Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Date:

spot_img

Amritsar News: ਪੰਜਾਬ ਦੇ ਚਰਚਿਤ Social Media influencer Mad Sandhu (ਸੋਸਲ ਮੀਡੀਆ ਇਨਫਲੂਐਂਸਰ ਮੈਡ ਸੰਧੂ) ਦਾ ਕਤਲ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ‘ਚ ਸ਼ਾਮ 6 ਵਜੇਂ ਕਰੀਬ ਵਾਪਰੀ ਇਸ ਘਟਨਾ ਦੇ ਵਿਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵੱਲੋਂ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ। ਅੰਮ੍ਰਿਤਸਰ ਦੇ ਲੋਹਾਰਕਾ ਰੋਡ ਦੇ ਪ੍ਰਤਾਪ ਨਗਰ ਵਿਚ ਸਥਿਤ ਮੈਡ ਸੰਧੂ ਉੱਪਰ ਇੰਨ੍ਹਾਂ ਅਗਿਆਤ ਨੌਜਵਾਨਾਂ ਵੱਲੋਂ ਅੰਨੇਵਾਹ ਗੋਲੀਆਂ ਚਲਾਈਆਂ ਗਈਆਂ, ਜਿਸਦੇ ਵਿਚ ਉਹ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ।

ਇਹ ਵੀ ਪੜ੍ਹੋ 👉ਵੱਡੀ ਖ਼ਬਰ; ਪਾਰਟੀ ਵਿਰੁਧ ਬਗਾਵਤ ਦਾ ਝੰਡਾ ਬੁਲੰਦ ਕਰਨ ਵਾਲੇ ਵਿਧਾਇਕ ਨੂੰ AAP ਨੇ ਕੀਤਾ ਮੁਅੱਤਲ

ਜਿਸਤੋਂ ਬਾਅਦ ਉਸਨੂੰ ਹਸਪਤਾਲ ਵਿਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਮੈਡ ਸੰਧੂ ਦਾ ਅਸਲ ਨਾਮ ਮਧੂ ਸੂਦਨ ਸੰਧੂ ਸੀ, ਜੋਕਿ ਅੰਮ੍ਰਿਤਸਰ ਵਿਚ ਮੇਕਅਪ ਆਰਟਿਸਟ ਸੀ। ਲੜਕੀਆਂ ਵਾਲੇ ਕੱਪੜਿਆਂ ਅਤੇ ਲੁੱਕ ਵਿਚ ਰਹਿਣ ਵਾਲਾ ਮੈਡ ਸੰਧੂ ਅਕਸਰ ਹੀ ਸ਼ੋਸ਼ਲ ਮੀਡੀਆ ਉੱਪਰ ਰੀਲਾਂ ਪਾਉਂਦਾ ਰਹਿੰਦਾ ਸੀ। ਉਹ ਆਪਣੀ ਲੁੱਕ ਕਾਰਨ ਚਰਚਾ ਵਿਚ ਸੀ। ਉਧਰ, ਅੰਮ੍ਰਿਤਸਰ ਦੇ ਐਸਪੀ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਪੁਲਿਸ ਨੂੰ ਕੁੱਝ ਲੀਡ ਮਿਲੀਆਂ ਹਨ, ਜਿਸਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।ਉਧਰ, ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਹਮਣੇ ਆਈ ਹੈ, ਜਿਸਦੇ ਵਿਚ ਇਸ ਕਤਲ ਦੀ ਜਿੰਮੇਵਾਰੀ ਲਈ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...