spot_img
spot_img

Sonam Wangchuk ਨੂੰ ਪੁਲਿਸ ਨੇ ਜ਼ਬਰਦਸਤੀ ਚੁੱਕਿਆ,ਮਾਹੌਲ ਬਣਿਆ ਤਣਾਅਪੂਰਨ

Date:

spot_img

New Delhi News: Sonam Wangchuk; NEET ਪ੍ਰੀਖ੍ਰਿਆ ਦੇ ਲੀਕ ਹੋਣ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਲੰਘੀ 28 ਜੂਨ ਤੋਂ ਦਿੱਲੀ ਦੇ ਜੰਤਰ-ਮੰਤਰ ਵਿਖੇ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਅੱਜ ਤੜਕਸਾਰ ਦਿੱਲੀ ਪੁਲਿਸ ਨੇ ਜਬਰੀ ਚੁੱਕ ਲਿਆ। ਹਾਲਾਂਕਿ ਬਾਅਦ ਵਿਚ ਉਨ੍ਹਾਂ ਨੁੰ ਸਫਦਰਜੰਗ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਇਲਾਜ਼ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ 👉ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ

ਸ਼ਨੀਵਾਰ ਸਵੇਰੇ ਵਾਪਰੇ ਇਸ ਘਟਨਾਕ੍ਰਮ ਦਾ ਪਤਾ ਚੱਲਦੇ ਹੀ ਵੱਡੀ ਗਿਣਤੀ ਵਿਚ ਬੈਠੇ ਪ੍ਰਦਰਸ਼ਨਕਾਰੀਆਂ ਅਤੇ CJP ਦੇ ਕਾਰਕੁੰਨਾਂ ਨੇ ਪੁਲਿਸ ਦੀ ਇਸ ਕਾਰਵਾਈ ਦਾ ਸਖ਼ਤ ਵਿਰੋਧ ਕੀਤਾ ਪ੍ਰੰਤੂ ਸੈਂਕੜਿਆਂ ਦੀ ਤਾਦਾਦ ਵਿਚ ਪੂਰੀ ਤਿਆਰੀ ਨਾਲ ਪੁੱਜੀ ਪੁਲਿਸ ਦੇ ਸਾਹਮਣੇ ਉਨ੍ਹਾਂ ਦਾ ਵੱਸ ਨਹੀਂ ਚੱਲਿਆ। ਪੁਲਿਸ ਪ੍ਰਸ਼ਾਸਨ ਦਾ ਦਾਅਵਾ ਹੈ ਕਿ ਵਾਂਗਚੁਕ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਭਾਰ 9.5 ਕਿਲੋਗ੍ਰਾਮ ਤੋਂ ਵੱਧ ਘੱਟ ਗਿਆ ਹੈ। ਜਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਹੀ ਦਿੱਲੀ ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਵਾਂਗਚੁਕ ਦਾ ਰੋਜ਼ਾਨਾ ਡਾਕਟਰੀ ਜਾਂਚ ਕਰਵਾਉਣ ਅਤੇ ਲੋੜ ਪੈਣ ‘ਤੇ ਉਨ੍ਹਾਂ ਦਾ ਇਲਾਜ ਕਰਵਾਉਣ ਦਾ ਹੁਕਮ ਦਿੱਤਾ ਸੀ।

ਇਹ ਵੀ ਪੜ੍ਹੋ 👉Ludhiana ਦੇ ਪ੍ਰਸਿੱਧ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਤੇ ਕਮਲਜੀਤ ਸਿੰਘ ਕੜਵੱਲ ਮੁੜ ਹੋਏ ਇਕੱਠੇ

ਵਾਂਗਚੁਕ ਦੇ ਵਾਂਗ ਇੱਥੇ ਉਨ੍ਹਾਂ ਦੀ ਹਿਮਾਇਤ ਵਿਚ ਕਈ ਹੋਰ ਪ੍ਰਦਰਸ਼ਨਕਾਰੀ ਵੀ ਭੁੱਖ ਹੜਤਾਲ ਉੱਪਰ ਬੈਠੇ ਹਨ। ਦਸਣਾ ਬਣਦਾ ਹੈ ਕਿ CJP (ਕਾਕਰੋਚ ਜਨਤਾ ਪਾਰਟੀ) ਵੱਲੋਂ ਸਿੱਖਿਆ ‘ਚ ਸੁਧਾਰਾਂ ਦੀ ਮੰਗ ਨੂੰ ਲੈ ਕੇ ਇਹ ਸੰਘਰਸ਼ ਵਿੱਢਿਆ ਹੋਇਆ, ਜਿਸਦੀ ਹਿਮਾਇਤ ਵਿਰੋਧੀ ਪਾਰਟੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ। ਫ਼ਿਲਹਾਲ ਖ਼ਬਰ ਲਿਖੇ ਜਾਣ ਤੱਕ ਦਿੱਲੀ ਦੇ ਜੰਤਰ-ਮੰਤਰ ਉੱਪਰ ਤਣਾਅਪੂਰਨ ਮਾਹੌਲ ਬਣਿਆ ਹੋਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related