Mumbai ’ਚ ਸਿੱਖ TTE ਦੀ ਯਾਤਰੀਆਂ ਵੱਲੋਂ ਕੁੱਟਮਾਰ ਦਾ ਮਾਮਲਾ ਭਖਿਆ

0
29

SGPC,Cong ਤੇ Akali Dal ਨੇ ਦਸਤਾਰਧਾਰੀ ਸਿੱਖ ਅਧਿਕਾਰੀ ਦੀ ਕੁੱਟਮਾਰ ਕਰਨ ਵਾਲਿਆਂ ਵਿਰੁਧ ਮੰਗੀ ਸਖ਼ਤ ਕਾਰਵਾਈ
ਸ਼੍ਰੀ ਅੰਮ੍ਰਿਤਸਰ ਸਾਹਿਬ, 18 ਅਗਸਤ: ਲੰਘੀ ਸ਼ੁੱਕਰਵਾਰ ਨੂੰ ਮੁੰਬਈ ਵਿਚ ਇੱਕ ਸਥਾਨਕ ਰੇਲ ਗੱਡੀ ਚ ਬਿਨਾਂ ਟਿਕਟ ਸਫ਼ਰ ਕਰਨ ਵਾਲੇ ਕੁੱਝ ਯਾਤਰੀਆਂ ਦੁਆਰਾ ਸਿੱਖ TTE ਦੀ ਕੁੱਟਮਾਰ ਕਰਨ ਦਾ ਮਾਮਲਾ ਭਖ ਗਿਆ ਹੈ। ਜਸਬੀਰ ਸਿੰਘ ਨਾਂ ਦੇ ਇਸ ਦਸਤਾਰਧਾਰੀ ਰੇਲਵੇ ਅਧਿਕਾਰੀ ਦੇ ਨਾਲ ਸ਼ਰੇਆਮ ਹੋਈ ਕੁੱਟਮਾਰ ਦੀ ਵੀਡੀਓਵੀ ਸ਼ੋਸਲ ਮੀਡੀਆ ’ਤੇ ਲਗਾਤਾਰ ਵਾਈਰਲ ਹੋ ਰਹੀ ਹੈ, ਜੋਕਿ ਇੱਕ ਯਾਤਰੀ ਦੁਆਰਾ ਬਣਾਈ ਜਾਪਦੀ ਹੈ। ਹਾਲਾਂਕਿ ਪਤਾ ਲੱਗਿਆ ਹੈ ਕਿ ਇਸ ਸਿੱਖ ਅਧਿਕਾਰੀ ਨਾਲ ਕੁੱਟਮਾਰ ਦੀ ਅਗਵਾਈ ਕਰਨ ਵਾਲੇ ਯਾਤਰੀ ਅੰਕਿਤ ਭਂੋਸਲੇ ਨੇ ਲਿਖਤੀ ਮੁਆਫ਼ੀ ਮੰਗ ਲਈ ਹੈ ਪ੍ਰੰਤੂ SGPC, Cong ਤੇ Akali Dal ਸਹਿਤ ਹੋਰਨਾਂ ਸਿੱਖ ਜਥੇਬੰਦੀਆਂ ਨੇ ਕੇਂਦਰ ਅਤੇ ਰੇਲਵੇ ਵਿਭਾਗ ਨੂੰ ਉਕਤ ਵਿਅਕਤੀ ਅਤੇ ਉਸਦੇ ਸਾਥੀਆਂ ਵਿਰੁਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

