👉ਲੁਧਿਆਣਾ ਵਿੱਚ 346ਵੇਂ ਮਾਸਿਕ ਵਿਧਵਾ ਰਾਸ਼ਨ ਅਤੇ ਸਹਾਇਤਾ ਵੰਡ ਸਮਾਰੋਹ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ
👉ਗਿਆਨ ਸਥਲ ਮੰਦਿਰ ਸੇਵਾ ਸੁਸਾਇਟੀ ਨੂੰ 11 ਲੱਖ ਰੁਪਏ ਦੀ ਅਨੁਦਾਨ ਰਾਸ਼ੀ ਦੇਣ ਦਾ ਐਲਾਨ
Ludhiana News: ਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਿਸੇ ਵੀ ਸਮਾਜ ਦੀ ਮਹਾਨਤਾ ਉਸਦੀ ਆਰਥਿਕ ਖੁਸ਼ਹਾਲੀ ਨਾਲ ਨਹੀਂ, ਸਗੋਂ ਕਮਜ਼ੋਰ, ਬੇਸਹਾਰਾ ਅਤੇ ਲੋੜਵੰਦ ਲੋਕਾਂ ਪ੍ਰਤੀ ਉਸਦੇ ਵਿਵਹਾਰ ਨਾਲ ਮਾਪੀ ਜਾਂਦੀ ਹੈ। ਜੋ ਸਮਾਜ ਆਪਣੇ ਵਾਂਝੇ ਅਤੇ ਲੋੜਵੰਦ ਵਰਗ ਦੀ ਚਿੰਤਾ ਕਰਦਾ ਹੈ, ਉਹੀ ਅਸਲ ਵਿੱਚ ਪ੍ਰਗਤੀਸ਼ੀਲ ਅਤੇ ਸੰਵੇਦਨਸ਼ੀਲ ਸਮਾਜ ਅਖਵਾਉਂਦਾ ਹੈ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਐਤਵਾਰ ਨੂੰ ਪੰਜਾਬ ਦੇ ਲੁਧਿਆਣਾ ਸਥਿਤ ਗਿਆਨ ਸਥਲ ਮੰਦਿਰ ਵਿੱਚ ਆਯੋਜਿਤ 346ਵੇਂ ਮਾਸਿਕ ਵਿਧਵਾ ਰਾਸ਼ਨ ਅਤੇ ਸਹਾਇਤਾ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸੰਬੋਧਿਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨੇ ਗਿਆਨ ਸਥਲ ਮੰਦਿਰ ਸੇਵਾ ਸੁਸਾਇਟੀ ਨੂੰ 11 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ।ਮੁੱਖ ਮੰਤਰੀ ਨੇ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਨੂੰ ਸ਼ਰਧਾਪੂਰਵਕ ਨਮਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਆਪਣਾ ਸੰਪੂਰਨ ਜੀਵਨ ਰਾਸ਼ਟਰਭਗਤੀ, ਸਮਾਜਿਕ ਸਮਰਸਤਾ ਅਤੇ ਮਾਨਵ ਸੇਵਾ ਲਈ ਸਮਰਪਿਤ ਕੀਤਾ। ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਲਈ ਉਨ੍ਹਾਂ ਨੇ ਸਰਵਉੱਚ ਬਲੀਦਾਨ ਦਿੱਤਾ। ਉਨ੍ਹਾਂ ਕਿਹਾ ਕਿ ਲਾਲਾ ਜਗਤ ਨਾਰਾਇਣ ਜੀ ਦੀ ਸੇਵਾ, ਸਮਰਪਣ ਅਤੇ ਰਾਸ਼ਟਰਹਿਤ ਦੀ ਭਾਵਨਾ ਦੀ ਵਿਰਾਸਤ ਨੂੰ ਅੱਜ ਗਿਆਨ ਸਥਲ ਮੰਦਿਰ ਸੇਵਾ ਸੁਸਾਇਟੀ ਅਤੇ ਲਾਲਾ ਜਗਤ ਨਾਰਾਇਣ ਨਿਸ਼ਕਾਮ ਸੇਵਾ ਸਮਿਤੀ ਅੱਗੇ ਵਧਾ ਰਹੀਆਂ ਹਨ।
