Bathinda News: Silver Oaks School Bibi Wala Road Bathinda; ਸਿਲਵਰ ਓਕਸ ਸਕੂਲ, ਬੀਬੀ ਵਾਲਾ ਰੋਡ ਬਠਿੰਡਾ ਵੱਲੋਂ ਨਰਸਰੀ ਜਮਾਤ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਸਲਾਨਾ ਖੇਡ ਦਿਵਸ ਬੜੇ ਉਤਸ਼ਾਹ ਅਤੇ ਜ਼ੋਸ਼ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਪ੍ਰਸ਼ਾਂਤ ਸਿੰਗਲਾ (ਡਿਪਟੀ ਕਮਿਸ਼ਨਰ ਸੈਂਟਰਲ ਬੋਰਡ ਆਫ ਟੈਕਸ ਅਤੇ ਕਸਟਮ ਵਿੰਗ, ਨਵੀਂ ਦਿੱਲੀ),ਜੋਕਿ ਸਿਲਵਰ ਓਕਸ ਸਕੂਲ ਦੇ ਸਾਬਕਾ ਵਿਦਿਆਰਥੀ ਹਨ, ਵੱਲੋਂ ਕੀਤੀ ਗਈ।
ਇਹ ਵੀ ਪੜ੍ਹੋ 👉AAP ਛੱਡ BJP ‘ਚ ਜਾਣ ਵਾਲੇ ਸਾਬਕਾ ਵਿਧਾਇਕ ‘ਤੇ ਬਰਗਾੜੀ ਕਾਂਡ ਦੇ ਸ਼ਹੀਦ ਦੇ ਪੁੱਤਰ ਵੱਲੋਂ ਗੰਭੀਰ ਦੋਸ਼
ਇਸ ਮੌਕੇ ਉਹਨਾਂ ਦੇ ਨਾਲ ਸਕੂਲ ਦੇ ਚੇਅਰਮੈਨ ਸਰਦਾਰ ਇੰਦਰਜੀਤ ਸਿੰਘ ਬਰਾੜ, ਡਾਇਰੈਕਟਰ ਮੈਡਮ ਮਾਲਵਿੰਦਰ ਕੌਰ ਸਿੱਧੂ , ਪ੍ਰਿੰਸੀਪਲ ਮੈਡਮ ਨੀਲਮ ਵਰਮਾ ਅਤੇ ਵਾਈਸ ਪ੍ਰਿੰਸੀਪਲ ਮੈਡਮ ਨੀਰੂ ਗੋਇਲ ਵੀ ਮੌਜੂਦ ਰਹੇ। ਇਸ ਮੌਕੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਵੱਖ-ਵੱਖ ਦੌੜਾਂ ਵਿੱਚ ਭਾਗ ਲਿਆ। ਜਿਨ੍ਹਾਂ ਵਿੱਚ ਫਰੌਗ ਰੇਸ,ਡੱਕ ਰੇਸ ਅਤੇ ਹੋਰ ਬਹੁਤ ਸਾਰੀਆਂ ਫਨੀ ਰੇਸਾਂ ਅਤੇ ਕਈ ਸਾਰੇ ਡਿਸ ਪਲੇਅ ਵੀ ਸਨ। ਇਸ ਦੇ ਨਾਲ ਰੱਸਾਕੱਸ਼ੀ ਦੇ ਮੁਕਾਬਲਿਆਂ ਵਿੱਚ ਵੀ ਛੋਟੇ-ਛੋਟੇ ਵਿਦਿਆਰਥੀਆਂ ਨੇ ਆਪਣਾ ਜ਼ੋਰ ਵਿਖਾਇਆ।
ਇਹ ਵੀ ਪੜ੍ਹੋ 👉Bathinda ‘ਚ ਲਾਪਰਵਾਹ PRTC ਡਰਾਈਵਰ ਨੇ ਸਾਬਕਾ ਫ਼ੌਜੀ ਦੇ ਘਰ ਦਾ ਬੁਝਾਇਆ ਚਿਰਾਗ..
ਮੁੱਖ ਮਹਿਮਾਨ ਸ਼੍ਰੀ ਸਿੰਗਲਾ ਨੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਤਕਸੀਮ ਕੀਤੇ। ਸਕੂਲ ਦੇ ਚੇਅਰਮੈਨ ਇੰਦਰਜੀਤ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਪ੍ਰੋਗਰਾਮ ਦੇ ਅੰਤ ਵਿੱਚ ਪ੍ਰਿੰਸੀਪਲ ਮੈਡਮ ਨੀਲਮ ਵਰਮਾ ਨੇ ਸਭ ਦਾ ਧੰਨਵਾਦ ਕੀਤਾ। ਅੰਤ ਵਿੱਚ “ ਛੱਲੇ ਦੀ ਛਣਕਾਰ ਅਤੇ ਭੰਗੜੇ ਦੀ ਬਹਾਰ ” ਪੇਸ਼ਕਾਰੀ ਨੇ ਸਾਰੇ ਦਰਸ਼ਕਾਂ ਨੂੰ ਝੂੰਮਣ ‘ਤੇ ਮਜ਼ਬੂਰ ਕਰ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




