‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਵੱਲੋਂ 60,582 ਐਫ.ਆਈ.ਆਰ. ਦਰਜ, 708 ਵੱਡੀਆਂ ਮੱਛੀਆਂ ਸਮੇਤ 79,784 ਨਸ਼ਾ ਤਸਕਰ ਗ੍ਰਿਫ਼ਤਾਰ: ਡੀ.ਜੀ.ਪੀ. ਗੌਰਵ ਯਾਦਵ

Date:

spot_img

👉ਮਾਰਚ 2025 ਤੋਂ ਸਤੰਬਰ 2026 ਦਰਮਿਆਨ ਰਿਕਾਰਡ 3,803 ਕਿਲੋ ਹੈਰੋਇਨ, 976 ਕਿਲੋ ਅਫ਼ੀਮ ਅਤੇ 46 ਟਨ ਭੁੱਕੀ ਬਰਾਮਦ: ਡੀ.ਜੀ.ਪੀ. ਗੌਰਵ ਯਾਦਵ
👉ਵਿਗਿਆਨਕ ਜਾਂਚ ਨਾਲ ਪੰਜਾਬ ਦੀ ਐਨ.ਡੀ.ਪੀ.ਐਸ. ਸਜ਼ਾ ਦਰ 89 ਫ਼ੀਸਦ ਤੱਕ ਪਹੁੰਚੀ; 13,430 ਕੇਸਾਂ ਵਿੱਚ 11,981 ਸਜ਼ਾਵਾਂ ਹੋਈਆਂ: ਡੀ.ਜੀ.ਪੀ. ਗੌਰਵ ਯਾਦਵ
👉914 ਮਾਮਲਿਆਂ ਵਿੱਚ 366 ਕਰੋੜ ਰੁਪਏ ਦੀ ਸੰਪਤੀ ਜ਼ਬਤ; 102 ਹਵਾਲਾ ਕਾਰੋਬਾਰੀ ਗ੍ਰਿਫ਼ਤਾਰ ਅਤੇ 11 ਕਰੋੜ ਰੁਪਏ ਬਰਾਮਦ: ਡੀ.ਜੀ.ਪੀ. ਗੌਰਵ ਯਾਦਵ
👉ਕਾਊਂਟਰ ਇੰਟੈਲੀਜੈਂਸ ਵੱਲੋਂ 92 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼, 686 ਅੱਤਵਾਦੀ ਗ੍ਰਿਫ਼ਤਾਰ ਅਤੇ 952 ਡਰੋਨ ਬਰਾਮਦ: ਡੀ.ਜੀ.ਪੀ. ਗੌਰਵ ਯਾਦਵ

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦ੍ਰਿੜ੍ਹ ਅਗਵਾਈ ਹੇਠ, ਪੰਜਾਬ ਪੁਲਿਸ ਨੇ ਆਪਣੀ ਪ੍ਰਮੁੱਖ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 60,582 ਐਫ.ਆਈ.ਆਰਜ਼. ਦਰਜ ਕੀਤੀਆਂ ਗਈਆਂ ਅਤੇ 354 ਵਪਾਰਕ ਪੱਧਰ ਦੇ ਮਾਮਲਿਆਂ ਵਿੱਚ 708 ਵੱਡੀਆਂ ਮੱਛੀਆਂ ਸਮੇਤ 79,784 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚੋਂ ਹਰੇਕ ਮਾਮਲੇ ਵਿੱਚ 2 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ 1 ਮਾਰਚ 2025 ਤੋਂ 10 ਸਤੰਬਰ 2026 ਤੱਕ ਨਸ਼ਾ ਵਿਰੋਧੀ ਮੋਰਚੇ ‘ਤੇ ਹਾਸਲ ਕੀਤੀਆਂ ਇਤਿਹਾਸਕ ਪ੍ਰਾਪਤੀਆਂ ਸਾਂਝੀਆਂ ਕੀਤੀਆਂ ਅਤੇ ਇਸਦੇ ਨਾਲ ਹੀ ਕਾਊਂਟਰ ਇੰਟੈਲੀਜੈਂਸ ਵਿੰਗ ਦੁਆਰਾ ਹਾਸਲ ਕੀਤੀਆਂ ਵਿਆਪਕ ਸਫ਼ਲਤਾਵਾਂ ਦਾ ਵੇਰਵਾ ਵੀ ਦਿੱਤਾ।

