👉ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਲਈ ਸਾਰੀਆਂ 6 ਭਾਗੀਦਾਰ ਟੀਮਾਂ ਪੰਜਾਬ ਪੁੱਜੀਆਂ
👉ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਹਾਕੀ ਟੀਮਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਅਤੇ ਨਿੱਘੀ ਪਰਾਹੁਣਚਾਰੀ ਦੇ ਪੁਖ਼ਤਾ ਪ੍ਰਬੰਧ
SAS Nagar News : ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਸ਼ਾਨਦਾਰ ਪੰਜਾਬੀ ਅੰਦਾਜ਼ ਵਿੱਚ ਸਵਾਗਤ ਕੀਤਾ ਗਿਆ, ਜਿਸ ਦੇ ਨਾਲ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ 2026 ਵਿੱਚ ਭਾਗ ਲੈਣ ਵਾਲੀਆਂ ਸਾਰੀਆਂ ਛੇ ਟੀਮਾਂ ਪੰਜਾਬ ਪਹੁੰਚ ਗਈਆਂ ਹਨ । ਇਸ ਦੌਰਾਨ ਖਿਡਾਰੀਆਂ ਅਤੇ ਸਹਾਇਤਾ ਸਟਾਫ ਦਾ ਢੋਲ ਦੀਆਂ ਤਾਲਾਂ , ਸਥਾਨਕ ਕਲਾਕਾਰਾਂ ਵੱਲੋਂ ਭੰਗੜੇ ਦੇ ਦਿਲ -ਖਿੱਚਵੇਂ ਪ੍ਰਦਰਸ਼ਨ ਅਤੇ ਰੰਗੀਨ ਫੁਲਕਾਰੀਆਂ ਨਾਲ ਸਵਾਗਤ ਕੀਤਾ ਗਿਆ, ਜਿਸ ਨਾਲ ਉਨ੍ਹਾਂ ਨੂੰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਖੁੱਲ੍ਹ-ਦਿਲੀ ਪਰਾਹੁਣਚਾਰੀ ਦੀ ਸੰਖੇਪ ਝਲਕ ਦੇਖਣ ਨੂੰ ਮਿਲੀ।ਜ਼ਿਕਰਯੋਗ ਹੈ ਕਿ 27 ਅਕਤੂਬਰ ਤੋਂ 5 ਨਵੰਬਰ, 2026 ਤੱਕ ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਅਤੇ ਮੋਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਵਿੱਚ ਹੋਣ ਵਾਲਾ ਇਹ ਟੂਰਨਾਮੈਂਟ , ਚੋਟੀ ਦੀਆਂ ਏਸ਼ੀਆਈ ਹਾਕੀ ਟੀਮਾਂ ਦੇ ਦਿਲਚਸਪ ਮੁਕਾਬਲੇ ਦਾ ਗਵਾਹ ਬਣਨ ਜਾ ਰਿਹਾ ਹੈ ।
ਇਹ ਵੀ ਪੜ੍ਹੋ 👉ਸਰਕਾਰੀ ਮੁਲਾਜ਼ਮਾਂ ਨੂੰ ਹਰ ਸਾਲ ਦੇਣੇ ਪੈਣਗੇ ਜਾਇਦਾਦ ਦੇ ਵੇਰਵੇ, ਜ਼ਮੀਨ ਦੀ ਖਰੀਦੋ-ਫ਼ਰੋਖ਼ਤ ਲਈ ਲੈਣੀ ਪਵੇਗੀ ਪਹਿਲਾਂ ਮਨਜ਼ੂਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਟੂਰਨਾਮੈਂਟ ‘ਚ ਭਾਗ ਲੈਣ ਵਾਲੇ ਸਾਰੇ ਦੇਸ਼ਾਂ ਲਈ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ, ਨਿਰਵਿਘਨ ਲੌਜਿਸਟਿਕਸ ਅਤੇ ਨਿੱਘੀ ਮਹਿਮਾਨਨਿਵਾਜ਼ੀ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ।