‘ਛੋਟਾ’ ਥਾਣੇਦਾਰ, ‘ਵੱਡੀ’ ਰਿਸ਼ਵਤ ਲੈਂਦਾ ਹੋਇਆ ਵਿਜੀਲੈਂਸ ਵੱਲੋਂ ਕਾਬੁੂ

Date:

spot_img

ਸੰਗਰੂਰ ,26 ਜੁਲਾਈ:ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ ਧੂਰੀ ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 1,10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦੀਪ ਸਿੰਘ ਵਾਸੀ ਪਿੰਡ ਰਾਜੋਮਾਜਰਾ, ਜ਼ਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਵਿਰੁੱਧ ਥਾਣਾ ਧੂਰੀ ਸਦਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਉਸ ਦੇ ਸਹੁਰੇ ਅਤੇ ਸਾਲੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਨਗਰ ਨਿਗਮ ਦਾ ਜੇ.ਈ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਉਸ ਨੇ ਅੱਗੇ ਦੱਸਿਆ ਕਿ ਉਕਤ ਏ.ਐਸ.ਆਈ. ਨੇ ਉਸ ਦੇ ਸਹੁਰੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਇਸ ਪੁਲਿਸ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ 1,50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 1,10,000 ਰੁਪਏ ਵਿੱਚ ਤੈਅ ਹੋਇਆ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

 

spot_img
spot_img

Share post:

Popular

More like this
Related

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...