Thursday, April 16, 2026
spot_img
spot_img

ਹਿਮਾਚਲ ’ਚ ਝੰਡੇ ਉਤਾਰਨ ਦੇ ਰੋਸ਼ ’ਚ ਸਿੱਖ ਜਥੇਬੰਦੀਆਂ ਨੇ ਦਿੱਤਾ ਧਰਨਾ, ਪੁਲਿਸ ਅਲਰਟ

Date:

spot_img

Hoshirpur News: ਦੋ ਦਿਨ ਪਹਿਲਾਂ ਹਿਮਾਚਲ ਦੇ ਕੁੱਲੂ ’ਚ ਘੁੰਮਣ ਗਏ ਕੁੱਝ ਪੰਜਾਬੀ ਨੌਜਵਾਨਾਂ ਦੇ ਮੋਟਰਸਾਈਕਲਾਂ ਉਪਰ ਲੱਗੇ ਕੇਸਰੀ ਝੰਡਿਆਂ ਅਤੇ ਸੰਤ ਜਰਨੈਲ ਸਿੰਘ ਭਿੰਡਰਾਵਾਲੇ ਦੀਆਂ ਤਸਵੀਰਾਂ ਉਤਾਰਨ ਦਾ ਮਾਮਲਾ ਹੁਣ ਹੋਰ ਗਰਮਾਉਂਦਾ ਜਾ ਰਿਹਾ। ਇਸਦੇ ਵਿਰੋਧ ਵਿਚ ਜਿੱਥੇ ਬੀਤੇ ਕੱਲ ਕੁੱਝ ਨੌਜਵਾਨਾਂ ਵੱਲੋਂ ਹੁਸ਼ਿਆਰਪੁਰ ਵਿਚ ਹੀ ਹਿਮਾਚਲ ਰੋਡਵੇਜ਼ ਦੀਆਂ ਬੱਸਾਂ ’ਤੇ ਸੰਤਾਂ ਦੀ ਤਸਵੀਰਾਂ ਲਗਾ ਦਿੱਤੀਆਂ ਸਨ, ਊਥੇ ਦੇਰ ਸ਼ਾਮ ਨੂੰ ਖਰੜ ਕੋਲ ਇੱਕ ਹਿਮਾਚਲ ਦੀ ਬੱਸ ਦੇ ਸ਼ੀਸੇ ਵੀ ਭੰਨ ਦਿੱਤੇ ਸਨ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਕੀਤੀ ਸ਼ੁਰੂਆਤ

ਇਹ ਮਾਮਲਾ ਲਗਾਤਾਰ ਦੋ ਦਿਨਾਂ ਤੋਂ ਹਿਮਾਚਲ ਦੀ ਵਿਧਾਨ ਸਭਾ ਵਿਚ ਵੀ ਉੱਠ ਰਿਹਾ। ਇਸਦੇ ਨਾਲ ਹੀ ਅੱਜ ਬੁੱਧਵਾਰ ਨੂੰ ਹੁਸ਼ਿਆਰਪੁਰ ਵਿਚ ਸਿੱਖ ਜਥੇਬੰਦੀਆਂ ਵੱਲੋਂ ਵੱਡਾ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਹਾਲਾਂਕਿ ਪਹਿਲਾਂ ਇੰਨ੍ਹਾਂ ਜਥੈਬੰਦੀਆਂ ਦੇ ਕਾਰੁਕੰਨਾਂ ਨੇ ਪੰਜਾਬ-ਹਿਮਾਚਲ ਬਾਰਡਰ ’ਤੇ ਜਾਣਾ ਸੀ ਪ੍ਰੰਤੂ ਮਾਹੌਲ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਨੇ ਗੁਰਦੂਆਰਾ ਸਿੰਘ ਸਭਾ ਦੇ ਬਾਹਰ ਨਿਕਲਣ ਸਮੇਂ ਹੀ ਇੰਨ੍ਹਾਂ ਨੂੰ ਰੋਕ ਲਿਆ ਗਿਆ। ਇਸ ਕਾਰਨ ਕਾਫ਼ੀ ਤਨਾਅਪੂਰਨ ਮਾਹੌਲ ਦੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿਚ ਪੁਲਿਸ ਵੀ ਤੈਨਾਤ ਕੀਤੀ ਹੋਈ ਸੀ।

ਇਹ ਵੀ ਪੜ੍ਹੋ  ਕੇਂਦਰ ਤੇ ਕਿਸਾਨਾਂ ਵਿਚਕਾਰ ਕੇਂਦਰੀ ਖੇਤੀਬਾੜੀ ਮੰਤਰੀ ਦੀ ਅਗਵਾਈ ਹੇਠ 7ਵੇਂ ਗੇੜ੍ਹ ਦੀ ਮੀਟਿੰਗ ਜਾਰੀ

ਕਾਫ਼ੀ ਜਦੋਜਹਿਦ ਦੇ ਬਾਅਦ ਦੋਨਾਂ ਧਿਰਾਂ ਵਿਚਕਾਰ ਚਿੰਤਾਪੁਰਨੀ ਰੋਡ ਤੱਕ ਰੋਸ਼ ਪ੍ਰਦਰਸ਼ਨ ਕਰਨ ਦੀ ਸਹਿਮਤੀ ਬਣੀ। ਇਸ ਮੌਕੇ ਹੱਥਾਂ ਵਿਚ ਕੇਸਰੀ ਝੰਡੇ ਅਤੇ ਸੰਤਾਂ ਦੀਆਂ ਤਸਵੀਰਾਂ ਲੈ ਕੇ ਸਿੱਖ ਆਗੂਆਂ ਤੇ ਨੌਜਵਾਨਾਂ ਵੱਲੋਂ ਹਿਮਾਚਲ ਦੇ ਇਸ ਰਵੱਈਏ ਵਿਰੁਧ ਰੋਸ਼ ਪ੍ਰਗਟਾਇਆ ਗਿਆ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਹਿਮਾਚਲ ਸਰਕਾਰ ਨੇ ਅਜਿਹੇ ਵਿਅਕਤੀਆਂ ਨੂੰ ਨੱਥ ਨਾ ਪਾਈ ਤਾਂ ਉਹ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। ਫ਼ਿਲਹਾਲ ਖ਼ਬਰ ਲਿਖੇ ਜਾਣ ਤਕ ਇਹ ਰੋਸ਼ ਪ੍ਰਦਰਸਨ ਜਾਰੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

आरटीई के तहत 25 प्रतिशत आरक्षित सीटें आरक्षित करना है अनिवार्य:शिक्षा मंत्री

👉निजी स्कूलों को एक और मौका दिया -महीपाल ढांडा Haryana...

CM Nayab Singh Saini ने ऑनलाइन सेल्फ एन्यूमरेशन कर हरियाणा में की जनगणना प्रक्रिया की शुरुआत

👉जनगणना-2027 विकसित हरियाणा की आधारशिला - मुख्यमंत्री हर नागरिक की...