ਐੱਸ ਆਈ ਆਰ : ਵੋਟਰ ਆਪਣੇ ਵੇਰਵਿਆਂ ਦੀ ਜਾਂਚ ਕਰਨ : ਜ਼ਿਲ੍ਹਾ ਚੋਣ ਅਫ਼ਸਰ

Date:

spot_img

👉25 ਅਕਤੂਬਰ ਨੂੰ ਹਰ ਇਕ ਬੂਥ ‘ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ
Bathinda News:ਸ਼੍ਰੀ ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ਵਿਸ਼ੇਸ਼ ਸੁਧਾਈ ਪ੍ਰਕਿਰਿਆ ਤਹਿਤ ਵੋਟਰ ਸੂਚੀਆਂ ਨੂੰ ਸਹੀ, ਪਾਰਦਰਸ਼ੀ ਅਤੇ ਤਰੁਟੀ-ਰਹਿਤ ਬਣਾਉਣ ਲਈ ਜ਼ਿਲ੍ਹੇ ਭਰ ‘ਚ ਵਿਸ਼ੇਸ਼ ਕੈਂਪ 25 ਅਕਤੂਬਰ ਨੂੰ ਹਰ ਇੱਕ ਬੂਥ’ ਤੇ ਸਵੇਰ 10 ਵਜੇ ਤੋਂ ਲਗਾਏ ਜਾਣਗੇ।ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਵੀਂ ਵੋਟ ਬਣਵਾਉਣ ਦੇ ਯੋਗ ਨੌਜਵਾਨਾਂ, ਖ਼ਾਸ ਕਰਕੇ 1 ਜਨਵਰੀ 2027 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਨੂੰ, ਇਸ ਪ੍ਰਕਿਰਿਆ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਇਸ ਦੇ ਨਾਲ ਹੀ ਵੋਟਰ ਆਪਣਾ ਨਾਮ, ਪਤਾ ਅਤੇ ਹੋਰ ਵੇਰਵੇ ਵੋਟਰ ਸੂਚੀ ਵਿੱਚ ਚੈਕ ਕਰਨ ਅਤੇ ਜੇਕਰ ਕੋਈ ਗਲਤੀ ਪਾਈ ਜਾਂਦੀ ਹੈ ਤਾਂ ਉਸ ਨੂੰ ਦਰੁਸਤ ਕਰਵਾਉਣ ਲਈ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਨ।

ਇਹ ਵੀ ਪੜ੍ਹੋ 👉1 ਲੱਖ ਰੁਪਏ ਦੀ ਰਿਸ਼ਵਤ ਲੈਂਦਾ Punjab Police ਦਾ SHO ਆਪਣੇ ਹੀ ਥਾਣੇ ਦੇ ਕੁਆਟਰ ਵਿਚੋਂ ਗ੍ਰਿਫਤਾਰ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਜਾਗਰੂਕਤਾ ਵਧਾਉਣ ਅਤੇ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਵਿਸ਼ੇਸ਼ ਕੈਂਪਾਂ ਦਾ ਲਾਭ ਉਠਾਉਣ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੀ ਵੋਟ ਨਾਲ ਸਬੰਧਤ ਜਾਣਕਾਰੀ ਸਹੀ ਰੱਖਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸਾਰੇ ਪ੍ਰਬੰਧ ਸਮੇਂ-ਸਿਰ ਮੁਕੰਮਲ ਕੀਤੇ ਜਾਣ, ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦੇ ਹੱਕ ਪ੍ਰਤੀ ਜਾਗਰੂਕ ਰਹਿਣ ਅਤੇ ਵੋਟਰ ਸੂਚੀ ਨੂੰ ਸਹੀ ਬਣਾਉਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

महान योद्धा, कुशल प्रशासक और न्यायप्रिय शासक रहे महाराजा शूरसैनी : नायब सिंह सैनी

👉मुख्यमंत्री ने महाराजा शूरसैनी जी की भव्य प्रतिमा का...