WhatsApp Image 2024-07-03 at 11.44.10-min
WhatsApp Image 2024-06-20 at 13.58.11
WhatsApp Image 2024-06-23 at 07.34.50
web
WhatsApp Image 2024-04-14 at 21.42.31
WhatsApp Image 2024-04-13 at 10.53.44
WhatsApp Image 2024-04-11 at 08.11.54
WhatsApp Image 2024-02-26 at 14.41.51
previous arrow
next arrow
Punjabi Khabarsaar
ਗੁਰਦਾਸਪੁਰ

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸੁਖਜਿੰਦਰ ਸਿੰਘ ਰੰਧਾਵਾ ਦੀ ਭਖਾਈ ਚੋਣ ਮੁਹਿੰਮ

ਡੇਰਾ ਬਾਬਾ ਨਾਨਕ ਹਲਕੇ ਕੀਤੀਆਂ ਚੋਣ ਰੈਲੀਆਂ 
ਲੋਕਾਂ ਦਾ ਮਿਲਿਆ ਭਰਵਾਂ ਹੁੰਗਾਰਾ 
ਡੇਰਾ ਬਾਬਾ ਨਾਨਕ,22 ਮਈ: ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਉਹਨਾਂ ਦੀ ਹਿਮਾਇਤ ‘ਤੇ ਨਿੱਤਰ ਆਏ। ਵਿਸ਼ੇਸ਼ ਤੌਰ ‘ਤੇ ਇਸ ਹਲਕੇ ਦੇ ਵਿੱਚ ਪੁੱਜੇ ਬਲਕੌਰ ਸਿੰਘ ਸਿੱਧੂ ਦੇ ਵੱਲੋਂ ਹਲਕੇ ਦੇ ਚਾਰ ਥਾਵਾਂ ਦੇ ਉੱਪਰ ਭਰਵੀਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ ਗਿਆ, ਜਿੱਥੇ ਹਲਕੇ ਦੇ ਵੋਟਰਾਂ ਨੇ ਉਹਨਾਂ ਨੂੰ ਭਰਵਾਂ ਹੁੰਗਾਰਾ ਦਿੱਤਾ।
ਸ਼ਾਹਪੁਰ ਜਾਜਨ, ਧਰਮਕੋਟ ਰੰਧਾਵਾ, ਬਿਸ਼ਨਕੋਟ ਅਤੇ ਵਡਾਲਾ ਬਾਗਰ ਦੇ ਵਿੱਚ ਹੋਈਆਂ ਇਹਨਾਂ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਬਲਕੌਰ ਸਿੰਘ ਸਿੱਧੂ ਨੇ ਕੇਂਦਰ ਦੀ ਭਾਜਪਾ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਲੰਮੇ ਹੱਥੀ ਲੈਂਦਿਆਂ ਦੋਸ਼ ਲਗਾਇਆ ਕਿ ਅੱਜ ਪੰਜਾਬ ਦੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਬਦਹਾਲ ਹੋਈ ਪਈ ਹੈ।ਸਰਦਾਰ ਸਿੱਧੂ ਨੇ ਕਿਹਾ ਕਿ ਜਦੋਂ ਸੁਖਜਿੰਦਰ ਸਿੰਘ ਰੰਧਾਵਾ ਸੂਬੇ ਦੇ ਗ੍ਰਹਿ ਮੰਤਰੀ ਸਨ ਤਾਂ ਇਹ ਗੈਂਗਸਟਰ ਕੰਨ ਵਿੱਚ ਪਾਇਆ ਨਹੀਂ ਰੜਕਦੇ ਸਨ ਪਰੰਤੂ ਮੌਜੂਦਾ ਸਰਕਾਰ ਉਹਨਾਂ ਦੀ ਪੁਸ਼ਤਪਨਾਹੀ ਕਰਦੀਆਂ ਨਜ਼ਰ ਆ ਰਹੀਆਂ ਹਨ।
