Punjab News: ਪਿਛਲੇ ਦਿਨੀਂ ਉੱਘੇ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ਉੱਪਰ ਹੋਈ ਗੋਲੀਬਾਰੀ ਦੇ ਮਾਮਲੇ ਵਿਚ ਬਰਨਾਲਾ ਪੁਲਿਸ ਵੱਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਪਿਤਾ ਸੌਦਾਗਰ ਸਿੰਘ ਨੂੰ ਖੰਨਾ ਤੋਂ ਹਿਰਾਸਤ ਵਿਚ ਲੈਣ ਦੀ ਸੂਚਨਾ ਸਾਹਮਣੇ ਆਈ ਹੈ। ਹਾਲਾਂਕਿ ਇਸ ਮਾਮਲੇ ਵਿਚ ਪੁਲਿਸ ਨੇ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਪ੍ਰੰਤੂ ਰੀਪੋਰਟਾਂ ਮੁਤਾਬਕ ਸੌਦਾਗਰ ਸਿੰਘ ਖੰਨਾ ਅਦਾਲਤ ਵਿੱਚ ਪੇਸ਼ੀ ਭੁਗਤਣ ਲਈ ਆਏ ਸਨ, ਜਿੱਥੇ ਪੁਲਿਸ ਨੇ ਉਨ੍ਹਾਂ ਨੂੰ ਉੱਥੇ ਹਿਰਾਸਤ ਵਿੱਚ ਲੈ ਲਿਆ। ਇਸ ਸਬੰਧੀ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮੁਤਾਬਕ ਸ਼ਗਨਪ੍ਰੀਤ ਸਿੰਘ ਤੇ ਉਸਦੇ ਮਾਪਿਆਂ ਵਿਰੁਧ ਪਹਿਲਾਂ ਹੀ ਇੱਕ ਹੋਰ ਗੋਲੀਬਾਰੀ ਦੇ ਮਾਮਲੇ ਵਿਚ ਪਰਚਾ ਦਰਜ਼ ਹੈ। ਦਸਣਾ ਬਣਦਾ ਹੈ ਕਿ 12-13 ਫ਼ਰਵਰੀ ਦੀ ਰਾਤ ਨੂੰ ਗਾਇਕ ਗੁਲਾਬ ਸਿੱਧੂ ਦੇ ਜੱਦੀ ਪਿੰਡ ਫ਼ਰਵਾਹੀ ਵਿਚ ਸਥਿਤ ਘਰ ਉੱਪਰ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਫ਼ਾਈਰਿੰਗ ਕੀਤੀ ਸੀ। ਹਾਲਾਂਕਿ ਬਾਅਦ ਵਿਚ ਪੁਲਿਸ ਨੇ ਇੱਕ ਮੁਕਾਬਲੇ ਤੋਂ ਬਾਅਦ ਇੰਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਸੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




