ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ ਖੜਕਵਾਸਲਾ ਤੋਂ ਹੋਏ ਪਾਸ ਆਊਟ

Date:

spot_img

👉ਏਅਰ ਚੀਫ਼ ਮਾਰਸ਼ਲ ਅਮਰ ਪ੍ਰੀਤ ਸਿੰਘ ਨੇ ਪਾਸਿੰਗ ਆਊਟ ਪਰੇਡ ਦਾ ਕੀਤਾ ਨਿਰੀਖਣ
👉ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ
ਐਸ.ਏ.ਐੱਸ. ਨਗਰ, 30 ਨਵੰਬਰ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮ.ਆਰ.ਐੱਸ.ਏ.ਐੱਫ.ਪੀ.ਆਈ.) ਐਸ.ਏ.ਐੱਸ. ਨਗਰ (ਮੋਹਾਲੀ) ਦਾ ਨਾਮ ਰੌਸ਼ਨ ਕਰਦਿਆਂ ਅੱਜ ਇਸ ਇੰਸਟੀਚਿਊਟ ਦੇ ਛੇ ਹੋਰ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਖੜਕਵਾਸਲਾ (ਮਹਾਰਾਸ਼ਟਰ) ਦੇ 147ਵੇਂ ਐਨ.ਡੀ.ਏ. ਕੋਰਸ ਤੋਂ ਪਾਸ ਆਊਟ ਹੋਏ ਹਨ। ਪਾਸਿੰਗ ਆਊਟ ਪਰੇਡ ਦਾ ਨਿਰੀਖਣ ਏਅਰ ਚੀਫ ਮਾਰਸ਼ਲ ਅਮਰ ਪ੍ਰੀਤ ਸਿੰਘ (ਪੀ.ਵੀ.ਐਸ.ਐਮ., ਏ.ਵੀ.ਐਸ.ਐਮ.) ਨੇ ਕੀਤਾ।

ਇਹ ਵੀ ਪੜ੍ਹੋ ਡੇਰਾ ਮੁਖੀ ਨੂੰ ਮੁਆਫ਼ੀ ਦਾ ਮਾਮਲਾ: ਭਾਜਪਾ ਆਗੂ ਮਨਜਿੰਦਰ ਸਿਰਸਾ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ

ਤਿੰਨ ਸਾਲਾਂ ਦੀ ਸਖ਼ਤ ਟਰੇਨਿੰਗ ਪੂਰੀ ਕਰਨ ਬਾਅਦ ਇਹ ਛੇ ਕੈਡਿਟ- ਗੁਰਕੀਰਤ ਸਿੰਘ, ਬਰਜਿੰਦਰ ਸਿੰਘ, ਸੁਖਦੇਵ ਸਿੰਘ ਗਿੱਲ, ਯੁਵਰਾਜ ਸਿੰਘ ਤੋਮਰ, ਵਿਨਾਇਕ ਸ਼ਰਮਾ ਅਤੇ ਕੁਸ਼ ਪਾਂਡਿਆ- ਕਮਿਸ਼ਨਡ ਅਫ਼ਸਰ ਬਣਨ ਲਈ ਵੱਖ-ਵੱਖ ਸਰਵਿਸ ਟਰੇਨਿੰਗ ਅਕੈਡਮੀਆਂ ਵਿੱਚ ਇੱਕ ਸਾਲ ਦੀ ਸਿਖਲਾਈ ਹਾਸਲ ਕਰਨਗੇ। ਆਰਮੀ ‘ਚੋਂ ਸੇਵਾਮੁਕਤ ਲਾਂਸ ਨਾਇਕ ਦੇ ਪੁੱਤਰ ਗੁਰਕੀਰਤ ਸਿੰਘ ਨੇ ਪਾਸਿੰਗ ਆਊਟ ਕੋਰਸ ਦੀ ਆਰਟਸ ਸਟਰੀਮ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਗੁਰਕੀਰਤ ਸਿੰਘ ਨੇ ਲਖਨਊ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਜੋ ਕੋਰਸ ਦੀ ਕਨਵੋਕੇਸ਼ਨ ਦੇ ਮੁੱਖ ਮਹਿਮਾਨ ਸਨ, ਤੋਂ ਸਨਮਾਨ ਹਾਸਲ ਕੀਤਾ।ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕੈਡਿਟਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਉਨ੍ਹਾਂ ਨੂੰ ਰੱਖਿਆ ਸੇਵਾਵਾਂ ਵਿੱਚ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਹ ਵੀ ਪੜ੍ਹੋ ਹੁਣ ਕਿਸਾਨ CM ਦੀ ਰਿਹਾਇਸ਼ ਦਾ ਨਹੀਂ ਕਰਨਗੇ ਘਿਰਾਓ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਤਨਦੇਹੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਨੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਪ੍ਰਾਪਤ ਕੀਤੇ ਜਾ ਰਹੇ ਨਤੀਜਿਆਂ ’ਤੇ ਵੀ ਖੁਸ਼ੀ ਦਾ ਇਜ਼ਹਾਰ ਕੀਤਾ।ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੇ ਐਚ.ਚੌਹਾਨ (ਵੀ.ਐਸ.ਐਮ.) ਨੇ ਕੈਡਿਟਾਂ ਨੂੰ ਉਨ੍ਹਾਂ ਦੇ ਪਾਸ ਆਊਟ ਹੋਣ ’ਤੇ ਵਧਾਈ ਦਿੰਦਿਆਂ ਦੱਸਿਆ ਕਿ ਇਸ ਸਮੇਂ ਇੰਸਟੀਚਿਊਟ ਦੇ 20 ਕੈਡਿਟ ਵੱਖ-ਵੱਖ ਸਰਵਿਸ ਟ੍ਰੇਨਿੰਗ ਅਕੈਡਮੀਆਂ ਨੂੰ ਜੁਆਇਨ ਕਰਨ ਕਾਲ-ਅੱਪ ਲੈਟਰਾਂ ਦੀ ਉਡੀਕ ਕਰ ਰਹੇ ਹਨ। ਇਸ ਤੋਂ ਇਲਾਵਾ 43 ਕੈਡਿਟ ਜਲਦੀ ਹੀ ਆਪਣੇ ਸਰਵਿਸ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਦੇ ਇੰਟਰਵਿਊ ਲਈ ਜਾ ਰਹੇ ਹਨ।

 

spot_img
spot_img

Share post:

Popular

More like this
Related

CM Nayab Singh Saini की अध्यक्षता में स्वीडन पहुंचा हरियाणा का उच्चस्तरीय डेलीगेशन

👉स्वीडन में भारतीय राजदूत अनुराग भूषण ने मुख्यमंत्री का...

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...