ਉਨ੍ਹਾਂ ਦੋਸ਼ ਲਗਾਉਂਦਿਆਂ ਕਿਹਾ ਕਿ ਉਸਦੇ ਪੁੱਤਰ ਦੇ ਕਤਲ ਮਾਮਲੇ ਵਿੱਚ ਹਾਲੇ ਤੱਕ ਕੇਂਦਰ ਅਤੇ ਪੰਜਾਬ ਸਰਕਾਰ ਇਨਸਾਫ ਨਹੀਂ ਦੇ ਪਾਈਆਂ ਜਦੋਂ ਕਿ ਕਾਤਲ ਖੁੱਲੇਆਮ ਜੇਲਾਂ ਦੇ ਵਿੱਚ ਇੰਟਰਵਿਊਆਂ ਕਰ ਰਹੇ ਹਨ। ਉਹਨਾਂ ਹਲਕੇ ਦੀ ਤਰੱਕੀ ਅਤੇ ਪੰਜਾਬ ਦੇ ਚਹੁੰਮੁਖੀ ਵਿਕਾਸ ਦੇ ਲਈ ਕਾਂਗਰਸ ਪਾਰਟੀ ਨੂੰ ਹਮਾਇਤ ਦੇਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਅੱਜ ਪੰਜਾਬ ਦੇ ਵਿੱਚੋਂ ਸੁਖਜਿੰਦਰ ਸਿੰਘ ਰੰਧਾਵਾ ਵਰਗੇ ਧੜੱਲੇਦਾਰ ਉਮੀਦਵਾਰ ਚੋਣ ਜਿੱਤਣੇ ਚਾਹੀਦੇ ਹਨ ਜੋ ਕੇਂਦਰ ਦੇ ਵਿੱਚ ਜਾ ਕੇ ਪ੍ਰਭਾਵਸ਼ਾਲੀ ਤਰੀਕੇ ਦੇ ਨਾਲ ਪੰਜਾਬ ਦਾ ਪੱਖ ਰੱਖ ਸਕਣ।
ਇਸ ਮੌਕੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਬਲਕੌਰ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ, ਉਹਨਾਂ ਨੂੰ ਵਿਸ਼ਵਾਸ਼ ਦਵਾਇਆ ਕਿ ਚੋਣ ਜਿੱਤਣ ਤੋਂ ਬਾਅਦ ਉਹ ਆਪਣੇ ਛੋਟੇ ਭਰਾ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਪੂਰੀ ਵਾਹ ਲਗਾ ਦੇਣਗੇ। ਉਹਨਾਂ ਕਿਹਾ ਕਿ ਇਸ ਕਤਲ ਕਾਂਡ ਦੇ ਵਿੱਚ ਜਿੰਮੇਵਾਰ ਅਸਲੀ ਕਾਤਲਾਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਜਾਵੇਗਾ। ਵਿਰੋਧੀ ਪਾਰਟੀਆਂ ਭਾਜਪਾ ਅਤੇ ਅਕਾਲੀ ਦਲ ‘ਤੇ ਸਿਆਸੀ ਹਮਲੇ ਕਰਦਿਆਂ ਸਰਦਾਰ ਰੰਧਾਵਾ ਨੇ ਕਿਹਾ ਕਿ ਦੋਨੇ ਪਾਰਟੀਆਂ ਅੱਜ ਵੀ ਇੱਕਜੁੱਟ ਹਨ ਪ੍ਰੰਤੂ ਲੋਕ ਦਿਖਾਵੇ ਦੇ ਤੌਰ ‘ਤੇ ਅਲੱਗ ਅਲੱਗ ਚੋਣ ਲੜਨ ਦਾ ਡਰਾਮਾ ਰਚਿਆ ਜਾ ਰਿਹਾ।
ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਕਦੇ ਵੀ ਭਾਜਪਾ ਨੂੰ ਮਾਫ਼ ਨਹੀਂ ਕਰਨਗੇ ਜਿਨਾਂ ਨੇ ਤਿੰਨ ਕਾਲੇ ਕਾਨੂੰਨ ਲਿਆ ਕੇ ਪੰਜਾਬ ਦੀ ਕਿਸਾਨੀ ਦਾ ਆਰਥਿਕ ਪੱਖੋਂ ਲੱਕ ਤੋੜ ਦੀ ਕੋਸ਼ਿਸ਼ ਕੀਤੀ ਅਤੇ ਇਹਨਾਂ ਕਾਨੂੰਨਾਂ ਨੂੰ ਵਾਪਸ ਕਰਵਾਉਣ ਦੇ ਲਈ 700  ਤੋਂ ਵੱਧ ਕਿਸਾਨਾਂ ਨੂੰ ਆਪਣੀਆਂ ਸ਼ਹੀਦੀਆਂ ਦੇਣੀਆਂ ਪਈਆਂ। ਉਹਨਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਦੌਰਾਨ ਵੀ ਦਿੱਲੀ ਦੇ ਵਿੱਚ ਇੱਕ ਸਾਲ ਲੰਬਾ ਸੰਘਰਸ਼ ਚੱਲਿਆ ਤੇ ਪੂਰੀ ਕਾਂਗਰਸ ਪਾਰਟੀ ਕਿਸਾਨਾਂ ਦੀ ਪਿੱਠ ‘ਤੇ ਡਟੀ ਰਹੀ ਪ੍ਰੰਤੂ ਹੁਣ ਮੌਜੂਦਾ ਭਗਵੰਤ ਮਾਨ ਸਰਕਾਰ ਦੀ ਭਾਜਪਾ ਨਾਲ ਅੰਦਰਖਾਤੇ ਸਾਂਝ ਦਾ ਇੱਥੋਂ ਪਤਾ ਚੱਲਦਾ ਹੈ ਕਿ ਸ਼ਾਂਤਮਈ ਤਰੀਕੇ ਦੇ ਨਾਲ ਸੰਘਰਸ਼ ਕਰਨ ਲਈ ਆਪਣੀ ਰਾਜਧਾਨੀ ਦਿੱਲੀ ਤੱਕ ਵੀ ਜਾਣ ਤੋਂ ਕਿਸਾਨਾਂ ਨੂੰ ਹਰਿਆਣਾ ਦੀ ਭਾਜਪਾ ਸਰਕਾਰ ਨੇ ਰੋਕ ਦਿੱਤਾ। ਇਹੀ ਨਹੀਂ ਪੰਜਾਬ ਦੀਆਂ ਹੱਦਾਂ ਦੇ ਵਿੱਚ ਆ ਕੇ ਕਿਸਾਨਾਂ ‘ਤੇ ਗੋਲੀਆਂ ਚਲਾਈਆਂ ਗਈਆਂ ਪਰੰਤੂ ਆਪ ਸਰਕਾਰ ਮੂਕ ਦਰਸ਼ਕ ਬਣ ਕੇ ਬੈਠੀ ਰਹੀ।
ਗੁਰਦਾਸਪੁਰ ਹਲਕੇ ਦੇ ਵੋਟਰਾਂ ਨੂੰ ਅਪੀਲ ਕਰਦੇ ਹੋਏ ਸ: ਰੰਧਾਵਾ ਨੇ ਕਿਹਾ ਕਿ ਇਹ ਚੋਣ ਲੋਕਤੰਤਰ ਅਤੇ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਦੀ ਹੈ। ਜੇਕਰ ਅਸੀਂ ਇਹ ਮੌਕਾ ਖੁੰਝਾ ਦਿੱਤਾ ਤਾਂ ਆਉਣ ਵਾਲੀਆਂ ਪੀੜੀਆਂ ਸਾਨੂੰ ਮਾਫ ਨਹੀਂ ਕਰਨਗੀਆਂ।  ਉਨਾ ਵੋਟਰਾਂ ਨੂੰ ਕਾਂਗਰਸ ਪਾਰਟੀ ਦੀ ਹਮਾਇਤ ਕਰਨ ਦੀ ਅਪੀਲ ਕੀਤੀ ਜੋ ਕਿ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ ਅਤੇ ਮੁਲਾਜ਼ਮ ਵਰਗ ਦੀ ਹਮੇਸ਼ਾ ਹਿਤੈਸ਼ੀ ਰਹੀ ਹੈ। ਇਸ ਮੌਕੇ ਯੂਥ ਆਗੂ ਉਦੈਵੀਰ ਸਿੰਘ ਰੰਧਾਵਾ ਨੇ ਵੀ ਸਬੋਧਨ ਕਰਦਿਆਂ ਇਸ ਹਲਕੇ ਦੇ ਵਿਕਾਸ ਵਿੱਚ ਆਪਣੇ ਪਿਤਾ ਸੁਖਜਿੰਦਰ ਸਿੰਘ ਰੰਧਾਵਾ ਦੇ ਵੱਲੋਂ ਪਾਏ ਯੋਗਦਾਨ ਦਾ ਜ਼ਿਕਰ ਕਰਦਿਆਂ ਉਮੀਦ ਜਿਤਾਈ ਕਿ ਪਹਿਲਾਂ ਦੀ ਤਰ੍ਹਾਂ ਹਲਕੇ ਦੇ ਲੋਕ ਉਹਨਾਂ ਦੀ ਡਟ ਕੇ ਮਦਦ ਕਰਨਗੇ।

Related posts

ਕਰੋਨਾ ਕਾਲ ਵਿਚ ਲੋਕਾਂ ’ਚ ਚਿੰਤਾ ਤੇ ਉਦਾਸੀ ਵਧੀ

punjabusernewssite

ਨਜਾਇਜ਼ ਮਾਈਨਿੰਗ ਦੇ ਮਾਮਲੇ ’ਚ ਕਾਂਗਰਸ ਦਾ ਸਾਬਕਾ ਵਿਧਾਇਕ ਗਿ੍ਰਫਤਾਰ

punjabusernewssite

ਮਰਹੂਮ ਅਦਾਕਾਰ ਵਿਨੋਦ ਖੰਨਾ ਦੀ ਪਤਨੀ ਨੇ ਗੁਰਦਾਸਪੁਰ ਤੋਂ ਚੋਣ ਲੜਣ ਦੇ ਦਿੱਤੇ ਸੰਕੇਤ

punjabusernewssite