ਬੱਚਿਆਂ ਨੂੰ ਪਟਾਕੇ ਵੱਡਿਆਂ ਦੀ ਨਿਗਰਾਨੀ ਵਿਚ ਅਤੇ ਅੱਖਾਂ ਤੋਂ ਦੂਰ ਰੱਖ ਕੇ ਚਲਾਉਣ ਦੀ ਹਦਾਇਤ
ਨਥਾਣਾ, 30 ਅਕਤੂਬਰ: ਪੰਜਾਬ ਸਰਕਾਰ ਲੋਕਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਪੁਰਜ਼ੋਰ ਯਤਨ ਕਰ ਰਿਹਾ ਹੈ। ਡਾ. ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਦੇ ਹੁਕਮਾਂ ਅਤੇ ਸਿਵਲ ਸਰਜਨ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਨਥਾਣਾ ਡਾ. ਨਵਦੀਪ ਕੌਰ ਸਰਾਂ ਵਲੋਂ ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਇਲਾਕਾ ਨਿਵਾਸੀਆਂ ਨੂੰ ਪ੍ਰਦੂਸ਼ਣ ਰਹਿਤ ਅਤੇ ਪਟਾਖਿਆਂ ਤੋਂ ਰਹਿਤ ਗਰੀਨ ਦਿਵਾਲੀ ਮਨਾਉਣ ਦੀ ਅਪੀਲ ਕੀਤੀ ਗਈ ਹੈ। ਉਹਨਾਂ ਕਿਹਾ ਕਿ ਪਟਾਖਿਆਂ ਤੋਂ ਨਿਕਲਿਆ ਧੂੰਆਂ ਅਤੇ ਪ੍ਰਦੂਸ਼ਣ ਨਾਲ ਕਈ ਬਿਮਾਰੀਆਂ ਜਿਵੇ ਸਾਹ, ਦਮਾ, ਦਿਲ, ਅੱਖਾਂ, ਚਮੜੀ, ਕੈਂਸਰ ਅਤੇ ਤਪਦਿਕ ਦੀਆਂ ਬਿਮਾਰੀਆਂ ਦਾ ਕਾਰਣ ਬਣਦਾ ਹੈ। ਖਾਸ ਕਰਕੇ ਬੱਚੇ, ਬਜ਼ੁਰਗ ਅਤੇ ਗਰਭਵਤੀ ਮਾਵਾਂ ਇਸ ਦੀ ਲਪੇਟ ਵਿੱਚ ਜਲਦੀ ਆ ਜਾਂਦੇ ਹਨ।
ਕੈਨੇਡਾ ਵਿਚ ਰਹਿ ਰਹੇ ਇੱਕ ਹੋਰ ਨੌਜਵਾਨ ਦੀ ਸੜਕੀ ਹਾ.ਦਸੇ ’ਚ ਵਿਚ ਹੋਈ ਮੌ+ਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਉਹਨਾਂ ਬਜੁਰਗਾਂ, ਗਰਭਵਤੀ ਮਾਵਾਂ, ਸਾਹ ਅਤੇ ਦਮੇ ਦੇ ਮਰੀਜਾਂ ਅਤੇ ਦਿਲ ਦੇ ਮਰੀਜ਼ਾਂ ਨੂੰ ਅਪੀਲ ਕੀਤੀ ਕਿ ਉਹ ਦਿਵਾਲੀ ਵਾਲੇ ਦਿਨ ਘਰਾਂ ਤੋਂ ਬਾਹਰ ਨਾ ਨਿਕਲਣ। ਧੂੰਆਂ ਅਤੇ ਪਟਾਖਿਆਂ ਦੀ ਰਹਿੰਦ ਖੂੰਹਦ ਵਾਤਾਵਾਰਣ ਨੂੰ ਵੀ ਪ੍ਰਦੂਸ਼ਿਤ ਕਰਦੀ ਹੈ। ਉਹਨਾਂ ਕਿਹਾ ਕਿ ਜੇਕਰ ਬੱਚੇ ਪਟਾਖੇ ਚਲਾਉਂਦੇ ਹਨ ਤਾਂ ਵੱਡਿਆਂ ਦੀ ਨਿਗਰਾਨੀ ਵਿੱਚ ਚਲਾਉਣ ਅਤੇ ਹੱਥਾਂ ਵਿੱਚ ਫੜ ਕੇ ਨਾ ਚਲਾਉਣ, ਤਾਂ ਜੋ ਅਣਸੁਖਾਵੀਂ ਘਟਨਾ ਨਾ ਵਾਪਰੇ। ਪਟਾਖੇ ਚਲਾਉਣ ਸਮੇਂ ਪਾਣੀ ਦੀ ਬਾਲਟੀ ਆਪਣੇ ਕੋਲ ਭਰ ਕੇ ਰੱਖਣ। ਉਹਨਾਂ ਕਿਹਾ ਕਿ ਦਿਵਾਲੀ ਮੌਕੇ ਰੇਸ਼ਮੀ ਅਤੇ ਢਿੱਲੇ ਕੱਪੜੇ ਨਾ ਪਾਓ ਬਲਕਿ ਸੂਤੀ ਕੱਪੜੇ ਪਹਿਨੇ ਜਾਣ। ਉਹਨਾਂ ਕਿਹਾ ਕਿ ਅਣਚੱਲੇ ਪਟਾਖਿਆਂ ਨੂੰ ਬੱਚੇ ਦੁਬਾਰਾ ਚਲਾਉਣ ਦੀ ਕੋਸ਼ਿਸ਼ ਕਰਦੇ ਹਨ, ਅਣਚੱਲੇ ਪਟਾਖੇ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ
High Court ਵੱਲੋਂ Gangster Lawrence Bishnoi ਇੰਟਰਵਿਊ ਮਾਮਲੇ ਦੀ ਮੁੜ ਜਾਂਚ ਦੇ ਆਦੇਸ਼
ਕਿਉਂਕਿ ਇਹ ਇਹ ਪਟਾਖੇ ਕਿਸੇ ਵੀ ਸਮੇਂ ਫਟ ਸਕਦੇ ਹਨ ਅਤੇ ਕਿਸੇ ਦੁਰਘਟਨਾ ਨੂੰ ਅੰਜਾਮ ਦੇ ਸਕਦੇ ਹਨ। ਉਹਨਾਂ ਕਿਹਾ ਕਿ ਪਟਾਖਿਆਂ ਨਾਲ ਅੱਖਾਂ ਦੀ ਘਟਨਾਵਾਂ ਅਤੇ ਅੱਖਾਂ ਦੀਆਂ ਬਿਮਾਰੀਆਂ ਵਧਣ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਲਈ ਵੱਡਿਆਂ ਦੀ ਨਿਗਰਾਨੀ ਅਤੇ ਅੱਖਾਂ ਤੋਂ ਦੂਰ ਰੱਖ ਕੇ ਹੀ ਚਲਾਓ। ਜੇਕਰ ਅੱਖਾਂ ‘ਤੇ ਸੱਟ ਵੀ ਲੱਗ ਜਾਵੇ ਤਾਂ ਉੁਸ ਨੂੰ ਮਲਣਾ ਨਹੀਂ ਚਾਹੀਦਾ, ਸਗੋਂ ਜਲਦੀ ਤੋਂ ਜਲਦੀ ਅੱਖਾਂ ਦੇ ਮਾਹਿਰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਦਿਵਾਲੀ ਸਮੇਂ ਸਿਹਤ ਪ੍ਰਤੀ ਕੋਈ ਵੀ ਮੁਸ਼ਕਿਲ ਆਵੇ ਤਾਂ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿਖੇ ਸੰਪਰਕ ਕੀਤਾ ਜਾਵੇ। ਸਿਹਤ ਵਿਭਾਗ ਵੱਲੋਂ ਮਾਹਿਰ ਡਾਕਟਰਾਂ ਦੀ ਟੀਮਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ।
Share the post "ਐਸ.ਐਮ.ਓ ਨਥਾਣਾ ਡਾ. ਸਰਾਂ ਵੱਲੋਂ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਅਤੇ ਗਰੀਨ ਦਿਵਾਲੀ ਮਨਾਉਣ ਦੀ ਅਪੀਲ।"