ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਨਸ਼ਾ ਤਸਕਰੀ ਦੇ ਕੇਸ ‘ਚ ਇੱਕ SIT ਗੱਠਨ ਕੀਤਾ ਗਿਆ ਸੀ। ਇਸ SIT ਦੀ ਪ੍ਰਧਾਨਗੀ IPS ਮੁਖਵਿੰਦਰ ਸਿੰਘ ਛੀਨਾ ਵੱਲੋਂ ਕੀਤੀ ਜਾ ਰਹੀ ਸੀ ਜੋਂ ਕਿ 30 ਦਸੰਬਰ ਨੂੰ ਰਿਟਾਇਰ ਹੋ ਗਏ ਹਨ। ਇਸ ਤੋਂ ਬਾਅਦ ਉਨ੍ਹਾਂ ਦੀ ਥਾਂ ਪਟਿਆਲਾ ਰੇਂਜ ਦੇ ਨਵੇਂ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਲਾਇਆ ਗਿਆ ਸੀ। ਹੁਣ ਮਜੀਠੀਆ ਖ਼ਿਲਾਫ਼ ਦਰਜ ਹੋਏ ਨਸ਼ਾ ਤਸਕਰੀ ਦੇ ਕੇਸ ‘ਚ ਬਣੀ SIT ਨਵੇਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ‘ਚ ਜਾਂਚ ਪੜਤਾਲ ਕਰੇਗੀ।
ਨਵੇਂ ਸਾਲ ਮੌਕੇ ‘ਸਹੇਲੀ’ ਨੂੰ wish ਕਰਨ ਗਏ ‘ਆਸ਼ਿਕ’ ਦੀ ਚੋਰ ਸਮਝ ਕੇ ਹੋਈ ਛਿੱਤਰ ਪਰੇਡ
ਬਿਕਰਮ ਮਜੀਠੀਆ ਹੱਲੇ ਤੱਕ 2 ਬਾਰ SIT ਅੱਗੇ ਪੇਸ਼ ਹੋ ਚੁੱਕੇ ਹਨ। ਆਖਰੀ ਬਾਰ ਜਦੋ ਉਹ SIT ਅੱਗੇ ਪੇਸ਼ ਹੋਏ ਤਾਂ ਉਨ੍ਹਾਂ ਤੋਂ SIT ਨੇ 12 ਸਵਾਲ ਪੁੱਛੇ ਜਿਸ ਵਿਚ ਉਨ੍ਹਾਂ ਨੇ 6 ਸਵਾਲਾ ਦਾ ਹੀ ਜਵਾਬ ਦਿੱਤਾ। ਜ਼ਿਕਰਯੋਗ ਹੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ 20 ਦਸੰਬਰ 2021 ਨੂੰ NDPS ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਦੀ ਜਾਂਚ ਲਈ ਐਸਆਈਟੀ ਦੀ ਕਮਾਨ ਪਹਿਲਾਂ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਨੂੰ ਸੌਂਪੀ ਗਈ ਸੀ। ਉਹ ਅੱਠ ਮਹੀਨੇ ਇਸ ਐਸਆਈਟੀ ਦੇ ਮੁਖੀ ਰਹੇ।
Share the post "DIG ਹਰਚਰਨ ਸਿੰਘ ਭੁੱਲਰ ਦੀ ਅਗਵਾਈ ‘ਚ SIT ਕਰੇਗੀ ਮਜੀਠੀਆ ਕੇਸ ਦੀ ਜਾਂਚ ਪੜਤਾਲ"