ਕਾਂਗਰਸ ਤੋਂ ਬਾਅਦ ਆਪ ਸਰਕਾਰ ਨੇ ਕਰਵਾਇਆ ਗੁਰੂ ਘਰ ’ਤੇ ਹਮਲਾ
ਬਠਿੰਡਾ, 5 ਦਸੰਬਰ: ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ਉੱਪਰ ਪੰਜਾਬ ਪੁਲਿਸ ਵਲੋਂ ਕੀਤੇ ਹਮਲੇ ਦੀ ਨਿੰਦਾ ਕਰਦਿਆਂ ਅਕਾਲੀ ਆਗੂਆਂ ਨੇ ਕਿਹਾ ਹੈ ਕਿ ਇਸ ਘਟਨਾ ਨੇ ਇੰਦਰਾ ਗਾਂਧੀ ਵੱਲੋਂ ਸ੍ਰੀ ਦਰਬਾਰ ਸਾਹਿਬ ਉੱਪਰ ਕੀਤੇ ਗਏ ਹਮਲੇ ਦੀ ਯਾਦ ਤਾਜ਼ਾ ਕਰਵਾ ਦਿੱਤੀ ਹੈ। ਅੱਜ ਇੱਥੇ ਗੱਲਬਾਤ ਕਰਦਿਆਂ ਸ੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਅਤੇ ਹਲਕਾ ਸੇਵਾਦਾਰ ਮਾਨ ਸਿੰਘ ਗੁਰੂ ਨੇ ਕਿਹਾ ਕਿ ਪਹਿਲਾਂ ਕਾਂਗਰਸ ਨੇ ਸਾਡੇ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕੀਤਾ ਪਰ ਹੁਣ ਆਪ ਸਰਕਾਰ ਨੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ਉੱਪਰ ਅੰਮ੍ਰਿਤ ਵੇਲੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਕਿਹਾ ਕਿ ਜੇਕਰ ਗੁਰੂ ਘਰ ਦਾ ਕੋਈ ਰੌਲਾ ਵੀ ਸੀ ਤਾਂ ਇਸ ਨੂੰ ਗੱਲਬਾਤ ਰਾਹੀਂ ਨਿਜਿੱਠਿਆ ਜਾ ਸਕਦਾ ਸੀ।
ਬਠਿੰਡਾ ’ਚ ਲੜਕੀ ਨੂੰ ਵਿਆਂਹਦੜ ਦਾ ਸਰਵਾਲਾ ਬਣਾ ਕੇ ਡਾਕਟਰ ਪ੍ਰਵਾਰ ਨੇ ਸਦੀਆਂ ਪੁਰਾਣੀ ਮਿੱਥ ਤੋੜੀ
ਜਗਸੀਰ ਜੱਗਾ ਕਲਿਆਣ ਨੇ ਕਿਹਾ ਕਿ ਉੱਥੇ ਅਜਿਹੇ ਤਨਾਅ ਪੂਰਨ ਹਾਲਾਤ ਨਹੀਂ ਸਨ ਕਿ ਤੁਰੰਤ ਗੁਰਦੁਆਰਾ ਸਾਹਿਬ ਅੰਦਰ ਪੁਲਿਸ ਭੇਜੀ ਜਾਂਦੀ ਅਤੇ ਅੰਮ੍ਰਿਤ ਵੇਲੇ ਗੁਰਬਾਣੀ ਦਾ ਜਾਪ ਕਰ ਰਹੀਆਂ ਸੰਗਤਾਂ ਉੱਪਰ ਗੋਲੀਆਂ ਚਲਾਈਆਂ ਜਾਂਦੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਗੁਰੂ ਘਰ ’ਤੇ ਕੀਤੇ ਗਏ ਹਮਲੇ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਰੋਸ ਹੈ ਅਤੇ ਇਸ ਦਾ ਖਮਿਆਜ਼ਾ ਆਮ ਆਦਮੀ ਪਾਰਟੀ ਨੂੰ ਭੁਗਤਨਾ ਪਵੇਗਾ। ਉਨ੍ਹਾਂ ਕਿਹਾ ਅਸਲ ਵਿਚ ਪੰਜਾਬ ਦੀ ਆਪ ਸਰਕਾਰ ਝੂਠ ਦੇ ਸਹਾਰੇ ਚੱਲ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਹਰਗੋਬਿੰਦ ਸਿੰਘ ਲਹਿਰਾ ਖਾਨਾ, ਸੁਖਮੰਦਰ ਸਿੰਘ ਸੁੱਖੀ ਲਹਿਰਾ ਮੁਹੱਬਤ, ਸਰਕਲ ਪ੍ਰਧਾਨ ਸੁਖਮੰਦਰ ਸਿੰਘ ਸੁੱਖੀ, ਸਰਕਲ ਪ੍ਰਧਾਨ ਗੁਰਤੇਜ ਸਿੰਘ ਨਥਾਣਾ ਸਮੇਤ ਵੱਡੀ ਗਿਣਤੀ ਆਗੂ ਹਾਜ਼ਰ ਸਨ।
Share the post "ਸੁਲਤਾਨਪੁਰ ਲੋਧੀ ਦੇ ਗੁਰਦੁਆਰ ਸਾਹਿਬ ’ਤੇ ਹਮਲੇ ਦਾ ਸਿੱਖ ਸੰਗਤ ਦੇਵੇਗੀ ਮੂੰਹ ਤੋੜ ਜਵਾਬ: ਜੱਗਾ ਕਲਿਆਣ"