ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ‘ਚ ਹੋਈ ਐਸ.ਪੀ.ਸੀ.ਏ. ਕਮੇਟੀ ਦੀ ਮੀਟਿੰਗ

0
52
+1

👉ਜ਼ਿਲ੍ਹਾ ਵਾਸੀ ਐਸਪੀਸੀਏ ਕਮੇਟੀ ਦੇ ਮੈਂਬਰ ਬਣਨ ਲਈ ਪਸ਼ੂ ਪਾਲਣ ਵਿਭਾਗ ਨਾਲ ਕਰਨ ਰਾਬਤਾ:ਡੀ.ਸੀ.
Ferozepur News:ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ਼੍ਰੀਮਤੀ ਦੀਪਸ਼ਿਖਾ ਸ਼ਰਮਾ (ਆਈ.ਏ.ਐਸ) ਦੀ ਪ੍ਰਧਾਨਗੀ ਹੇਠ ਸੁਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੂਆਲਟੀ ਟੂ ਐਨੀਮਲਜ਼ (ਐਸ.ਪੀ.ਸੀ.ਏ.) ਕਮੇਟੀ ਦੀ ਸਮੀਖਿਆ ਸਬੰਧੀ ਅੱਜ ਮੀਟਿੰਗ ਕੀਤੀ ਗਈ।ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਅਤੇ ਹੋਰ ਸੋਸਾਇਟੀ ਦੇ ਮੈਂਬਰਾ ਨਾਲ ਜਖਮੀ ਅਤੇ ਬੀਮਾਰ ਅਵਾਰਾ ਜਾਨਵਰਾਂ ਦੀ ਭਲਾਈ, ਇਲਾਜ ਤੇ ਉਨ੍ਹਾਂ ਦੀ ਸਾਂਭ-ਸੰਭਾਲ ਲਈ ਕੀਤੇ ਜਾਣ ਵਾਲੇ ਕਾਰਜਾਂ ਦੀ ਜਾਣਕਾਰੀ ਲਈ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਖਮੀ ਅਤੇ ਬੀਮਾਰ ਅਵਾਰਾ ਪਸ਼ੂਆਂ ਦਾ ਇਲਾਜ ਪਹਿਲ ਦੇ ਆਧਾਰ ’ਤੇ ਕਰਨਾ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ  ਜਦੋਂ ਤੱਕ ਪੰਜਾਬ ’ਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਨਹੀਂ ਮਿਟ ਜਾਂਦਾ, ਉਦੋਂ ਤੱਕ ਚੈਨ ਨਾਲ ਨਾ ਬੈਠੋ-ਕੇਜਰੀਵਾਲ ਵੱਲੋਂ ਨੌਜਵਾਨਾਂ ਨੂੰ ਅਪੀਲ

ਉਨ੍ਹਾਂ ਜਖਮੀ ਅਤੇ ਬੀਮਾਰ ਜਾਨਵਰਾਂ ਦੀ ਭਲਾਈ ਤੇ ਰੱਖ-ਰਖਾਅ ਅਤੇ ਉਨ੍ਹਾਂ ਦੀ ਸੁਰੱਖਿਆਂ ਦੇ ਮੱਦੇਨਜ਼ਰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸੁਣੀਆਂ ਅਤੇ ਇਨ੍ਹਾਂ ਦੇ ਹੱਲ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਕੋਲੋਂ ਜ਼ਿਲ੍ਹੇ ਅੰਦਰ ਚੱਲ ਰਹੀਆਂ ਗਊਸ਼ਾਲਾਵਾਂ ਬਾਰੇ ਵੀ ਜਾਣਿਆ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸੁਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੂਆਲਟੀ ਟੂ ਐਨੀਮਲਜ (ਐਸਪੀਸੀਏ) ਦੇ ਸਾਰੇ ਮਹਿਕਮਿਆਂ ਨੂੰ ਆਪਸ ਵਿਚ ਤਾਲਮੇਲ ਕਰਕੇ ਖਾਸ ਕਰ ਸਥਾਨਕ ਸਰਕਾਰਾਂ ਵਿਭਾਗ ਨੂੰ ਪਸ਼ੂ ਪਾਲਣ ਵਿਭਾਗ ਨਾਲ ਤਾਲਮੇਲ ਕਰਨ ਦੀ ਹਦਾਇਤ ਕੀਤੀ ਤਾਂ ਜੋ ਅਵਾਰਾ ਜਖਮੀ ਅਤੇ ਬੀਮਾਰ ਜਾਨਵਰਾਂ ਦਾ ਨਿਰਵਿਘਨ ਇਲਾਜ ਕੀਤਾ ਜਾਵੇ। ਇਸ ਉਪਰੰਤ ਉਨ੍ਹਾਂ ਨੇ ਜ਼ਿਲ੍ਹੇ ਵਿੱਚ ਅਵਾਰਾ ਕੁੱਤਿਆਂ ਦੀ ਨਸਬੰਦੀ ਕਰਨ ਸੰਬੰਧੀ ਵਿਚਾਰ-ਚਰਚਾ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ  ਘੋਰ ਕਲਯੁਗ; 16 ਸਾਲਾਂ ਨਾਬਾਲਿਗ ਲੜਕੇ ਨੇ ਫ਼ੋਨ ਦੇ ਲਈ ਦੋਸਤ ਦਾ ਕੀਤਾ ਕ.ਤ+ਲ

ਇਸ ਦੌਰਾਨ ਉਨ੍ਹਾਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਐਸਪੀਸੀਏ ਕਮੇਟੀ ਨੂੰ ਹੋਰ ਮਜ਼ਬੂਤ ਕਰਨ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਐਸਪੀਸੀਏ ਸਬੰਧੀ ਜਾਗਰੂਕਤਾ ਕੈਂਪਾ ਦੀਆਂ ਗਤੀਵਿਧੀਆਂ ਨੂੰ ਸ਼ੋਸ਼ਲ ਮੀਡੀਆ ਦੇ ਪਬਲਿਸ਼ ਕਰਨ ਲਈ ਕਿਹਾ।ਇਸ ਮੌਕੇ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਐਸਪੀਸੀਏ ਕਮੇਟੀ ਦੇ ਮੈਂਬਰ ਬਣਨ ਲਈ ਪਸ਼ੂ ਪਾਲਣ ਵਿਭਾਗ ਨਾਲ ਸੰਪਰਕ ਕੀਤਾ ਜਾਵੇ।ਮੀਟਿੰਗ ਵਿੱਚ ਡਾ. ਹਿਮਾਂਸ਼ੂ ਸਿਆਲ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਕਮ ਸੈਕਟਰੀ ਐਸਪੀਸੀਏ, ਡਾ. ਵਿਨੋਦ ਕੰਬੋਜ ਅਸਿਸਟੈਂਟ ਡਾਇਰੈਕਟਰ ਪਸ਼ੂ ਪਾਲਣ ਵਿਭਾਗ-ਕਮ-ਜਾਇੰਟ ਸੈਕਟਰੀ ਐਸਪੀਸੀਏ, ਸ਼੍ਰੀ ਲਵਪ੍ਰੀਤ ਸਿੰਘ ਮੈਂਬਰ ਪੰਜਾਬ ਗਊ ਕਮਿਸ਼ਨ ਸਮੇਤ ਕੁੱਲ 18 ਮੈਂਬਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here