SIR 2026:ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ:ਅਨਿੰਦਿਤਾ ਮਿੱਤਰਾ ਸੀਈਓ ਪੰਜਾਬ

Date:

spot_img

👉ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਅਤੇ ਡਰਾਫਟ ਵੋਟਰ ਸੂਚੀ ਸੌਂਪੀ
👉ਵੋਟਰਾਂ ਨੂੰ ਵੇਰਵਿਆਂ ਦੀ ਜਾਂਚ ਕਰਨ ਵਿੱਚ ਸਹਾਇਤਾ ਲਈ 16 ਅਗਸਤ, ਦਿਨ ਐਤਵਾਰ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਦਾ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ
👉ਸੂਬੇ ਭਰ ਵਿੱਚ ਡੀ.ਈ.ਓ. ਅਤੇ ਈ.ਆਰ.ਓ. ਦਫਤਰਾਂ ਵਿੱਚ ਹੈਲਪ ਡੈਸਕ ਸਥਾਪਤ ਕੀਤੇ ਜਾਣਗੇ ਤਾਂ ਜੋ ਵੋਟਰਾਂ ਨੂੰ ਪ੍ਰਕਾਸ਼ਿਤ ਡਰਾਫਟ ਵੋਟਰ ਸੂਚੀ ਵਿੱਚ ਆਪਣੇ ਨਾਮ ਲੱਭਣ ਵਿੱਚ ਸਹਾਇਤਾ ਕੀਤੀ ਜਾ ਸਕੇ
Chandigarh News:ਭਾਰਤੀ ਚੋਣ ਕਮਿਸ਼ਨ ਵੱਲੋਂ ਐਲਾਨੇ ਪ੍ਰੋਗਰਾਮ ਅਨੁਸਾਰ ਅੱਜ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.), 2026 ਤਹਿਤ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਲਈ ਡਰਾਫਟ ਵੋਟਰ ਸੂਚੀ, 2026 ਨੂੰ ਪ੍ਰਕਾਸ਼ਿਤ ਕੀਤਾ ਗਿਆ ਹੈ। ਡਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ ਨਾਲ ਦੂਜੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ ਜਿਸ ਤਹਿਤ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਮਿਆਦ 13 ਅਗਸਤ, 2026 ਤੋਂ 12 ਸਤੰਬਰ, 2026 ਤੱਕ ਹੋਵੇਗੀ ਅਤੇ ਨੋਟਿਸ ਪੜਾਅ/ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 13 ਅਗਸਤ, 2026 ਤੋਂ 8 ਅਕਤੂਬਰ, 2026 ਤੱਕ ਕੀਤਾ ਜਾਵੇਗਾ।ਸੋਧ ਪ੍ਰਕਿਰਿਆ ਦੇ ਹਿੱਸੇ ਵਜੋਂ, ਅੱਜ ਮੁੱਖ ਚੋਣ ਅਫਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਹੋਈ।

ਇਹ ਵੀ ਪੜ੍ਹੋ  ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਮੀਟਿੰਗ ਦੌਰਾਨ, ਮੁੱਖ ਚੋਣ ਅਫਸਰ ਪੰਜਾਬ ਨੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਡਰਾਫਟ ਵੋਟਰ ਸੂਚੀ ਸੌਂਪੀ।ਇਸ ਦੌਰਾਨ ਨੁਮਾਇੰਦਿਆਂ ਨੂੰ ਨਿਰਧਾਰਤ ਫਾਰਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਜਿਹਨਾਂ ਵਿੱਚ ਨਾਮ ਸ਼ਾਮਲ ਕਰਨ ਲਈ ਫਾਰਮ 6, ਐਨ.ਆਰ.ਆਈ. ਵੋਟਰਾਂ ਨੂੰ ਸ਼ਾਮਲ ਕਰਨ ਲਈ ਫਾਰਮ 6ਏ, ਨਾਮ ਕਟਵਾਉਣ ਲਈ ਫਾਰਮ 7 ਅਤੇ ਐਂਟਰੀਆਂ ਵਿੱਚ ਸੋਧ ਜਾਂ ਸ਼ਿਫਟਿੰਗ ਲਈ ਫਾਰਮ 8 ਸ਼ਾਮਲ ਹਨ।ਉਨ੍ਹਾਂ ਅੱਗੇ ਦੱਸਿਆ ਕਿ 01.10.2026 ਦੀ ਯੋਗਤਾ ਮਿਤੀ ਵਾਲੇ ਨੌਜਵਾਨ ਨਾਮਾਂਕਣ ਲਈ ਯੋਗ ਹਨ। ਇਸ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਗਰਿਕ ਸੇਵਾ ਪੋਰਟਲ ਅਤੇ “ਬੁੱਕ ਏ ਕਾਲ ਰਿਕੁਐਸਟ ਵਿਦ ਬੀ.ਐਲ.ਓ.” ਸਹੂਲਤ ਸਮੇਤ ਵੱਖ-ਵੱਖ ਪਲੇਟਫਾਰਮਾਂ ਬਾਰੇ ਜਾਣੂ ਕਰਵਾਇਆ ਗਿਆ।ਸੀ.ਈ.ਓ. ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਨੇ ਅੱਗੇ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ 16 ਅਗਸਤ, 2026 ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਅਧੀਨ ਇੱਕ ਰੋਜ਼ਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ ਤਾਂ ਜੋ ਵੋਟਰਾਂ ਨੂੰ ਉਨ੍ਹਾਂ ਦੇ ਵੇਰਵਿਆਂ ਦੀ ਜਾਂਚ ਕਰਨ ਵਿੱਚ ਸਹਾਇਤਾ ਕੀਤੀ ਜਾ ਸਕੇ। ਡਰਾਫਟ ਸੂਚੀ ਵਿਚਲੇ ਵੇਰਵਿਆਂ ਦੀ ਜਾਂਚ ਕਰਨ ਅਤੇ ਵੋਟਰਾਂ ਨੂੰ ਸਾਰੀਆਂ ਚੋਣ ਸੇਵਾਵਾਂ ਵਿੱਚ ਸਹਾਇਤਾ ਕਰਨ ਲਈ ਬੀ.ਐਲ.ਓ. ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਪੋਲਿੰਗ ਸਟੇਸ਼ਨਾਂ ‘ਤੇ ਮੌਜੂਦ ਰਹਿਣਗੇ।

