਕਿਸੇ ਨੂੰ ਸਿਹਤ ਦੀ ਕੋਈ ਜਿਆਦਾ ਸਮੱਸਿਆ ਆਉਂਦੀ ਹੈ, ਤਾਂ ਉਨ੍ਹਾਂ ਦਾ ਇਲਾਜ ਡਾਕਟਰਾਂ ਵੱਲੋਂ ਮੁਫ਼ਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਹਿਲੇ ਤਿੰਨ ਦਿਨ 6 ਮਾਰਚ ਤੋਂ 8 ਮਾਰਚ ਤੱਕ ਦੁਪਹਿਰ 1 ਵਜੇ ਤੋਂ ਸ਼ਾਮ 4 ਵਜੇ ਤੱਕ ਅਤੇ ਅਖੀਰਲੇ ਚਾਰ ਦਿਨ 9 ਮਾਰਚ ਤੋਂ 12 ਮਾਰਚ ਤੱਕ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਅੰਤਰਰਾਸ਼ਟਰੀ ਕਥਾਵਾਚਕ ਭਾਗਵਤ ਭੂਸ਼ਣ ਪੰਡਿਤ ਪ੍ਰਦੀਪ ਮਿਸ਼ਰਾ ਜੀ ਸੀਹੋਰ ਵਾਲਿਆਂ ਵੱਲੋਂ ਆਪਣੇ ਮੁਖਾਰਬਿੰਦ ਰਾਹੀਂ ਸ਼ਰਧਾਲੂਆਂ ਨੂੰ ‘ਸ਼੍ਰੀ ਸ਼ਿਵ ਮਹਾਂਪੁਰਾਣ ਕਥਾ’ ਸੁਣਾ ਕੇ ਨਿਹਾਲ ਕੀਤਾ ਜਾਵੇਗਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "‘ਸ਼੍ਰੀ ਸ਼ਿਵ ਮਹਾਂਪੁਰਾਣ ਕਥਾ’; ਅੱਜ 11 ਵਜੇ ਪ੍ਰਾਚੀਨ ਸ੍ਰੀ ਹਨੁੰਮਾਨ ਮੰਦਰ ਤੋਂ ਸ਼ੁਰੂ ਹੋਵੇਗੀ ਵਿਸ਼ਾਲ ਸ਼ੋਭਾ ਯਾਤਰਾ"