👉ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰ ਸਰਕਾਰ ਵੱਲੋਂ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਉਤੇ ਪਾਬੰਦੀ ਨੂੰ ਗੈਰ ਵਾਜਬ ਕਰਾਰ ਦਿੱਤਾ
👉ਸੁਖਬੀਰ ਸਿੰਘ ਬਾਦਲ ਨੇ ਗ੍ਰਹਿ ਮੰਤਰੀ ਨੂੰ ਨਵੰਬਰ ਵਿਚ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜੱਥਿਆਂ ਨੂੰ ਜਾਣ ਦੀ ਪ੍ਰਵਾਨਗੀ ਨਾ ਦੇਣ ਦੇ ਹੁਕਮਾਂ ਦੀ ਸਮੀਖਿਆ ਦੀ ਕੀਤੀ ਅਪੀਲ
👉ਜੇ ਭਾਰਤ ਪਾਕਿਸਤਾਨ ਦਰਮਿਆਨ ਮੈਚ ਹੋ ਸਕਦਾ ਤਾਂ ਸਿੱਖ ਯਾਤਰੀਆਂ ਤੇ ਪਾਬੰਦੀ ਕਿਉਂ?:ਪੁਨਰ ਸੁਰਜੀਤੀ ਸ਼੍ਰੋਮਣੀ ਅਕਾਲੀ ਦਲ
Amritsar News: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵਿਖੇ ਸਥਿਤ ਇਤਿਹਾਸਕ ਗੁਰਧਾਮਾਂ ਦੀ ਯਾਤਰਾ ਲਈ ਸਿੱਖ ਜਥੇ ਨੂੰ ਭਾਰਤ ਸਰਕਾਰ ਵੱਲੋਂ ਪ੍ਰਵਾਨਗੀ ਨਾ ਦੇਣ ਦੇ ਵਿਰੁਧ ਸਿੱਖ ਸੰਸਥਾਵਾਂ ਵੱਲੋਂ ਰੋਸ਼ ਜਤਾਇਆ ਜਾ ਰਿਹਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਇਹ ਮੁੱਦਾ ਜੋਰ-ਸ਼ੋਰ ਨਾਲ ਚੁੱਕਿਆ ਗਿਆ ਸੀ। ਇਸੇ ਤਰ੍ਹਾਂ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਲਈ ਪਾਵਨ ਗੁਰਧਾਮਾਂ ਦੀ ਯਾਤਰਾ ਧਾਰਮਿਕ ਭਾਵਨਾ ਨਾਲ ਜੁੜੀ ਹੋਈ ਹੈ। ਕੇਂਦਰ ਸਰਕਾਰ ਵੱਲੋਂ ਇਸ ਉਤੇ ਰੁਕਾਵਟ ਨਾਲ ਸਿੱਖ ਸੰਗਤ ਦੇ ਮਨਾਂ ਨੂੰ ਗਹਿਰਾ ਦੁੱਖ ਪਹੁੰਚਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰਾਂ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਸਿੱਖ ਵਿਚਾਰਧਾਰਾ ਮਨੁੱਖਤਾ ਨੂੰ ਜੋੜਦੀ ਹੈ ਅਤੇ ਆਪਸੀ ਸਦਭਾਵਨਾ ਸਿਖਾਉਂਦੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਪਾਕਿਸਤਾਨ ਵਿਚਲੇ ਗੁਰਧਾਮਾਂ ਦੀ ਯਾਤਰਾ ਨਾਲ ਦੋਵਾਂ ਦੇਸ਼ਾਂ ਵਿਚਕਾਰ ਸਾਂਝੇ ਰਿਸ਼ਤੇ ਮਜ਼ਬੂਤ ਹੁੰਦੇ ਹਨ ਅਤੇ ਲੋਕਾਂ ਦੇ ਦਿਲਾਂ ਵਿਚਕਾਰ ਨੇੜਤਾ ਪੈਦਾ ਹੁੰਦੀ ਹੈ। ਇਸ ਲਈ ਸਰਕਾਰ ਵੱਲੋਂ ਇਸ ਯਾਤਰਾ ਨੂੰ ਰੋਕਣਾ ਨਿਰਾਸ਼ਾਜਨਕ ਕਦਮ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਪਸ਼ਟ ਕੀਤਾ ਕਿ ਭਾਰਤ ਸਰਕਾਰ ਨੇ ਸੰਗਤ ਦੀਆਂ ਭਾਵਨਾਵਾਂ ਨੂੰ ਅਣਡਿੱਠ ਕਰਕੇ ਇਹ ਫੈਸਲਾ ਕੀਤਾ ਹੈ, ਜਿਸ ਕਾਰਨ ਸਿੱਖ ਜਗਤ ਅੰਦਰ ਭਾਰੀ ਰੋਸ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੇਂਦਰ ਸਰਕਾਰ ਨੂੰ ਇਸ ਸਬੰਧ ਵਿਚ ਇੱਕ ਵਿਸਥਾਰਤ ਪੱਤਰ ਵੀ ਲਿਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ ਪੰਜਾਬ ਫ਼ੇਰੀ ਦੌਰਾਨ ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦਾ ਵਿਵਾਦ ਭਖਿਆ, ਅਕਾਲੀਆਂ ਵੱਲੋਂ ਇੱਕ-ਦੂਜੇ ਵਿਰੁਧ ਦੂਸ਼ਣਬਾਜ਼ੀ ਸ਼ੁਰੂ
ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਗ੍ਰਹਿ ਮੰਤਰਾਲੇ ਵੱਲੋਂ ਨਵੰਬਰ ਮਹੀਨੇ ਵਿਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਪਾਕਿਸਤਾਨ ਜਾਣ ਵਾਲੇ ਜੱਥਿਆਂ ਦੀਆਂ ਅਰਜ਼ੀਆਂ ਪ੍ਰਵਾਨ ਨਾ ਕਰਨ ਲਈ ਜਾਰੀ ਕੀਤੇ ਗਏ ਹੁਕਮਾਂ ਦੀ ਸਮੀਖਿਆ ਕੀਤੀ ਜਾਵੇ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਿੱਖ ਸ਼ਰਧਾਲੂ 1950 ਦੇ ਨਹਿਰੂ-ਲਿਆਕਤ ਸਮਝੌਤੇ ਤਹਿਤ ਹਰ ਸਾਲ ਪਾਕਿਸਤਾਨ ਵਿਚ ਗੁਰਧਾਮਾਂ ਦੇ ਦਰਸ਼ਨਾਂ ਵਾਸਤੇ ਜਾਂਦੇ ਹਨ ਤੇ ਸਮਝੌਤੇ ਤਹਿਤ ਚਾਰ ਅਹਿਮ ਮੌਕਿਆਂ ’ਤੇ ਇਹਨਾਂ ਜੱਥਿਆਂ ਵਾਸਤੇ ਵਿਸ਼ੇਸ਼ ਪ੍ਰਵਾਨਗੀ ਹੁੰਦੀ ਹੈ ਜਿਹਨਾਂ ਵਿਚੋਂ ਸਭ ਤੋਂ ਅਹਿਮ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੁੰਦਾ ਹੈ।