ਬਠਿੰਡਾ, 7 ਜੂਨ : ਜ਼ਿਲ੍ਹਾ ਪੁਲਿਸ ਵੱਲੋਂ ਗੈਰ-ਸਮਾਜੀ ਅਨਸਰਾਂ ਵਿਰੁਧ ਵਿੱਢੀ ਮੁਹਿੰਮ ਤਹਿਤ ਇੱਕ ਵੱਡੀ ਕਾਰਵਾਈ ਕਰਦਿਆਂ ਇੱਕ ਪ੍ਰਵਾਰ ਤੋਂ ਫ਼ੋਨ ਕਰਕੇ ਫ਼ਿਰੌਤੀ ਮੰਗਣ ਵਾਲੇ ਵਿਅਕਤੀ ਨੂੰ ਸੀਆਈਏ-1 ਵੱਲੋਂ ਕਾਬੂ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਰਾਹੀਂ ਮਾਮਲੇ ਦੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਦੀਪਕ ਪਾਰਿਕ ਨੇ ਦਸਿਆ ਕਿ 20 ਮਈ 2024 ਨੂੰ ਥਾਣਾ ਫੂਲ ਦੇ ਖੇਤਰ ਵਿਚ ਰਹਿੰਦੇ ਇੱਕ ਵਿਅਕਤੀ ਨੂੰ ਉਸਦੇ ਘਰ ਕੰਮ ਕਰਨ ਵਾਲੇ ਸੀਰੀ ਨੂੰ ਕਿਸੇ ਨਾਮਲੂਮ ਵਿਅਕਤੀ ਨੇ ਬੰਦ ਲਿਫਾਫਾ ਦਿੱਤਾ ਸੀ, ਜਿਸਦੇ ਰਾਹੀਂ 6 ਲੱਖ ਦੀ ਫਿਰੋਤੀ ਦੀ ਮੰਗ ਕੀਤੀ ਸੀ। ਪੈਸੇ ਨਾ ਦੇਣ ਦੀ ਸੂਰਤ ਵਿੱਚ ਉਸਨੂੰ ਅਤੇ ਉਸਦੇ ਪਰਿਵਾਰ ਨੂੰ ਜਾਨੋ ਮਾਰਣ ਦੀ ਧਮਕੀ ਦਿੱਤੀ ਸੀ। ਥਾਣਾ ਫ਼ੂਲ ਦੀ ਪੁਲਿਸ ਵੱਲੋਂ ਸਿਕਾਇਤ ਮਿਲਣ ਤੋਂ ਬਾਅਦ ਮੁਕੱਦਮਾ ਦਰਜ਼ ਕਰਨ ਤੋਂ ਬਾਅਦ ਜਾਂਚ ਵਿੱਢ ਦਿੱਤੀ ਗਈ। ਇਸਦੇ ਲਈ ਐਸ.ਐਸ.ਪੀ ਵੱਲੋ ਅਜੈ ਗਾਂਧੀ ਐੱਸ.ਪੀ (ਇਨਵੈਸਟੀਗੇਸ਼ਨ ਪ੍ਰਿਤਪਾਲ ਸਿੰਘ ਡੀ.ਐੱਸ.ਪੀ ਫੂਲ, ਰਾਜੇਸ਼ ਸ਼ਰਮਾ ਡੀ.ਐੱਸ.ਪੀ ਇੰਨਵੈਸਟੀਗੇਸ਼ਨ ਬਠਿੰਡਾ ਦੀ ਅਗਵਾਈ ਵਿੱਚ ਥਾਣਾ ਫੂਲ ,ਸੀ.ਆਈ.ਏ ਸਟਾਫ-1 ਦੀਆਂ ਵੱਖ-ਵੱਖ ਟੀਮਾਂ ਗਠਿਤ ਕਰਕੇ ਡੂੰਘਾਈ ਨਾਲ ਜਾਂਚ ਕੀਤੀ ਗਈ।
ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ: ਮੁੱਖ ਸਕੱਤਰ
ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਕਰਮ ਸਿੰਘ ਉਰਫ ਨਿੱਕਾ ਜੋ ਮੁੱਦਈ ਦੇ ਘਰ ਕਈ ਸਾਲਾਂ ਤੋਂ ਸੀਰੀ ਲੱਗਿਆ ਸੀ ਅਤੇ ਦੋ ਹੋਰ ਨਾ ਮਲੂਮ ਵਿਅਕਤੀ ਜੋ ਕਿ ਮੁੱਦਈ ਦੇ ਘਰ ਵਿੱਚ ਪੀ.ਓ.ਪੀ ਦਾ ਕੰਮ ਕਰਕੇ ਗਏ ਸਨ। ਜਿੱਥੇ ਇਹਨਾ ਤਿੰਨਾ ਦੀ ਆਪਸ ਵਿੱਚ ਜਾਣ ਪਹਿਚਾਣ ਹੋ ਗਈ ਸੀ। ਜਿਹਨਾਂ ਨੇ ਉਕਤ ਮੁੱਦਈ ਤੋ ਫਿਰੌਤੀ ਮੰਗਣ ਦੀ ਰਾਇ ਬਣਾ ਲਈ ਸੀ। ਇਨ੍ਹਾਂ ਤਿੰਨ ਨਾਮਲੂਮ ਦੋਸ਼ੀਆਂ ਵਿੱਚੋਂ ਇੱਕ ਦੀ ਪਛਾਣ ਕਰਮ ਸਿੰਘ ਉਰਫ ਨਿੱਕਾ ਪੁੱਤਰ ਦਰਸਨ ਸਿੰਘ ਵਾਸੀ ਢਿਪਾਲੀ ਵਜੋ ਹੋਈ ਅਤੇ 2 ਹੋਰ ਨਾਮਲ਼ੂਮ ਵਿਅਕਤੀਆਂ ਨੂੰ ਨਾਮਜਦ ਕੀਤਾ ਗਿਆ।ਜਿਸ ਤੇ ਕਾਰਵਾਈ ਕਰਦਿਆਂ ਮਿਤੀ 06 ਜੂਨ 2024 ਨੂੰ ਉਕਤ ਦੋਸ਼ੀ ਕਰਮ ਸਿੰਘ ਉਰਫ ਨਿੱਕਾ ਵਾਸੀ ਢਿਪਾਲੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਬਾਕੀ ਰਹਿੰਦੇ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਕਤ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਤੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
Share the post "ਸੀਰੀ ਨੇ ਸਾਥੀਆਂ ਨਾਲ ਮਿਲਕੇ ਜੱਟ ਤੋਂ ਖ਼ਾਲਿਸਤਾਨ ਦੇ ਨਾਂ ’ਤੇ ਮੰਗੀ 6 ਲੱਖ ਦੀ ਫ਼ਿਰੌਤੀ, ਪੁਲਿਸ ਵੱਲੋਂ ਕਾਬੂ"