ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

Date:

spot_img

*ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਰਵਉੱਚ ਸਤਿਕਾਰ, ਸਰਕਾਰ ਵਿਚਾਰੇ ਗਏ ਮਾਮਲਿਆਂ ‘ਤੇ ਵਿਚਾਰ ਕਰੇਗੀ: ਕੁਲਤਾਰ ਸਿੰਘ ਸੰਧਵਾਂ*

*ਪੰਜਾਬ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਸਤਾਵਿਤ ਸੋਧਾਂ ਦੀ ਪੜਚੋਲ ਕਰੇਗੀ ਅਤੇ ਸਕਾਰਾਤਮਕ ਫੈਸਲਾ ਲਵੇਗੀ: ਹਰਪਾਲ ਸਿੰਘ ਚੀਮਾ*

Sri Amritsar Sahib News: ਨਿਮਰਤਾ ਅਤੇ ਸ਼ਰਧਾ ਦੀ ਭਾਵਨਾ ਨਾਲ, ਪੰਜਾਬ ਦੇ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੇ ਸੋਮਵਾਰ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨੰਗੇ ਪੈਰੀਂ ਹਾਜ਼ਰੀ ਭਰੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਾਂ ਦੀ ਸਰਵਉੱਚ ਸੰਸਥਾ ਪ੍ਰਤੀ ਆਪਣੀ ਡੂੰਘੀ ਸ਼ਰਧਾ ਨੂੰ ਦੁਹਰਾਇਆ ਅਤੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਪੂਰੀ ਤਰ੍ਹਾਂ ਕਾਇਮ ਰੱਖਦੇ ਹੋਏ ਪ੍ਰਾਪਤ ਹੋਏ ਸੁਝਾਵਾਂ ‘ਤੇ ਯੋਗ ਵਿਚਾਰ ਕਰੇਗੀ।ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਰਾਮਦਾਸ ਜੀ ਦਾ ਆਸ਼ੀਰਵਾਦ ਲੈਣ ਅਤੇ ਸਤਿਕਾਰਯੋਗ ਜਥੇਦਾਰ ਸਾਹਿਬ ਨਾਲ ਸਾਰਥਕ ਵਿਚਾਰ-ਵਟਾਂਦਰਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ, “ਮੈਂ ਖੁਸ਼ਕਿਸਮਤ ਸੀ ਕਿ ਮੈਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਅਤੇ ਉਸ ਤੋਂ ਪਹਿਲਾਂ ਜਥੇਦਾਰ ਸਾਹਿਬ ਦੇ ਸੱਦੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਦਾ ਮੌਕਾ ਮਿਲਿਆ। ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਲ, ਸਾਡੀ ਸਤਿਕਾਰਯੋਗ ਜਥੇਦਾਰ ਸਾਹਿਬ ਨਾਲ ਲੰਮੀ, ਸਾਰਥਕ ਅਤੇ ਉਸਾਰੂ ਚਰਚਾ ਹੋਈ। ਮੈਂ ਅਰਦਾਸ ਕਰਦਾ ਹਾਂ ਕਿ ਗੁਰੂ ਸਾਹਿਬ ਸਾਡੇ ਸਾਰਿਆਂ ‘ਤੇ ਆਪਣੀ ਮਿਹਰ ਭਰਿਆ ਹੱਥ ਰੱਖਣ।”

ਇਹ ਵੀ ਪੜ੍ਹੋ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਰਵਉੱਚ ਸਤਿਕਾਰ ‘ਤੇ ਜ਼ੋਰ ਦਿੰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਇੱਕ ਪਵਿੱਤਰ ਸੰਸਥਾ ਹੈ ਜੋ ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਦਿਲਾਂ ਵਿੱਚ ਵੀ ਬਹੁਤ ਸਤਿਕਾਰ ਰੱਖਦੀ ਹੈ। ਅਸੀਂ ਜਥੇਦਾਰ ਸਾਹਿਬ, ਇਸ ਸੰਸਥਾ, ਸਿੱਖ ਪੰਥ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰਵਉੱਚ ਸਤਿਕਾਰ ਕਰਦੇ ਹਾਂ।”ਉਨ੍ਹਾਂ ਕਿਹਾ ਕਿ ਸੰਸਥਾ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਮੁੱਖ ਰੱਖਦਿਆਂ ਹੋਏ ਵਿਚਾਰ-ਵਟਾਂਦਰੇ ਦੇ ਵੇਰਵਿਆਂ ਨੂੰ ਜਨਤਕ ਕਰਨਾ ਉਚਿਤ ਨਹੀਂ ਹੋਵੇਗਾ। ਉਨ੍ਹਾਂ ਅੱਗੇ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਚਾਰੇ ਗਏ ਮਾਮਲਿਆਂ ਤੋਂ ਸਰਕਾਰ ਨੂੰ ਯੋਗ ਵਿਚਾਰ ਵਾਸਤੇ ਜਾਣੂ ਕਰਵਾਇਆ ਜਾਵੇਗਾ। ਹਾਲਾਂਕਿ, ਇਸ ਪਵਿੱਤਰ ਸੰਸਥਾ ਦੀ ਮਰਿਆਦਾ ਅਤੇ ਸਤਿਕਾਰ ਨੂੰ ਮੁੱਖ ਰੱਖਦੇ ਹੋਏ, ਚਰਚਾ ਦੇ ਵੇਰਵਿਆਂ ਵਿੱਚ ਜਾਣਾ ਠੀਕ ਨਹੀਂ ਹੋਵੇਗਾ।”

ਇਹ ਵੀ ਪੜ੍ਹੋ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਇਸ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੇ ਪੰਜਾਬ ਸਰਕਾਰ ਨੂੰ ਪ੍ਰਸਤਾਵਿਤ ਸੋਧਾਂ ਅਤੇ ਸੁਝਾਵਾਂ ਦੀ ਪੜਚੋਲ ਕਰਨ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਹੈ।ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਸੋਧਾਂ ਅਤੇ ਸਿਫ਼ਾਰਸ਼ਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਹੀਂ ਰਸਮੀ ਤੌਰ ‘ਤੇ ਸਾਰਿਆਂ ਨਾਲ ਸਾਂਝੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ, “ਇੱਕ ਵਾਰ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਸਤਾਵਿਤ ਸੋਧਾਂ ਪ੍ਰਾਪਤ ਹੋ ਜਾਣਗੀਆਂ, ਤਾਂ ਸਰਕਾਰ ਉਨ੍ਹਾਂ ਦੀ ਵਿਸਥਾਰਪੂਰਵਕ ਸਮੀਖਿਆ ਕਰੇਗੀ ਅਤੇ ਬਣਦੀ ਵਿਚਾਰ-ਚਰਚਾ ਤੋਂ ਬਾਅਦ ਢੁਕਵਾਂ ਫੈਸਲਾ ਲਵੇਗੀ।”
——

I

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

ਪੰਜਾਬ ‘ਚ ਭਿਆਨਕ ਸੜਕ ਹਾਦਸਾ; ਭਾਰਤੀ ਫ਼ੌਜ ਦੇ ਜਵਾਨ, ਪਤਨੀ, ਮਾਂ ਤੇ ਮਾਸੂਮ ਪੁੱਤਰ ਦੀ ਹੋਈ ਮੌ*ਤ

Jalandhar/Hoshiarpur News: ਪੰਜਾਬ ਦੇ ਵਿਚ ਸੋਮਵਾਰ ਤੜਕਸਾਰ ਵਾਪਰੇ ਇੱਕ...