ਇਹ ਵੀ ਪੜ੍ਹੋ 👉Punjab Tax Department ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਅਰਸੇ ਦੌਰਾਨ ਕੁੱਲ ਨਸ਼ਾ ਬਰਾਮਦਗੀ ਵਿੱਚ ਰਿਕਾਰਡ 3,803 ਕਿਲੋ ਹੈਰੋਇਨ, 976 ਕਿਲੋ ਅਫ਼ੀਮ, 46 ਟਨ ਭੁੱਕੀ, 1,325 ਕਿਲੋ ਗਾਂਜਾ ਅਤੇ 78 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਸ਼ਾਮਲ ਹਨ। ਡੀਜੀਪੀ ਨੇ ਦੱਸਿਆ ਕਿ ਇਸ ਬਰਾਮਦਗੀ ਨਾਲ ਦੇਸ਼ ਭਰ ਦੀ ਕੁੱਲ ਹੈਰੋਇਨ ਬਰਾਮਦਗੀ ਵਿੱਚ ਪੰਜਾਬ ਦਾ ਹਿੱਸਾ ਲਗਭਗ 60 ਫ਼ੀਸਦ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਦੀ ਅਗਵਾਈ ਹੇਠ ਪੇਸ਼ੇਵਰ ਅਤੇ ਵਿਗਿਆਨਕ ਤਫ਼ਤੀਸ਼ਾਂ ਨੇ ਪੰਜਾਬ ਵਿੱਚ ਸਜ਼ਾ ਦਰ ਨੂੰ 89 ਫ਼ੀਸਦ ਤੱਕ ਪਹੁੰਚਾ ਦਿੱਤਾ ਹੈ, ਜੋ ਸਮੁੱਚੇ ਦੇਸ਼ ਵਿੱਚ ਇੱਕ ਮਾਪਦੰਡ ਸਥਾਪਤ ਕਰਦਾ ਹੈ। 1 ਮਾਰਚ 2025 ਤੋਂ ਹੁਣ ਤੱਕ 13,430 ਐਨਡੀਪੀਐਸ ਮਾਮਲਿਆਂ ਦਾ ਫੈਸਲਾ ਕੀਤਾ ਗਿਆ, ਜਿਨ੍ਹਾਂ ਵਿੱਚੋਂ 11,981 ਮਾਮਲਿਆਂ ਵਿੱਚ ਸਜ਼ਾਵਾਂ ਹੋਈਆਂ।

ਇਹ ਵੀ ਪੜ੍ਹੋ 👉Punjab ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਏ.ਐਨ.ਟੀ.ਐਫ. ਆਪ੍ਰੇਸ਼ਨਲ ਮਾਡਲ ਦੀ ਕੌਮੀ ਪੱਧਰ ‘ਤੇ ਸ਼ਲਾਘਾ ਹੋਈ ਹੈ ਅਤੇ ਏ.ਡੀ.ਜੀ.ਪੀ. ਏ.ਐਨ.ਟੀ.ਐਫ. ਨੀਲਭ ਕਿਸ਼ੋਰ ਨੇ ਹਾਲ ਹੀ ਵਿੱਚ ਸਰਦਾਰ ਵੱਲਭ ਭਾਈ ਪਟੇਲ ਨੈਸ਼ਨਲ ਪੁਲਿਸ ਅਕਾਦਮੀ (ਐਸਵੀਪੀਐਨਪੀਏ), ਹੈਦਰਾਬਾਦ ਵਿਖੇ ਭਾਰਤੀ ਪੁਲਿਸ ਸੇਵਾ (ਆਈਪੀਐਸ) ਅਧਿਕਾਰੀਆਂ ਨੂੰ ਨਸ਼ਾ ਤਸਕਰੀ ਨਾਲ ਨਜਿੱਠਣ ਅਤੇ ਪੇਸ਼ੇਵਰ ਜਾਂਚ ਰਾਹੀਂ ਦੋਸ਼ੀ ਠਹਿਰਾਉਣ ਦੀ ਦਰ ਵਿੱਚ ਹੋਏ ਵਾਧੇ ਬਾਰੇ ਦੱਸਿਆ।ਗੈਰ-ਕਾਨੂੰਨੀ ਨਸ਼ਾ ਵਪਾਰ ਦੇ ਵਿੱਤੀ ਸਰੋਤਾਂ ਨੂੰ ਰੋਕਣ ਬਾਰੇ ਡੀਜੀਪੀ ਨੇ ਦੱਸਿਆ ਕਿ ਐਨਡੀਪੀਐਸ ਐਕਟ ਦੀ ਧਾਰਾ 68-ਐਫ ਤਹਿਤ ਸਮਰੱਥ ਅਧਿਕਾਰੀ ਦੁਆਰਾ ਮਨਜ਼ੂਰ ਕੀਤੇ 914 ਮਾਮਲਿਆਂ ਵਿੱਚ 366 ਕਰੋੜ ਰੁਪਏ ਦੀ ਸੰਪਤੀ ਜ਼ਬਤ/ਸੀਲ ਕੀਤੀ ਗਈ ਹੈ। ਇਸ ਦੇ ਨਾਲ ਹੀ ਪੁਲਿਸ ਨੇ 102 ਹਵਾਲਾ ਆਪ੍ਰੇਟਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਹਵਾਲਾ ਫੰਡਾਂ ਵਿੱਚ 11 ਕਰੋੜ ਰੁਪਏ ਦੀ ਬਰਾਮਦਗੀ ਕੀਤੀ।

