Farmers News: ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪੰਜਾਬ ਸਰਕਾਰ ਦੇ ਜਬਰ ਖਿਲਾਫ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਅੱਗੇ ਦਿੱਤੇ ਧਰਨਿਆਂ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲਾ ਬਠਿੰਡਾ ਵੱਲੋਂ ਜ਼ਿਲਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਿਲਾ ਆਗੂ ਜਗਦੇਵ ਸਿੰਘ ਜੋਗੇਵਾਲਾ,ਕਰਮਜੀਤ ਕੌਰ ਲਹਿਰਾ ਖਾਨਾ, ਬਲਾਕ ਰਾਮਪੁਰਾ ਦੇ ਆਗੂ ਅਮਨ ਸਿੰਘ ਚੌਕੇ ਦੀ ਅਗਵਾਈ ਚ ਭਰਵੀਂ ਸ਼ਮੂਲੀਅਤ ਕੀਤੀ। ਹਲਕਾ ਰਾਮਪੁਰਾ ਤੋਂ ਵਿਧਾਇਕ ਬਲਕਾਰ ਸਿੱਧੂ ਦੇ ਘਰ ਅੱਗੇ ਰਾਮਪੁਰਾ ਵਿਖੇ, ਹਲਕਾ ਮੋੜ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਦੇ ਘਰ ਮਾਈਸਰਖਾਨਾ ਵਿਖੇ , ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਬਲਜਿੰਦਰ ਕੌਰ ਦੇ ਦਫ਼ਤਰ ਤਲਵੰਡੀ ਸਾਬੋ ਅਤੇ ਹਲਕਾ ਭੁੱਚੋ ਤੋਂ ਵਿਧਾਇਕ ਮਾਸਟਰ ਜਗਸੀਰ ਸਿੰਘ ਦੇ ਘਰ ਚੱਕ ਫਤਿਹ ਸਿੰਘ ਵਾਲਾ ਵਿਖੇ ਸ਼ਾਮਲ ਹੋ ਕੇ ਇੱਕ ਜੁੱਟਤਾ ਦਾ ਪ੍ਰਗਟਾਵਾ ਕੀਤਾ।
ਇਹ ਵੀ ਪੜ੍ਹੋ Col Bath Case; ਵਿਸ਼ੇਸ਼ ਜਾਂਚ ਟੀਮ ਨੇ ਸ਼ੁਰੂ ਕੀਤੀ ਜਾਂਚ
ਅੱਜ ਦੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹਨਾਂ ਦੋਨਾਂ ਫੋਰਮਾਂ ਦੀਆਂ ਜਥੇਬੰਦੀਆਂ ਤੇ ਕੀਤਾ ਜਬਰ ਪੂਰੀ ਕਿਸਾਨ ਲਹਿਰ ਨੂੰ ਸਬਕ ਸਿਖਾਉਣ ਲਈ ਕੀਤਾ ਜ਼ਬਰ ਹੈ। ਉਹਨਾਂ ਕਿਹਾ ਕਿ ਗੱਲਬਾਤ ਦੌਰਾਨ ਸੱਦਕੇ ਆਗੂਆਂ ਨੂੰ ਗਿਰਫਤਾਰ ਕਰਕੇ ਮੋਰਚੇ ਚ ਬੈਠੇ ਕਿਸਾਨਾਂ ਨੂੰ ਆਗੂ ਰਹਿਤ ਕੀਤਾ ਗਿਆ ਤੇ ਫਿਰ ਉਹਨਾਂ ’ਤੇ ਪੁਲਿਸ ਦਾ ਹਮਲਾ ਕਰਕੇ ਗ੍ਰਿਫਤਾਰ ਕਰਕੇ ਮੋਰਚੇ ਨੂੰ ਖਿੰਡਾਇਆ ਗਿਆ । ਮੋਰਚੇ ਚ ਕਿਸਾਨਾਂ ਦੇ ਸਮਾਨ ਦੀ ਬੁਰੀ ਤਰ੍ਹਾਂ ਭੰਨ ਤੋੜ ਕੀਤੀ ਗਈ ਅਤੇ ਸਰੇਆਮ ਚੋਰੀ ਕਰਨ ਦੇ ਲਈ ਬੇਵਾਰਸਾ ਛੱਡ ਦਿੱਤਾ ਤਾਂ ਕਿ ਅੱਗੇ ਤੋਂ ਕੋਈ ਵੀ ਕਿਸਾਨ ਆਪਣਾ ਟਰੈਕਟਰ ਟਰਾਲੀ ਤੇ ਹੋਰ ਕੀਮਤੀ ਸਮਾਨ ਮੋਰਚੇ ਵਿੱਚ ਲਿਆਉਣ ਤੋਂ ਗੁਰੇਜ ਕਰਨ।
ਇਹ ਵੀ ਪੜ੍ਹੋ ਵੱਡੀ ਖ਼ਬਰ; 1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ SHO ਤੇ ASI ਗ੍ਰਿਫ਼ਤਾਰ
ਕਿਸਾਨ ਆਗੂਆਂ ਨੇ ਅੱਜ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਵੱਲੋਂ ਦਿੱਤੇ ਬਿਆਨ ਕਿ ਕਿਸਾਨਾਂ ਵੱਲੋਂ ਆਵਾਜਾਈ ਵਿੱਚ ਵਿਘਨ ਪਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਦੀ ਜੋਰਦਾਰ ਨਿਖੇਧੀ ਕਰਦਿਆਂ ਕਿਹਾ ਕਿ ਕਿਸਾਨ ਕਦੇ ਵੀ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਪਰੇਸ਼ਾਨ ਕਰਨਾ ਨਹੀਂ ਚਾਹੁੰਦੇ ਸਗੋਂ ਖੁਦ ਸਰਕਾਰ ਸੜਕਾਂ ਰੋਕ ਕੇ ਉਹਨਾਂ ਨੂੰ ਪਰੇਸ਼ਾਨ ਕਰਦੀ ਹੈ । ਅੱਜ ਦੇ ਧਰਨਿਆਂ ਵਿੱਚ ਕਿਸਾਨ ਆਗੂ ਬਲਜੀਤ ਸਿੰਘ ਪੂਹਲਾ, ਅੰਮ੍ਰਿਤ ਸਿੰਘ ਮੋੜ ਚੜਤ ਸਿੰਘ , ਜਸਵੀਰ ਸਿੰਘ ਤਲਵੰਡੀ ਸਾਬੋ, ਸਿਮਰਜੀਤ ਸਿੰਘ ਚੱਕ ਫਤਿਹ ਸਿੰਘ ਵਾਲਾ ਵੀ ਸਾਮਲ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "SKM (ਗੈਰ ਰਾਜਨੀਤਿਕ)ਅਤੇ KMM ਵੱਲੋਂ ਵਿਧਾਇਕਾਂ ਦੇ ਘਰਾਂ ਅੱਗੇ ਦਿੱਤੇ ਗਏ ਧਰਨੇ"