ਇਹ ਵੀ ਪੜ੍ਹੋ 👉15 जून से शुरू होगा मतदाता सूची का विशेष गहन पुनरीक्षण अभियान : मुख्य निर्वाचन अधिकारी
👉346 ਮਹੀਨਿਆਂ ਤੋਂ ਲਗਤਾਰ ਸੇਵਾ ਦੀ ਵਿਲੱਖਣ ਮੁਹਿੰਮ
ਮੁੱਖ ਮੰਤਰੀ ਨੇ ਕਿਹਾ ਕਿ ਸਾਲ 1997 ਵਿੱਚ ਸਵਰਗੀ ਜਗਦੀਸ਼ ਬਜਾਜ ਵੱਲੋਂ ਸ਼ੁਰੂ ਕੀਤੀ ਗਈ ਇਹ ਸੇਵਾ ਮੁਹਿੰਮ ਅੱਜ ਇੱਕ ਵਿਸ਼ਾਲ ਜਨ-ਭਲਾਈਕਾਰੀ ਅੰਦੋਲਨ ਦਾ ਰੂਪ ਲੈ ਚੁੱਕੀ ਹੈ। ਲਗਾਤਾਰ 346 ਮਹੀਨਿਆਂ ਤੱਕ ਲੋੜਵੰਦ ਵਿਧਵਾ ਮਾਵਾਂ ਅਤੇ ਭੈਣਾਂ ਤੱਕ ਸਹਾਇਤਾ ਪਹੁੰਚਾਉਣਾ ਆਪਣੇ ਆਪ ਵਿੱਚ ਇੱਕ ਸ਼ਲਾਘਾਯੋਗ ਪ੍ਰਾਪਤੀ ਹੈ। ਇਸ ਮੌਕੇ ਮੁੱਖ ਮੰਤਰੀ ਨੇ ਅੱਜ ਜੰਮੂ-ਕਸ਼ਮੀਰ ਦੇ ਅੱਤਵਾਦ ਪ੍ਰਭਾਵਿਤ ਪਰਿਵਾਰਾਂ ਲਈ ਰਵਾਨਾ ਕੀਤੇ ਗਏ 64ਵੇਂ ਰਾਹਤ ਸਮੱਗਰੀ ਟਰੱਕ ਦੀ ਵੀ ਸ਼ਲਾਘਾ ਕੀਤੀ।ਉਨ੍ਹਾਂ ਦੱਸਿਆ ਕਿ ਸੰਸਥਾ ਵੱਲੋਂ ਹੁਣ ਤੱਕ 1 ਲੱਖ 65 ਹਜ਼ਾਰ ਤੋਂ ਵੱਧ ਲੋੜਵੰਦ ਵਿਧਵਾ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਜਾ ਚੁੱਕਾ ਹੈ। ਕੋਵਿਡ-19 ਮਹਾਮਾਰੀ ਵਰਗੇ ਚੁਣੌਤੀਪੂਰਨ ਦੌਰ ਵਿੱਚ ਵੀ ਸੰਸਥਾ ਦੇ ਵਾਲੰਟੀਅਰਾਂ ਨੇ ਘਰ-ਘਰ ਜਾ ਕੇ ਲੋੜਵੰਦ ਪਰਿਵਾਰਾਂ ਤੱਕ ਸਹਾਇਤਾ ਪਹੁੰਚਾਉਣ ਦਾ ਕਾਰਜ ਕੀਤਾ। ਇਸ ਤੋਂ ਇਲਾਵਾ ਸੰਸਥਾ ਵੱਲੋਂ 385 ਦਿਵਿਆਂਗਜਨਾਂ ਨੂੰ ਟ੍ਰਾਈਸਾਈਕਲ ਉਪਲਬਧ ਕਰਵਾਏ ਗਏ ਹਨ, 1 ਲੱਖ 15 ਹਜ਼ਾਰ ਤੋਂ ਵੱਧ ਮਹਿਲਾਵਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ ਹਨ ਅਤੇ 25 ਹਜ਼ਾਰ ਤੋਂ ਵੱਧ ਬੱਚਿਆਂ ਨੂੰ ਕੰਪਿਊਟਰ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਦਾ ਕਾਰਜ ਕੀਤਾ ਗਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੰਸਥਾ ਸਿਰਫ ਸਹਾਇਤਾ ਵੰਡਣ ਤੱਕ ਸੀਮਤ ਨਹੀਂ ਹੈ, ਸਗੋਂ ਮਹਿਲਾਵਾਂ ਅਤੇ ਨੌਜਵਾਨਾਂ ਨੂੰ ਆਤਮ-ਨਿਰਭਰ ਬਣਾਉਣ ਲਈ ਵੀ ਲਗਾਤਾਰ ਕਾਰਜ ਕਰ ਰਹੀ ਹੈ। ਸਕਿਲ ਡਿਵੇਲਪਮੈਂਟ ਅਤੇ ਸਵੈ-ਰੁਜ਼ਗਾਰ ਨੂੰ ਪ੍ਰੋਤਸਾਹਿਤ ਕਰਨ ਵਾਲੀਆਂ ਇਸ ਦੀਆਂ ਪਹਿਲਕਦਮੀਆਂ ਸਮਾਜ ਵਿੱਚ ਹਾਂਪੱਖੀ ਤਬਦੀਲੀ ਦਾ ਮਾਧਿਅਮ ਬਣ ਰਹੀਆਂ ਹਨ।
ਇਹ ਵੀ ਪੜ੍ਹੋ 👉आम नागरिक ही हैं भारत के असली भाग्य विधाता : मुख्यमंत्री श्री नायब सिंह सैनी
👉ਮਹਿਲਾ ਸਸ਼ਕਤੀਕਰਨ ਲਈ ਵਚਨਬੱਧ ਹੈ ਹਰਿਆਣਾ ਸਰਕਾਰ
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਮਾਵਾਂ, ਭੈਣਾਂ ਅਤੇ ਧੀਆਂ ਦੇ ਸਮਾਜਿਕ, ਆਰਥਿਕ ਅਤੇ ਵਿਦਿਅਕ ਮਜਬੂਤੀਕਰਣ ਲਈ ਅਨੇਕਾਂ ਜਨ-ਭਲਾਈਕਾਰੀ ਯੋਜਨਾਵਾਂ ਚਲਾ ਰਹੀ ਹੈ। ਸੂਬੇ ਵਿੱਚ ਵਿਧਵਾ ਮਹਿਲਾ ਨੂੰ 3,200 ਰੁਪਏ ਮਹੀਨਾ ਪੈਨਸ਼ਨ ਪ੍ਰਦਾਨ ਕੀਤੀ ਜਾ ਰਹੀ ਹੈ। ਦੀਨਦਿਆਲ ਲਾਡੋ ਲੱਛਮੀ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ 2,100 ਰੁਪਏ ਪ੍ਰਤੀ ਮਹੀਨਾ ਦੀ ਸਹਾਇਤਾ ਦਿੱਤੀ ਜਾ ਰਹੀ ਹੈ, ਜਦੋਂ ਕਿ ‘ਹਰ ਘਰ-ਹਰ ਗ੍ਰਹਿਣੀ’ ਯੋਜਨਾ ਤਹਿਤ 500 ਰੁਪਏ ਵਿੱਚ ਗੈਸ ਸਿਲੰਡਰ ਉਪਲਬਧ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵਿਆਹ ਸ਼ਗਨ ਯੋਜਨਾ, ਲਖਪਤੀ ਦੀਦੀ ਮੁਹਿੰਮ, ਸਵੈ-ਸਹਾਇਤਾ ਸਮੂਹਾਂ ਦੇ ਮਜਬੂਤੀਕਰਣ ਅਤੇ ਮਹਿਲਾ ਸੁਰੱਖਿਆ ਤੇ ਸਿੱਖਿਆ ਨਾਲ ਜੁੜੀਆਂ ਵੱਖ-ਵੱਖ ਯੋਜਨਾਵਾਂ ਰਾਹੀਂ ਮਹਿਲਾਵਾਂ ਨੂੰ ਆਰਥਿਕ ਅਤੇ ਸਮਾਜਿਕ ਤੌਰ ‘ਤੇ ਮਜ਼ਬੂਤ ਬਣਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਸੂਬੇ ਵਿੱਚ 81 ਨਵੇਂ ਕਾਲਜ ਖੋਲ੍ਹੇ ਗਏ ਹਨ, ਜਿਨ੍ਹਾਂ ਵਿੱਚੋਂ 31 ਕਾਲਜ ਵਿਸ਼ੇਸ਼ ਤੌਰ ‘ਤੇ ਵਿਦਿਆਰਥਣਾਂ ਲਈ ਸਥਾਪਿਤ ਕੀਤੇ ਗਏ ਹਨ। ਰਾਜ ਸਰਕਾਰ ਧੀਆਂ ਨੂੰ ਪੋਸਟ-ਗ੍ਰੈਜੂਏਟ ਪੱਧਰ ਤੱਕ ਮੁਫ਼ਤ ਸਿੱਖਿਆ ਉਪਲਬਧ ਕਰਵਾ ਰਹੀ ਹੈ, ਤਾਂ ਜੋ ਉਹ ਸਿੱਖਿਆ ਦੇ ਰਾਹੀਂ ਆਤਮ-ਨਿਰਭਰ ਬਣ ਸਕਣ।
ਇਹ ਵੀ ਪੜ੍ਹੋ 👉CM Nayab Singh Saini ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ
ਮੁੱਖ ਮੰਤਰੀ ਨੇ ਕਿਹਾ ਕਿ ਰਾਜਨੀਤੀ ਦਾ ਅਸਲ ਉਦੇਸ਼ ਸਿਰਫ ਸੱਤਾ ਪ੍ਰਾਪਤ ਕਰਨਾ ਨਹੀਂ, ਸਗੋਂ ਸਮਾਜ ਦੇ ਅੰਤਿਮ ਪੜਾਅ ‘ਤੇ ਖੜ੍ਹੇ ਵਿਅਕਤੀ ਦਾ ਭਲਾ ਕਰਨਾ ਅਤੇ ਰਾਸ਼ਟਰਹਿਤ ਨੂੰ ਸਰਵਉੱਚ ਰੱਖਣਾ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਵਿਧਵਾ ਮਾਵਾਂ ਅਤੇ ਭੈਣਾਂ ਨੂੰ ਸਹਾਇਤਾ ਉਪਲਬਧ ਕਰਵਾਉਣ ਦੀ ਇਹ ਮੁਹਿੰਮ ਅੰਤੋਂਦੇਯ ਦੇ ਸੰਕਲਪ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਇੱਕ ਪ੍ਰੇਰਨਾਦਾਇਕ ਯਤਨ ਹੈ। ਅਜਿਹੀਆਂ ਸਮਾਜਿਕ ਸੰਸਥਾਵਾਂ ਰਾਸ਼ਟਰ ਸੇਵਾ, ਮਨੁੱਖਤਾ ਅਤੇ ਜਨ-ਭਲਾਈ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹੋਏ ਸਮਾਜ ਨੂੰ ਨਵੀਂ ਦਿਸ਼ਾ ਪ੍ਰਦਾਨ ਕਰ ਰਹੀਆਂ ਹਨ।ਇਸ ਮੌਕੇ ਪੰਜਾਬ ਕੇਸਰੀ, ਜਲੰਧਰ ਦੇ ਚੀਫ਼ ਐਡੀਟਰ ਪਦਮਸ਼੍ਰੀ ਵਿਜੇ ਚੋਪੜਾ, ਪਦਮਸ਼੍ਰੀ ਰਜਨੀ ਬੈਕਟਰ, ਗਿਆਨ ਸਥਲ ਮੰਦਿਰ ਸੇਵਾ ਸੁਸਾਇਟੀ ਦੇ ਅਹੁਦੇਦਾਰਾਂ ਸਮੇਤ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਜਨ-ਸੇਵੀ ਸੰਗਠਨਾਂ ਦੇ ਨੁਮਾਇੰਦੇ, ਮਾਣਯੋਗ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਲਾਭਕਾਰ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