ਦੱਖਣੀ ਕੋਰੀਆਈ ਦਲ 20 ਮੈਂਬਰੀ ਟੀਮ ਦੇ ਨਾਲ ਪਹੁੰਚਿਆ ਹੈ, ਜਿਸ ਵਿੱਚ ਕਿਮ ਜੈਹਯੋਂਗ ਅਤੇ ਸੋਨ ਤਾਇਮੀਨ ਗੋਲਕੀਪਰ ਵਜੋਂ ਖੇਡਣਗੇ ਜਦਕਿ ਬਾਕੀ ਖਿਡਾਰੀਆਂ ਵਿੱਚ ਪਾਰਕ ਗਿਓਨੋਵੂ,ਜਿਓਂਗ ਜੰਸੀਓਂਗ,ਗੋ ਸੌਂਗ ਹੂਨ, ਕਿਮ ਜੈਹੋ, ਸੋਨ ਡੇਨ, ਕਿਮ ਯੋਂਗ ਬੋਕ, ਚੁਨ ਸੇਮਿਨ, ਸੋਂਗ ਜੀਓਂਗਸੀਓਬ, ਯੂ ਹਯੋਗੁਕ, ਕੋਂਗ ਯੂਨਹੋ, ਓਮ ਜੂਨਯੋਂਗ, ਕਵੋਨ ਯੇਚਨ, ਸੋਂਗ ਹਾਇਸੋਂਗ, ਬੇ ਸੋਂਗ ਮਿਨ, ਹਾਨ ਸੰਗਜੁਨ, ਕਿਮ ਡੇਹਯੂਨ, ਚੋਈ ਗਾਜਿਨ ਅਤੇ ਕਿਮ ਡੋਂਗਗੇਓਨ ਸ਼ਾਮਲ ਹਨ।
ਇਹ ਵੀ ਪੜ੍ਹੋ 👉PM Modi ਪੰਜਾਬ ਦੇ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ: ਅਰਵਿੰਦ ਕੇਜਰੀਵਾਲ
ਸੂਬਾ ਸਰਕਾਰ ਨੇ ਟੀਮਾਂ ਦੀ ਰਿਹਾਇਸ਼, ਆਵਾਜਾਈ, ਸੁਰੱਖਿਆ ਅਤੇ ਅਭਿਆਸ ਸਬੰਧੀ ਸਹੂਲਤਾਂ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ ਤਾਂ ਜੋ ਪੂਰੇ ਟੂਰਨਾਮੈਂਟ ਦੌਰਾਨ ਸੁਚਾਰੂ ਅਤੇ ਯਾਦਗਾਰੀ ਅਨੁਭਵ ਯਕੀਨੀ ਬਣਾਇਆ ਜਾ ਸਕੇ। ਇਹ ਤਿਆਰੀਆਂ ਅੰਤਰਰਾਸ਼ਟਰੀ ਖੇਡ ਸਮਾਗਮਾਂ ਨੂੰ ਉਤਸ਼ਾਹਿਤ ਕਰਨ ਅਤੇ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹਨ।ਟੂਰਨਮੈਂਟ ਵਿੱਚ ਭਾਗ ਲੈਣ ਵਾਲੀਆਂ ਸਾਰੀਆਂ ਛੇ ਟੀਮਾਂ ਹੁਣ ਪੰਜਾਬ ਵਿੱਚ ਹਨ, ਇਸ ਲਈ ਖੇਡ ਪ੍ਰੇਮੀਆਂ ਵਿੱਚ ਟੂਰਨਾਮੈਂਟ ਲਈ ਤਾਂਘ ਅਤੇ ਉਮੀਦਾਂ ਵਧ ਰਹੀਆਂ ਹਨ I ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਉੱਚ-ਤੀਬਰਤਾ ਵਾਲੇ ਹਾਕੀ ਐਕਸ਼ਨ ਦੇਖਣ ਨੂੰ ਮਿਲ ਸਕਦੇ ਹਨ । ਜਲੰਧਰ ਅਤੇ ਮੋਹਾਲੀ ਵਿੱਚ ਵੱਕਾਰੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਨਾ ਸਿਰਫ ਭਾਰਤੀ ਹਾਕੀ ਵਿੱਚ ਪੰਜਾਬ ਦੇ ਸਥਾਈ ਯੋਗਦਾਨ ਨੂੰ ਹੋਰ ਉਜਾਗਰ ਕਰੇਗੀ ਸਗੋਂ ਖੇਡਾਂ ਲਈ ਦੇਸ਼ ਦੇ ਪ੍ਰਮੁੱਖ ਕੇਂਦਰਾਂ ਵਜੋਂ ਇਸਦੀ ਸਾਖ਼ ਅਤੇ ਰੁਤਬੇ ਨੂੰ ਵੀ ਮਜ਼ਬੂਤ ਕਰੇਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