ਸ: ਬਾਦਲ ਨੇ ਜ਼ੋਰ ਦੇ ਕੇ ਕਿਹਾ ਸਿੱਖ ਸ਼ਰਧਾਲੂ ਇਸ ਪਵਿੱਤਰ ਮੌਕੇ ’ਤੇ ਸ੍ਰੀ ਨਨਕਾਣਾ ਸਾਹਿਬ ਨਤਮਤਸਕ ਹੋਣਾ ਲੋਚਦੇ ਹਨ ਅਤੇ ਉਹਨਾਂ ਨੂੰ ਅਜਿਹਾ ਨਾ ਕਰਨ ਦੇਣ ਨਾਲ ਉਹਨਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇਗੀ। ਉਹਨਾਂ ਨੇ ਮੰਗ ਕੀਤੀ ਕਿ ਇਸ ਸਬੰਧ ਵਿਚ ਜਾਰੀ ਐਡਵਾਈਜ਼ਰੀ ਦੀ ਸਮੀਖਿਆ ਕੀਤੀ ਜਾਵੇ ਅਤੇ ਸ਼ਰਧਾਲੂਆਂ ਨੂੰ ਉਹਨਾਂ ਦੇ ਆਪਣੇ ਜ਼ੋਖ਼ਮ ’ਤੇ ਜਾਣ ਦੀ ਆਗਿਆ ਦਿੱਤੀ ਜਾਵੇ।
ਇਹ ਵੀ ਪੜ੍ਹੋ Patiala News; ਅਦਾਲਤ ਦੇ ਹੁਕਮਾਂ ‘ਤੇ ਭਾਈ ਸੰਦੀਪ ਸਿੰਘ ਸ਼ਨੀ ਦਾ ਅੱਜ ਹੋਵੇਗਾ ਮੈਡੀਕਲ ਕਾਲਜ਼ ‘ਚ ਡਾਕਟਰੀ ਮੁਆਇੰਨਾ
ਇਸੇ ਤਰ੍ਹਾਂ ਪੁਨਰਸੁਰਜੀਤੀ ਅਕਾਲੀ ਦਲ ਆਗੂਆਂ ਨੇ ਵੀ ਸ਼੍ਰੀ ਨਨਕਾਣਾ ਸਾਹਿਬ ਗੁਰਪੁਰਬ ਮਨਾਉਣ ਜਾ ਰਹੇ ਜਥੇ ‘ਤੇ ਭਾਰਤ ਸਰਕਾਰ ਵੱਲੋਂ ਪਾਬੰਦੀ ਸਿੱਖਾਂ ਦੇ ਧਾਰਮਿਕ ਅਧਿਕਾਰ ਨੂੰ ਕੁਚਲਣ ਦੀ ਕਾਰਵਾਈ ਕਰਾਰ ਦਿੱਤਾ ਹੈ। ਜਾਰੀ ਇੱਕ ਬਿਆਨ ਵਿਚ ਆਗੂਆਂ ਨੇ ਕਿਹਾ ਕਿ ਜੇ ਭਾਰਤ ਪਾਕਿਸਤਾਨ ਦਰਮਿਆਨ ਮੈਚ ਹੋ ਸਕਦਾ ਤਾਂ ਸਿੱਖ ਯਾਤਰੀਆਂ ਤੇ ਪਾਬੰਦੀ ਕਿਉਂ। ਉਨ੍ਹਾਂ ਕਿਹਾ ਕਿ ਜੰਗ ਦੀ ਆੜ ਵਿਚ ਕਰਤਾਰਪੁਰ ਕੋਰੀਡੋਰ ਨਾ ਖੋਲ੍ਹਣਾ ਭਾਰਤ ਸਰਕਾਰ ਦੀ ਸਿੱਖਾਂ ਪ੍ਰਤੀ ਬੇਈਮਾਨੀ ਝਲਕਦੀ ਹੈ। ਜਦਕਿ ਭਾਰਤ ਪਾਕਿਸਤਾਨ ਹੋਈਆ ਤਿੰਨ ਜੰਗਾਂ ਦੌਰਾਨ ਵੀ ਯਾਤਰਾ ਨਹੀ ਰੋਕੀ ਗਈ ਸੀ। ਆਗੂਆਂ ਨੇ ਕਿਹਾ ਕਿ ਸਿੱਖਾਂ ਦੇ ਮਾਮਲੇ ਵਿਚ ਏਜੰਸੀਆਂ ਸਰਕਾਰ ਨੂੰ ਮਿਸ ਲੀਡ ਕਰ ਰਹੀਆਂ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





