ਸਿਲਕ ਐਕਸਪੋ-2024 , 4 ਦਸੰਬਰ ਤੋਂ;ਰੇਸ਼ਮ ਉਦਪਾਦਕਾਂ ਅਤੇ ਕਾਰੀਗਰਾਂ ਨੂੰ ਉਤਸ਼ਾਹਿਤ ਕਰਨਾ ਹੈ ਮੁੱਖ ਮੰਤਵ : ਮੋਹਿੰਦਰ ਭਗਤ

0
117
+1

ਚੰਡੀਗੜ,2 ਦਸੰਬਰ:ਪੰਜਾਬ ‘ਚ ਰੇਸ਼ਮ ਦੇ ਕਿੱਤੇ ਨਾਲ ਸਬੰਧਤ ਰੇਸ਼ਮ ਕੀਟ ਪਾਲਕਾਂ ਅਤੇ ਰੇਸ਼ਮ ਦੇ ਕਾਰੀਗਰਾਂ, ਸੈਲਫ ਹੈਲਪ ਗਰੁੱਪਾਂ ਅਤੇ ਵਿਸ਼ੇਸ ਤੌਰ ਤੇ ਔਰਤਾਂ ਨੂੰ ਉਤਸ਼ਾਹਿਤ ਕਰਨ ਅਤੇ ਉਹਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਸਿਲਕ ਐਕਸਪੋ-2024 ਦਾ ਆਯੋਜ਼ਨ ਕੀਤਾ ਜਾ ਰਿਹਾ ਹੈ।ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਲਕ ਐਕਸਪੋ 4 ਦਸੰਬਰ ਤੋਂ 9 ਦਸੰਬਰ-2024 ਤੱਕ ਕਿਸਾਨ ਭਵਨ ਸੈਕਟਰ-35, ਚੰਡੀਗੜ੍ਹ ਵਿਖੇ ਲਗਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ ਆਮ ਆਦਮੀ ਪਾਰਟੀ ਦੀ ਚੋਣ ਕਮਿਸ਼ਨ ਨੂੰ ਅਪੀਲ; ਸ਼ਹੀਦੀ ਹਫਤੇ ਦੌਰਾਨ ਚੋਣਾਂ ਨਾ ਕਰਵਾਈਆਂ ਜਾਣ

ਉਨ੍ਹਾਂ ਕਿਹਾ ਕਿ ਇਹ ਐਕਸਪੋ ਸਿਲਕ ਮਾਰਕ ਆਰਗੇਨਾਈਜੇਸ਼ਨ ਆਫ ਇੰਡੀਆ ਅਤੇ ਬਾਗਬਾਨੀ ਵਿਭਾਗ ਪੰਜਾਬ ਦੇ ਆਪਸੀ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ।ਸ੍ਰੀ ਭਗਤ ਨੇ ਅੱਗੇ ਦੱਸਿਆ ਕਿ ਇਸ ਸਮਾਰੋਹ ਵਿੱਚ ਭਾਰਤ ਦੇ ਸਮੂਹ ਰਾਜਾਂ ਦੇ ਕਾਰੀਗਰ, ਵਪਾਰੀ, ਰੇਸ਼ਮ ਬੋਰਡ ਦੇ ਰਜਿਸਟਰਡ ਅਦਾਰੇ, ਸੁਸ਼ਾਇਟੀਜ਼ ਵੱਲੋਂ ਸਿਲਕ ਨਾਲ ਸਬੰਧਤ ਵੱਖ-ਵੱਖ ਕਿਸਮਾਂ ਦੇ ਸਟਾਲ ਲਗਾਏ ਜਾਣਗੇ।

 

+1

LEAVE A REPLY

Please enter your comment!
Please enter your name here