ਐੱਸ.ਆਈ.ਆਰ-2026 ਦੀ ਪ੍ਰਕਿਰਿਆ ਅਤੇ ਗਣਨਾ ਫਾਰਮ ਭਰਨ ਦਾ ਕੰਮ ਭਲਕੇ ਸ਼ੁਰੂ : ਜ਼ਿਲ੍ਹਾ ਚੋਣ ਅਫ਼ਸਰ

Date:

spot_img

👉25 ਜੂਨ ਤੋਂ 24 ਜੁਲਾਈ ਤੱਕ ਬੀ.ਐਲ.ਓ. ਘਰ-ਘਰ ਜਾ ਕੇ ਵੰਡਣਗੇ ਫਾਰਮ
Bathinda News: ਪੰਜਾਬ ਵਿੱਚ ਵੋਟਰ ਸੂਚੀਆਂ ਦੀ ਗਹਿਰੀ ਵੋਟਰ ਸਪੈਸ਼ਲ ਇੰਨਟੈਂਸਿਵ ਰਵੀਜ਼ਨ 2026 ਦੀ ਪ੍ਰਕਿਰਿਆ ਨੂੰ ਸਫਲ ਬਣਾਉਣ ਲਈ 25 ਜੂਨ ਤੋਂ 24 ਜੁਲਾਈ ਤੱਕ ਬੂਥ ਲੈਵਲ ਅਫਸਰ ਘਰ-ਘਰ ਜਾ ਕੇ ਫਾਰਮ ਵੰਡਣਗੇ।ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਐੱਸ.ਆਈ.ਆਰ. ਸਬੰਧੀ ਬੁਲਾਈ ਗਈ ਵਿਸ਼ੇਸ਼ ਪ੍ਰੈਸ ਮਿਲਣੀ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ।

ਇਹ ਵੀ ਪੜ੍ਹੋ 👉CM Bhagwant Singh Mann ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਉਹਨਾਂ ਕਿਹਾ ਕਿ ਟਰੇਨਿੰਗ ਦੌਰਾਨ ਜ਼ਿਲ੍ਹਾ ਪੱਧਰੀ ਮਾਸਟਰ ਟਰੇਨਰਾਂ ਵੱਲੋਂ ਵਿਧਾਨ ਸਭਾ ਚੋਣ ਹਲਕਾ ਪੱਧਰੀ ਮਾਸਟਰ ਟਰੇਨਰਾਂ, ਸਮੂਹ ਬੀ.ਐਲ.ਓ ਸੁਪਰਵਾਈਜ਼ਰਾਂ ਅਤੇ ਟੈਕਨੀਕਲ ਸਟਾਫ ਨੂੰ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ 2026 ਦੀ ਸੋਧ ਪ੍ਰਕਿਰਿਆ ਅਤੇ ਗਣਨਾ ਫਾਰਮ ਭਰਨ ਦੇ ਸਹੀ ਤਰੀਕੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਉਹਨਾਂ ਨੂੰ ਫਾਰਮ ਵਿੱਚ ਦਰਜ ਕੀਤੇ ਜਾਣ ਵਾਲੇ ਵੇਰਵਿਆਂ, ਲੋੜੀਂਦੇ ਦਸਤਾਵੇਜਾਂ ਅਤੇ ਆਨਲਾਈਨ ਅਪਲੋਡਿੰਗ ਪ੍ਰਕਿਰਿਆ ਤੋਂ ਵੀ ਜਾਣੂ ਕਰਵਾਇਆ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਐਸ.ਆਈ.ਆਰ 2026 ਦਾ ਉਦੇਸ਼ ਹਰ ਯੋਗ ਵੋਟਰ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਹਰ ਅਯੋਗ ਵੋਟਰ ਨੂੰ ਵੋਟਰ ਸੂਚੀ ਵਿੱਚੋਂ ਬਾਹਰ ਕਰਨਾ ਅਤੇ ਵੋਟਰ ਸੂਚੀ ਨੂੰ 100 ਪ੍ਰਤੀਸ਼ਤ ਸ਼ੁੱਧ ਕਰਨਾ ਹੈ।

ਇਹ ਵੀ ਪੜ੍ਹੋ 👉ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਸ ਲਈ ਹਰੇਕ ਬੀ.ਐਲ.ਓ 25 ਜੂਨ 2026 ਤੋਂ 24 ਜੁਲਾਈ 2026 ਤੱਕ ਆਪਣੇ ਆਪਣੇ ਖੇਤਰ ਵਿੱਚ ਘਰ-ਘਰ ਜਾ ਕੇ ਗਣਨਾ ਫਾਰਮ ਭਰਨ ਦਾ ਕੰਮ ਪੂਰੀ ਤਨਦੇਹੀ ਅਤੇ ਨਿਰਪੱਖਤਾ ਨਾਲ ਕਰੇ। ਉਨ੍ਹਾਂ ਕਿਹਾ ਕਿ ਫਾਰਮ ਭਰਨ ਸਮੇਂ ਕੋਈ ਵੀ ਯੋਗ ਵੋਟਰ ਦਾ ਨਾਮ ਨਾ ਛੁੱਟਣ ਦਿੱਤਾ ਜਾਵੇ ਅਤੇ ਕੋਈ ਵੀ ਗਲਤ ਜਾਣਕਾਰੀ ਦਰਜ ਨਾ ਕੀਤੀ ਜਾਵੇ। ਗਣਨਾ ਫਾਰਮ ਭਰਨ ਲਈ ਵੋਟਰਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਕੀਤੀ ਜਾਵੇ।ਇਸ ਮੌਕੇ ਚੋਣ ਤਹਿਸੀਲਦਾਰ ਹਰਜਿੰਦਰ ਕੌਰ, ਚੋਣ ਕਾਨੂੰਗੋ ਪਰਮਜੀਤ ਸਿੰਘ ਤੋਂ ਇਲਾਵਾ ਚੋਣ ਦਫਤਰ ਦਾ ਸਟਾਫ਼ ਹਾਜ਼ਰ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related