👉ਨੌਜਾਵਨਾਂ ਦੀ ਸਰਗਰਮ ਭਾਗੀਦਾਰੀ ਜੀਵੰਤ ਤੇ ਮਜ਼ਬੂਤ ਜਮਹੂਰੀਅਤ ਦਾ ਆਧਾਰ : ਸੀਈਓ ਅਨਿੰਦਿਤਾ ਮਿਤਰਾ
Chandigarh News: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸਆਈਆਰ)2026 ਤਹਿਤ 13 ਅਗਸਤ 2026 ਨੂੰ ਪ੍ਰਕਾਸ਼ਿਤ ਹੋਏ ਡਰਾਫਟ ਵੋਟਰ ਖਰੜੇ ਸਬੰਧੀ ਇਤਰਾਜ਼ ਅਤੇ ਦਾਅਵੇ ਪੇਸ਼ ਕਰਨ ਲਈ ਆਖ਼ਰੀ ਮਿਤੀ 12 ਸਤੰਬਰ 2026 ਹੈ। ਇਹ ਜਾਣਕਾਰੀ ਪੰਜਾਬ ਰਾਜ ਦੇ ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਅੱਜ ਇੱਥੇ ਸਾਂਝੀ ਕੀਤੀ ਗਈ ।ਸ੍ਰੀਮਤੀ ਮਿਤਰਾ ਨੇ ਅੱਗੇ ਦੱਸਿਆ ਕਿ ਈਆਰਓ ਵੱਲੋਂ ਇਤਰਾਜ਼ ਅਤੇ ਦਾਅਵਿਆਂ ਦਾ ਨਾਲੋ-ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ ਅਤੇ ਨਿਪਟਾਰੇ ਦਾ ਇਹ ਕਾਰਜ 8 ਅਕਤੂਬਰ 2026 ਤੱਕ ਜਾਰੀ ਰਹੇਗਾ। ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕੀਤੀ ਜਾਵੇਗੀ।
ਇਹ ਵੀ ਪੜ੍ਹੋ 👉SIR ਸਬੰਧੀ ਲਗਾਏ ਗਏ ਰੋਲ ਅਬਜ਼ਰਵਰ ਨੇ ਕੀਤੀ ਸਿਆਸੀ ਪਾਰਟੀਆਂ ਨਾਲ ਬੈਠਕ
ਉਨ੍ਹਾਂ ਪੰਜਾਬ ਰਾਜ ਦੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਡਰਾਫਟ ਵੋਟਰ ਖਰੜੇ ਵਿੱਚ ਆਪਣੇ ਵੋਟ ਸਬੰਧੀ ਤੱਥ ਜਾਂਚ ਲੈਣ ਅਤੇ ਜੇਕਰ ਕੋਈ ਇਸ ਸਬੰਧੀ ਇਤਰਾਜ਼ ਹੈ ਤਾਂ ਉਹ 12 ਸਤੰਬਰ 2026 ਤੱਕ ਪੇਸ਼ ਕਰ ਦਿੱਤਾ ਜਾਵੇ।ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਵਿਸ਼ੇਸ਼ ਕਰਕੇ ਪੰਜਾਬ ਰਾਜ ਦੇ ਸਾਰੇ 18 ਸਾਲ ਦੇ ਨੌਜਵਾਨਾਂ ਅਤੇ ਮਿਤੀ 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਜਾ ਰਹੇ ਨੌਜਵਾਨਾਂ ਅਪੀਲ ਕੀਤੀ ਕਿ ਉਹ ਫਾਰਮ ਨੰਬਰ 6ਏ ਭਰਕੇ ਬੀਐਲਓ ਕੋਲ ਜਮ੍ਹਾਂ ਕਰਵਾ ਸਕਦੇ ਹਨ।
ਇਹ ਵੀ ਪੜ੍ਹੋ 👉ਬਿਕਰਮ ਮਜੀਠੀਆ, ਸੁਖਪਾਲ ਖਹਿਰਾ ਅਤੇ ਰਣਜੀਤ ਸਿੰਘ ਨੂੰ ਅਦਾਲਤ ਤੋਂ ਝਟਕਾ !
ਕੋਈ ਵੀ ਵਿਅਕਤੀ ਜਿਸਦਾ ਨਾਮ ਪਹਿਲਾਂ ਹੀ 13 ਅਗਸਤ 2026 ਨੂੰ ਪ੍ਰਕਾਸ਼ਿਤ ਡਰਾਫਟ ਰੋਲ ਵਿੱਚ ਮੌਜੂਦ ਹੈ, ਉਹ ਐਂਟਰੀਆਂ ਵਿੱਚ ਸੁਧਾਰ, ਪਤਾ ਬਦਲਾਉਣ ਜਾਂ ਹੋਰ ਵੇਰਵਿਆਂ ਨੂੰ ਅਪਡੇਟ ਕਰਨ ਲਈ ਫਾਰਮ 8 ਜਮ੍ਹਾਂ ਕਰਵਾ ਸਕਦਾ ਹੈ।ਇਸ ਸਬੰਧੀ ਅਰਜ਼ੀਆਂ https://voters.eci.gov.in ’ਤੇ ਔਨਲਾਈਨ, ਮੋਬਾਈਲ ਐਪ ਰਾਹੀਂ,ਬੂਥ ਲੈਵਲ ਅਫਸਰਾਂ ਰਾਹੀਂ ਆਫ਼ਲਾਈਨ,ਈ.ਆਰ.ਓ./ਏ.ਈ.ਆਰ.ਓ. ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ।ਸ਼੍ਰੀਮਤੀ ਮਿੱਤਰਾ ਨੇ ਜ਼ੋਰ ਦਿੰਦਿਆਂ ਕਿਹਾ, ‘‘ਵੋਟਿੰਗ ਸਿਰਫ਼ ਇੱਕ ਨਾਗਰਿਕ ਫਰਜ਼ ਨਹੀਂ ਸਗੋਂ ਇੱਕ ਮੌਲਿਕ ਸੰਵਿਧਾਨਕ ਅਧਿਕਾਰ ਹੈ ਜਿਸ ਰਾਹੀਂ ਨੌਜਵਾਨ ਨਾਗਰਿਕ ਸਰਗਰਮੀ ਨਾਲ ਦੇਸ਼ ਦੇ ਸ਼ਾਸਨ ਅਤੇ ਭਵਿੱਖ ਨੂੰ ਆਕਾਰ ਦਿੰਦੇ ਹਨ।’’
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




