Tuesday, February 3, 2026

30000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ, SHO ਫਰਾਰ

Date:

spot_img

👉ਸਹਿ-ਦੋਸ਼ੀ ਐਸ.ਐਚ.ਓ. ਗ੍ਰਿਫਤਾਰੀ ਤੋਂ ਬਚਦਾ ਹੋਇਆ ਮੌਕੇ ਤੋਂ ਫ਼ਰਾਰ
ਹੁਸ਼ਿਆਰਪੁਰ, 22 ਜਨਵਰੀ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੁਲਿਸ ਥਾਣਾ ਗੜ੍ਹਸ਼ੰਕਰ ਵਿੱਚ ਤਾਇਨਾਤ ਸਿਪਾਹੀ ਕਿੰਦਰ ਸਿੰਘ ਨੂੰ 30000 ਰੁਪਏ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਸਹਿ-ਦੋਸ਼ੀ ਐਸ.ਐਚ.ਓ. ਬਲਜਿੰਦਰ ਸਿੰਘ ਮੱਲ੍ਹੀ ਗ੍ਰਿਫ਼ਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ।ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਨੰਗਲ ਸਬ-ਡਵੀਜ਼ਨ ਦੀ ਵਸਨੀਕ ਹਰਦੀਪ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਬਠਿੰਡਾ ‘ਚ ਲੜਕੀ ਨੂੰ ਗੋਲੀ ਮਾਰਨ ਦੀ ਕਹਾਣੀ ਨਿਕਲੀ ਝੂਠੀ, ਮਾਮਲਾ ਜਾਣ ਕੇ ਹੋ ਜਾਵੋਗੇ ਹੈਰਾਨ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਕੀਤੀ ਕਿ ਉਕਤ ਮੁਲਜ਼ਮ ਨੇ ਐਸ.ਐਚ.ਓ. ਇੰਸਪੈਕਟਰ ਬਲਜਿੰਦਰ ਸਿੰਘ ਮੱਲ੍ਹੀ ਦੇ ਨਾਂ ’ਤੇ, ਉਸ (ਹਰਦੀਪ ਕੌਰ) ਦੇ ਭਰਾ ਨੂੰ ਨਸ਼ੀਲੇ ਪਦਾਰਥਾਂ ਦੇ ਕੇਸ ਵਿੱਚ ਸ਼ਾਮਲ ਨਾ ਕਰਨ ਲਈ ਇੱਕ ਲੱਖ ਰੁਪਏ ਦੀ ਮੰਗ ਕੀਤੀ ਸੀ ਜਿਸਨੂੰ ਪੁਲਿਸ ਨੇ ਇੱਕ ਝਗੜੇ ਦੇ ਸਬੰਧ ਵਿੱਚ ਹੋਰਨਾਂ ਨਾਲ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਸੌਦਾ 50000 ਰੁਪਏ ਵਿੱਚ ਤੈਅ ਹੋ ਗਿਆ।

ਇਹ ਵੀ ਪੜ੍ਹੋ Punjab ‘ਚ ਆ ਗਏ ਨਵੇਂ Traffic Rules, Online ਚਲਾਨ ਦਾ ਭੁਗਤਾਨ ਨਾ ਕਰਨਾ ਪਵੇਗਾ ਭਾਰੀ

ਬੁਲਾਰੇ ਨੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਹੁਸ਼ਿਆਰਪੁਰ ਯੂਨਿਟ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕਾਰਵਾਈ ਦੌਰਾਨ ਐਸ.ਐਚ.ਓ. ਬਲਜਿੰਦਰ ਸਿੰਘ ਮੱਲ੍ਹੀ ਗ੍ਰਿਫ਼ਤਾਰੀ ਤੋਂ ਬਚ ਕੇ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧ ਵਿੱਚ ਦੋਹਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

LEAVE A REPLY

Please enter your comment!
Please enter your name here

Share post:

spot_img

Popular

More like this
Related

Summer hill Convent School Bathinda ਵੱਲੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ

Bathinda News:ਸਮਰ ਹਿੱਲ ਕਾੱਨਵੈਂਟ ਸਕੂਲ, ਬਠਿੰਡਾ ਵਿਖੇ ਦਸਵੀਂ ਜਮਾਤ...

ਵਾਈਸ ਚਾਂਸਲਰ ਡਾ. ਰਾਮੇਸ਼ਵਰ ਸਿੰਘ ਵੱਲੋਂ ਡਾ. ਹਰਮੀਤ ਕੌਰ ਦੀ ਕਿਤਾਬ “ਬਿਲਡਿੰਗ ਦਾ ਸੈਲਫ” ਰੀਲੀਜ਼

👉ਵਿਅਕਤੀ ਦੇ ਸਰਵਪੱਖੀ ਵਿਕਾਸ ਵਿੱਚ ਸਹਾਈ ਹੈ ਇਹ ਕਿਤਾਬ-...

Malwa College Bathinda ਵਿਖੇ ਅੰਤਰ-ਸਕੂਲ ਕਲਾ ਮੇਲਾ 2026; ਜੋਸ਼-ਓ-ਫ਼ਰੋਸ਼ ਨਾਲ ਕਰਵਾਇਆ ਗਿਆ

Bathinda News:ਮਾਲਵਾ ਕਾਲਜ ਬਠਿੰਡਾ ਵਿਖੇ ਅੰਤਰ-ਸਕੂਲ ਕਲਾ-ਮੇਲਾ Talent Hunt-2026...

ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

👉ਐਸ.ਜੀ.ਐਸ.ਟੀ. ਵਸੂਲਣ ਦੀ ਦਰ ਵਿੱਚ 14.4 ਫ਼ੀਸਦ ਦਾ ਵਾਧਾ,...