Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਵਪਾਰ

ਉਦਯੋਗਾਂ ਦੀ ਮੰਗ ਅਨੁਸਾਰ ਸ਼ੁਰੂ ਕੀਤੇ ਜਾਣਗੇ ਹੁਨਰ ਵਿਕਾਸ ਦੇ ਕੋਰਸ : ਡਿਪਟੀ ਕਮਿਸ਼ਨਰ

6 Views

ਬਠਿੰਡਾ, 20 ਜਨਵਰੀ : ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਇੰਡਸਟਰੀਆਂ ਦੇ ਨੁਮਾਇਦਿਆਂ ਨਾਲ ਜ਼ਿਲ੍ਹਾ ਸਕਿੱਲ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਅਧਿਕਾਰੀਆਂ ਅਤੇ ਉਦਯੋਗਾਂ ਦੇ ਨੁਮਾਇੰਦਿਆਂ ਨਾਲ ਸਕਿੱਲ ਡਿਵੈਲਪਮੈਂਟ ਸਬੰਧੀ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਉਦਯੋਗਾਂ ਦੇ ਨੁਮਾਇੰਦਿਆਂ ਤੋਂ ਉਦਯੋਗ ਲਈ ਸਕਿੱਲ ਵਰਕਰ ਸੰਬੰਧੀ ਮੰਗ ਬਾਰੇ ਵਿਸਥਾਰ ਪੂਰਵਕ ਜਾਣਿਆ ਗਿਆ ਤਾਂ ਕਿ ਉਸ ਮੁਤਾਬਕ ਨਵੀਂ ਤਕਨੀਕ ਵਾਲੇ ਸਕਿੱਲ ਡਿਵੈਲਪਮੈਂਟ ਕੋਰਸਾਂ ਨੂੰ ਚਲਾਇਆ ਜਾ ਸਕੇ।

‘ਆਪ’ ਦੀ ਦਿੱਲੀ ‘ਚ ਉਚ ਪੱਧਰੀ ਮੀਟਿੰਗ, ਪੰਜਾਬ ਲੋਕਸਭਾਂ ਚੋਣਾਂ ਤੇ ਹੋ ਰਹੀ ਚਰਚਾ

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਦਯੋਗਾਂ ਦੇ ਨੁਮਾਇੰਦਿਆਂ ਦੀ ਮੰਗ ਅਨੁਸਾਰ ਨਵੀਂ ਤਕਨੀਕ ਵਾਲੇ ਸਕਿੱਲ ਡਿਵੈਲਪਮੈਂਟ ਕੋਰਸ ਜਲਦ ਸ਼ੁਰੂ ਕੀਤੇ ਜਾਣਗੇ ਤਾਂ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪੈਦਾ ਹੋ ਸਕਣ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਸਕਿੱਲ ਕਮੇਟੀ ਦੇ ਮੈਂਬਰਾਂ ਵੱਲੋਂ ਵੀ ਆਪੋ-ਆਪਣੇ ਸੁਝਾਅ ਦਿੱਤੇ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਲਵਜੀਤ ਕਲਸੀ, ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਸ੍ਰੀ ਪ੍ਰੀਤ ਮਹਿੰਦਰ ਸਿੰਘ ਬਰਾੜ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੈਡਮ ਅੰਕਿਤਾ ਅੱਗਰਵਾਲ, ਜ਼ਿਲ੍ਹਾ ਸਕਿੱਲ ਮੈਨੇਜਰ ਮੈਡਮ ਗਗਨ ਸ਼ਰਮਾ, ਜ਼ਿਲ੍ਹਾ ਆਈ.ਈ.ਸੀ. ਮੈਨੇਜਰ ਬਲਵੰਤ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਉਦਯੋਗਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

Related posts

ਸੈਲਰ ਮਾਲਕਾਂ ਨੇ ਹੜਤਾਲ ਕੀਤੀ ਖਤਮ, ਸਰਕਾਰ ਤੇ ਆੜਤੀਆਂ ਨੇ ਲਿਆ ਸੁੱਖ ਦਾ ਸਾਹ

punjabusernewssite

ਹਰਪਾਲ ਸਿੰਘ ਚੀਮਾ ਵੱਲੋਂ ਮੀਥੇਨੌਲ ਦੀ ਆਵਾਜਾਈ ਨੂੰ ਨਿਯਮਤ ਕਰਨ ਲਈ ਚੁੱਕੀ ਆਵਾਜ਼

punjabusernewssite

ਸੈਲਰਾਂ ਦੀਆਂ ਅਲਾਟਮੈਂਟਸ ਕੈਂਸਲ ਕਰਨ ਦੇ ਵਿਰੁਧ ਰਾਈਸ ਮਿੱਲਰਾਂ ਵੱਲੋਂ ਹੜਤਾਲ ਦਾ ਐਲਾਨ

punjabusernewssite