ਇਹ ਵੀ ਪੜ੍ਹੋ  Punjab ਨੇ ਸੂਬਾ ਮਾਨਸਿਕ ਸਿਹਤ ਅਥਾਰਟੀ ਰਾਹੀਂ ਮਾਨਸਿਕ ਸਿਹਤ ਸੁਧਾਰਾਂ ਨੂੰ ਦਿੱਤੀ ਨਵੀਂ ਗਤੀ

ਉਨ੍ਹਾਂ ਅੱਗੇ ਕਿਹਾ ਕਿ ਪ੍ਰਕਾਸ਼ਿਤ ਡਰਾਫਟ ਵੋਟਰ ਸੂਚੀ ਨੂੰ ਪ੍ਰਦਰਸ਼ਿਤ ਕਰਨ ਲਈ ਰਾਜ ਭਰ ਦੇ ਡੀ.ਈ.ਓ. ਅਤੇ ਈ.ਆਰ.ਓ. ਦਫਤਰਾਂ ਵਿੱਚ ਹੈਲਪ ਡੈਸਕ ਸਥਾਪਤ ਕੀਤਾ ਜਾਵੇਗਾ।ਸੀਈਓ ਨੇ ਦੱਸਿਆ ਕਿ ਵੋਟਰ ਪ੍ਰਕਾਸ਼ਿਤ ਡਰਾਫਟ ਵੋਟਰ ਸੂਚੀ ਵਿੱਚ ਆਪਣੇ ਵੇਰਵੇ ਦੇਖ ਸਕਦੇ ਹਨ, ਜੋ ਕਿ ਸੀ.ਈ.ਓ. ਪੰਜਾਬ ਦੀ ਵੈੱਬਸਾਈਟ (www.ceopunjab.gov.in) ਅਤੇ ਸਿਟੀਜਨ ਪੋਰਟਲ (voters.eci.gov.in) ‘ਤੇ ਉਪਲਬਧ ਹੈ।ਜਿਨ੍ਹਾਂ ਨਾਗਰਿਕਾਂ ਦੇ ਨਾਮ ਡਰਾਫਟ ਵੋਟਰ ਸੂਚੀ ਵਿੱਚ ਨਹੀਂ ਹਨ, ਉਹ 13 ਅਗਸਤ, 2026 ਤੋਂ 12 ਸਤੰਬਰ, 2026 ਤੱਕ ਦਾਅਵਿਆਂ ਅਤੇ ਇਤਰਾਜ਼ਾਂ ਦੀ ਮਿਆਦ ਦੌਰਾਨ ਆਪਣਾ ਨਾਮ ਸ਼ਾਮਲ ਕਰਨ ਲਈ ਨਿਰਧਾਰਤ ਘੋਸ਼ਣਾ ਅਤੇ ਸਹਾਇਕ ਦਸਤਾਵੇਜ਼ਾਂ ਦੇ ਨਾਲ ਆਪਣੇ ਦਾਅਵੇ ਜਮ੍ਹਾਂ ਕਰਵਾ ਸਕਦੇ ਹਨ।ਇਸ ਸਬੰਧੀ ਕਿਸੇ ਵੀ ਸਹਾਇਤਾ ਲਈ ਨਾਗਰਿਕ ਵੋਟਰ ਹੈਲਪਲਾਈਨ ਨੰਬਰ 1950 ‘ਤੇ ਸੰਪਰਕ ਕਰ ਸਕਦੇ ਹਨ ਜਾਂ ਈ.ਸੀ.ਆਈ.ਐਨ.ਈ.ਟੀ. ਮੋਬਾਈਲ ਐਪਲੀਕੇਸ਼ਨ ‘ਤੇ ਉਪਲਬਧ “ਬੁੱਕ ਏ ਕਾਲ ਰਿਕੁਐਸਟ ਵਿਦ ਬੀ.ਐਲ.ਓ.” ਸਹੂਲਤ ਦਾ ਲਾਭ ਉਠਾ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

CEC ਗਿਆਨੇਸ਼ ਕੁਮਾਰ ਖ਼ਿਲਾਫ਼ ਪੰਜਾਬ ਕਾਂਗਰਸ ਦਾ ਹੱਲਾ ਬੋਲ ਕੱਲ੍ਹ

Punjab News:ਭਲਕੇ ਪੰਜਾਬ ਕਾਂਗਰਸ ਵੱਲੋਂ ਸੂਬੇ ਦੇ ਹਰ ਜ਼ਿਲ੍ਹੇ...

“राजनीतिक मतभेद अपनी जगह, लेकिन संवैधानिक संस्थाओं का सम्मान सर्वोपरि” : मुख्यमंत्री

मुख्यमंत्री नायब सिंह सैनी ने गुरुग्राम में की प्रेस...