ਬੁੱਕ ਸ਼ਾਪ ’ਤੇ ਗੋਲੀ ਚਲਾਉਣ ਵਾਲੇ ‘ਮੁਲਜ਼ਮ’ ਦਿਹਾਤੀ ਪੁਲਿਸ ਵੱਲੋਂ ਕਾਬੂ

ਜਿਕਰਯੋਗ ਹੈ ਕਿ ਮੁੰਬਈ ਦੇ ਚਰਚਗੇਟ ਤੋਂ ਵਿਹਾਰ ਤੱਕ ਚੱਲ ਰਹੀ ਇਸ ਲੋਕਲ ਟਰੇਨ ਦੇ ਏਸੀ ਕੋਚ ਵਿਚ ਚੈਕਿੰਗ ਦੌਰਾਨ TTE ਜਸਬੀਰ ਸਿੰਘ ਨੇ ਕੁੱਝ ਮੁਸਾਫ਼ਰ ਬਗੈਰ ਟਿਕਟ ਦੇ ਸਫ਼ਰ ਕਰਦੇ ਪਾਏ ਸਨ, ਜਿਸਦੇ ਚੱਲਦੇ ਕਾਨੂੰਨ ਮੁਤਾਬਕ ਉਸਨੇ ਉਨ੍ਹਾਂ ਨੂੰ ਜੁਰਮਾਨਾ ਕਰ ਦਿੱਤਾ ਪ੍ਰੰਤੂ ਇਸਤੋਂ ਭੜਕੇ ਅਨਿਕੇਤ ਭੌਂਸਲੇ ਅਤੇ ਉਸਦੇ ਸਾਥੀਆਂ ਨੇ ਦਸਤਾਰਧਾਰੀ TTE ਜਸਬੀਰ ਸਿੰਘ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ। ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠਿਆ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਮੰਗ ਕੀਤੀ ਕਿਦੋਸ਼ੀਆਂ ਖਿਲਾਫ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਦੇਸ਼ ਵਿਚ ਸਿੱਖਾਂ ਪ੍ਰਤੀ ਸੁਰੱਖਿਆ ਦਾ ਮਾਹੌਲ ਪੈਦਾ ਕੀਤਾ ਜਾਏ। ਇਸਤੋਂ ਇਲਾਵਾ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਮੁੰਬਈ ਵਿਖੇ ਰੇਲਵੇ ’ਚ ਡਿਊਟੀ ਨਿਭਾ ਰਹੇ ਸਿੱਖ ਟਿਕਟ ਚੈਕਰ ਜਸਬੀਰ ਸਿੰਘ ’ਤੇ ਯਾਤਰੀਆਂ ਵੱਲੋਂ ਹਮਲਾ ਕਰਨ ਦੀ ਨਿੰਦਾ ਕੀਤੀ ਹੈ।

ਪੰਜਾਬ ਦੇ ਸੇਵਾ ਕੇਂਦਰ ਰੱਖੜੀ ਵਾਲੇ ਦਿਨ ਦੇਖੋ ਕਿੰਨੇਂ ਵਜੇਂ ਖੁੱਲ੍ਹਣਗੇ !

ਉਨ੍ਹਾਂ ਮੁੰਬਈ ਦੀ ਰੇਲਵੇ ਪੁਲਿਸ ਨੂੰ ਇਸ ਮਾਮਲੇ ਵਿੱਚ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰਨ ਲਈ ਵੀ ਆਖਿਆ। ਉਨ੍ਹਾ ਕਿਹਾ ਕਿ ਇਸ ਘਟਨਾ ਦੀ ਜਾਣਕਾਰੀ ਮੁੰਬਈ ਦੀ ਲੋਕਲ ਸੰਗਤ ਪਾਸੋਂ ਪ੍ਰਾਪਤ ਕੀਤੀ ਗਈ । ਐਡਵੋਕੇਟ ਧਾਮੀ ਨੇ ਮਹਾਰਾਸ਼ਟਰ ਸਰਕਾਰ ਤੇ ਰੇਲ ਮੰਤਰਾਲਾ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਦੋਸ਼ੀਆਂ ਨੂੰ ਸਖ਼ਤ ਸਜਾ ਦਵਾਈ ਜਾਵੇ ਤਾਂ ਕਿ ਭਵਿੱਖ ਵਿੱਚ ਕਿਸੇ ਵੀ ਸਿੱਖ ਅਧਿਕਾਰੀ ਨਾਲ ਅਜਿਹੀ ਘਟਨਾ ਨਾ ਵਾਪਰੇ। ਇਸਤੋਂ ਇਲਾਵਾ ਕਾਂਗਰਸ ਪਾਰਟੀ ਪੰਜਾਬ ਨੇ ਵੀ ਆਪਣੇ ਅਧਿਕਾਰਤ ਸੋਸਲ ਮੀਡੀਆ ’ਤੇ ਇਸ ਘਟਨਾ ਦੀ ਵੀਡੀਓ ਪਾ ਕੇ ਇਸਦੀ ਸਖ਼ਤ ਸਬਦਾਂ ਵਿਚ ਨਿੰਦਾ ਕਰਦਿਆਂ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਵੀ ਇਕ ਬਿਆਨ ਜਾਰੀ ਕਰਕੇ ਦਸਤਾਰਧਾਰੀ ਸਿੱਖ ਟੀਟੀਈ ਦੀ ਕੁੱਟਮਾਰ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਮੁਲਜਮਾਂ ਵਿਰੁਧ ਮਿਸਾਲੀ ਕਾਰਵਾਈ ਦੀ ਮੰਗ ਕੀਤੀ ਹੈ।

 

LEAVE A REPLY

Please enter your comment!
Please enter your name here