ਮਾਂ ਦੇ ਕ*ਤ*ਲ ਤੋਂ ਬਾਅਦ ਪੁੱਤ ਵੱਲੋਂ ਖੁਦਕਸ਼ੀ; ਮਾਂ ਦੇ ਲਾਇਸੰਸੀ ਪਿਸ/ਤੌਲ ਨਾਲ ਦਿੱਤਾ ਵਾਰਦਾਤ ਨੂੰ ਅੰਜ਼ਾਮ

Date:

spot_img

Amritsar News: Amritsar ਦੇ ਪਾਸ਼ ਇਲਾਕੇ ਜੁਝਾਰ ਸਿੰਘ ਕਲੋਨੀ ਵਿੱਚ ਮੰਗਲਵਾਰ ਸਵੇਰੇ ਵਾਪਰੀ ਇੱਕ ਦੁਖਦਾਈ ਘਟਨਾ ਦੇ ਵਿਚ ਇੱਕ ਨੌਜਵਾਨ ਵੱਲੋਂ ਆਪਣੀ ਮਾਂ ਅਤੇ ਦੋ ਕੁੱਤਿਆਂ ਨੂੰ ਗੋਲੀ ਮਾਰ ਕੇ ਕਤਲ ਕਰਨ ਮਗਰੋਂ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਮਿਲੀ ਹੈ। ਦਸਿਆ ਜਾ ਰਿਹਾ ਕਿ ਇਸ ਮੰਦਭਾਗੀ ਘਟਨਾ ਨੂੰ ਅੰਜ਼ਾਮ ਦੇਣ ਵਾਲਾ ਨੌਜਵਾਨ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਚੱਲ ਰਿਹਾ ਸੀ। ਮ੍ਰਿਤਕ ਨੌਜਵਾਨ ਦੀ ਪਹਿਚਾਣ ਹਰਪ੍ਰੀਤ ਸਿੰਘ ਅਤੇ ਉਸਦੀ ਮਾਤਾ ਦੀ ਪਹਿਚਾਣ ਭੁਪਿੰਦਰ ਕੌਰ ਵਜੋਂ ਹੋਈ ਹੈ। ਹਾਲੇ ਤੱਕ ਇਸ ਘਟਨਾ ਦੇ ਪਿੱਛੇ ਅਸਲ ਕਾਰਨਾਂ ਦਾ ਖੁਲਾਸਾ ਨਹੀਂ ਹੋ ਸਕਿਆ। ਪੁਲਿਸ ਵੱਲੋਂ ਸੂਚਨਾ ਮਿਲਦੇ ਹੀ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ 👉ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ

ਦਸਿਆ ਜਾ ਰਿਹਾ ਕਿ ਇਹ ਪ੍ਰਵਾਰ ਕੁੱਝ ਸਮਾਂ ਪਹਿਲਾਂ ਹੀ ਇੰਗਲੈਂਡ ਤੋਂ ਵਾਪਸ ਆ ਕੇ ਪੰਜਾਬ ਵਿਚ ਰਹਿਣ ਲੱਗਿਆ ਸੀ। ਭੁਪਿੰਦਰ ਕੌਰ ਦੇ ਇੱਕ ਪੁੱਤਰ ਦੀ ਕੁੱਝ ਸਮਾਂ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਉਸਦੀ ਪਤਨੀ ਤੇ ਬੱਚੇ ਇਸੇ ਮਕਾਨ ਦੀ ਜਮੀਨੀ ਮੰਜ਼ਿਲ ‘ਤੇ ਰਹਿੰਦੇ ਹਨ ਜਦਕਿ ਮ੍ਰਿਤਕ ਨੌਜਵਾਨ ਆਪਣੀ ਮਾਤਾ ਨਾਲ ਪਹਿਲੀ ਮੰਜਿਲ਼ ‘ਤੇ ਰਹਿੰਦਾ ਸੀ। ਇਹ ਵੀ ਗੱਲ ਸਾਹਮਣੇ ਆਈ ਹੈ ਕਿ ਹਰਪ੍ਰੀਤ ਸ਼ਾਦੀਸ਼ੁਦਾ ਸੀ ਤੇ ਉਹ ਆਪਣੀ ਪਤਨੀ ਨੂੰ ਵੀ ਕੁੱਟਦਾ ਸੀ। ਜਿਸਦੇ ਕਾਰਨ ਤੰਗ ਆ ਕੇ ਉਹ ਆਪਣੇ ਮਾਪਿਆਂ ਦੇ ਘਰ ਚਲੀ ਗਈ ਅਤੇ ਬਾਅਦ ਵਿਚ ਦੋਨਾਂ ਵਿਚਕਾਰ ਤਲਾਕ ਹੋ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

Punjab ਵਿਚ ਮੁੜ ਵੱਜੇਗਾ ‘ਜੰਗੀ’ ਸਾਇਰਨ ; ਹੋਵੇਗਾ ਬਲੈਕ-ਆਉਟ

👉ਸਿਵਲ ਡਿਫੈਂਸ ਦੀਆਂ ਤਿਆਰੀਆਂ ਅਤੇ ਹੰਗਾਮੀ ਸਥਿਤੀ ਨਾਲ ਨਜਿੱਠਣ...