ਇਹ ਵੀ ਪੜ੍ਹੋ 👉Vigilance Bureau ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਆਧੁਨਿਕ ਤਕਨਾਲੋਜੀ ਅਤੇ ਜਨਤਕ ਭਾਈਵਾਲੀ ਬਾਰੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਆਰਟੀਫੀਸ਼ੀਅਲ ਇੰਟੈਲੀਜੈਂਸ ‘ਤੇ ਆਧਾਰਿਤ “ਪੰਜਾਬ ਆਰਟੀਫੀਸ਼ੀਅਲ ਇੰਟੈਲੀਜੈਂਸ ਸਿਸਟਮ” (ਪੀਏਆਈਐਸ) ਨੂੰ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਰਾਹੀਂ 4.60 ਕਰੋੜ ਤਲਾਸ਼ੀਆਂ ਲਈਆਂ ਗਈਆਂ ਅਤੇ 4 ਲੱਖ ਦੋਸ਼ੀਆਂ ਦੀ ਗ੍ਰਿਫ਼ਤਾਰੀ ਹੋਈ।ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਦੀ ਇਨਾਮ ਨੀਤੀ ਤਹਿਤ, ਖੁਫੀਆ ਜਾਣਕਾਰੀ ਅਤੇ ਡਰੋਨ ਬਰਾਮਦਗੀ ਲਈ 2,362 ਆਮ ਨਾਗਰਿਕਾਂ ਅਤੇ ਪੁਲਿਸ ਕਰਮਚਾਰੀਆਂ ਨੂੰ 3.33 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ 👉Punjab Govt ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ; ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ₹53.30 ਕਰੋੜ ਜਾਰੀ ਤੇ ਪ੍ਰਸਤਾਵਿਤ: ਡਾ. ਬਲਜੀਤ ਕੌਰ

16 ਮਾਰਚ 2022 ਤੋਂ 11 ਸਤੰਬਰ 2026 ਤੱਕ ਅੱਤਵਾਦੀਆਂ ਵਿਰੁੱਧ ਕੀਤੀ ਕਾਰਵਾਈ ਦਾ ਵੇਰਵਾ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਵਿੰਗ ਵੱਲੋਂ 92 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕਰਕੇ 686 ਅੱਤਵਾਦੀਆਂ ਨੂੰ ਕਾਬੂ ਕੀਤਾ ਗਿਆ ਅਤੇ 54 ਰਾਈਫਲਾਂ (ਏਕੇ/ਐਮਪੀ-9/ਐਮਪੀ-5/.315), 599 ਰਿਵਾਲਵਰ/ਪਿਸਤੌਲ, 38 ਟਿਫਿਨ ਆਈਈਡੀਜ਼, 28.887 ਕਿਲੋ ਆਰਡੀਐਕਸ ਅਤੇ ਹੋਰ ਵਿਸਫੋਟਕ ਸਮੱਗਰੀ, 131 ਹੈਂਡ ਗ੍ਰਨੇਡ, 6 ਆਰਪੀਜੀਜ਼ (ਲਾਂਚਰਾਂ ਸਮੇਤ) ਤੇ 3 ਸਲੀਵਜ਼ ਅਤੇ ਦੇਖੇ ਗਏ 1,493 ਡਰੋਨਾਂ ਵਿੱਚੋਂ 952 ਡਰੋਨ ਜ਼ਬਤ ਕੀਤੇ ਹਨ।ਡੀਜੀਪੀ ਨੇ ਦੱਸਿਆ ਕਿ ਸਤੰਬਰ 2024 ਤੋਂ ਹੁਣ ਤੱਕ ਕੁੱਲ 43 ਅੱਤਵਾਦੀ ਹਮਲੇ ਹੋਏ ਸਨ, ਜੋ ਕਿ ਸਾਰੇ ਰਿਕਾਰਡ ਸਮੇਂ ਵਿੱਚ ਹੱਲ ਕਰ ਲਏ ਗਏ ਹਨ, ਜਦੋਂ ਕਿ 9 ਮਾਮਲੇ ਝੂਠੇ ਜਾਂ ਪੂਰੀ ਤਰ੍ਹਾਂ ਮਨਘੜਤ ਸਾਬਤ ਹੋਏ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਨੇ 53 ਅੱਤਵਾਦੀ ਮਾਡਿਊਲਾਂ ਨੂੰ ਪਹਿਲਾਂ ਹੀ ਨਾਕਾਮ ਕਰਕੇ ਵੱਡੇ ਅੱਤਵਾਦੀ ਹਮਲਿਆਂ ਨੂੰ ਵੀ ਟਾਲ ਦਿੱਤਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

नमो सेवा पोर्टल से सेवा कार्यों से जुड़ेंगे आमजन और सामाजिक संगठन

👉मुख्यमंत्री नायब सिंह सैनी व भाजपा प्रदेशाध्यक्ष डॉ अर्चना...

मंत्री ने किया 200 बैड के निर्माणाधीन अस्पताल के कार्य का निरीक्षण, दिए विशेष निर्देश

👉विकास कार्यों में गुणवत्ता और समयबद्धता सुनिश्चित करें अधिकारी:...