ਚੰਡੀਗੜ੍ਹ, 11 ਅਕਤੂਬਰ:ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਕਵੀ ਅਤੇ ਲੇਖਕ ਡਾ. ਦੇਵਿੰਦਰ ਸੈਫ਼ੀ ਦੀ ਕਾਵਿ-ਪੁਸਤਕ ‘ਮੁਹੱਬਤ ਨੇ ਕਿਹਾ’ ਦੀ ਘੁੰਢ ਚੁੱਕਾਈ ਕੀਤੀ। ਇਹ ਯਾਦਗਾਰੀ ਸਮਾਗਮ ਚੰਡੀਗੜ੍ਹ ਸਕੂਲ ਆਫ਼ ਪੋਇਟਰੀ ਕ੍ਰਿਟੀਸਿਜ਼ਮ ਅਤੇ ਪੰਜਾਬੀ ਅਧਿਅਨ ਸਕੂਲ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਸਾਂਝੇ ਤੌਰ ‘ਤੇ ਕਰਵਾਇਆ ਗਿਆ।
ਇਹ ਵੀ ਪੜੋ:ਦੁਸਹਿਰੇ ਅਤੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ’ਚ ਰੈੱਡ ਅਲਰਟ ਜਾਰੀ
ਇਸ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਅਤੇ ਉੱਘੇ ਵਿਦਵਾਨਾਂ ਨੇ ਸ਼ਿਰਕਤ ਕੀਤੀ।ਇਸ ਮੌਕੇ ਡਾ. ਮਨਮੋਹਨ ਨੇ ਸੰਬੋਧਨ ਕਰਦਿਆਂ ਡਾ. ਸੈਫ਼ੀ ਦੀ ਪਿਆਰ ਦੀ ਨਵੀਨਤਮ ਖੋਜ ਦੀ ਸ਼ਲਾਘਾ ਕੀਤੀ।ਵਿਸ਼ੇਸ਼ ਮਹਿਮਾਨਾਂ ਵਿੱਚ ਡਾ. ਸਰਬਜੀਤ ਸਿੰਘ (ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ) ਅਤੇ ਡਾ. ਸੁਖਚੈਨ ਸਿੰਘ (ਪ੍ਰਸਿੱਧ ਸਿੱਖਿਆ ਸ਼ਾਸਤਰੀ) ਸ਼ਾਮਲ ਸਨ। ਇਸ ਮੌਕੇ ਪੰਜਾਬ ਯੂਨੀਵਰਸਿਟੀ ਦੇ ਚੇਅਰਮੈਨ ਡਾ. ਯੋਗਰਾਜ ਨੇ ਹਾਜ਼ਰੀਨ ਦਾ ਨਿੱਘਾ ਸਵਾਗਤ ਕੀਤਾ।
ਇਹ ਵੀ ਪੜੋ:ਪੰਚਾਇਤ ਚੋਣਾਂ ਦੇ ਮੱਦੇਨਜ਼ਰ ਫਾਜ਼ਿਲਕਾ ਪੁਲਿਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ
ਇਸ ਸਮਾਗਮ ਵਿੱਚ ਵਿਦਿਆਰਥੀਆਂ ਤੋਂ ਇਲਾਵਾ ਉੱਘੇ ਵਿਦਵਾਨ ਡਾ. ਰੌਣਕੀ ਰਾਮ, ਪਾਲ ਅਜਨਬੀ, ਪ੍ਰੋ. ਦਿਲਬਾਗ, ਵਰਿੰਦਰ ਸਿੰਘ, ਡਾ. ਅਕਵਿੰਦਰ ਕੌਰ ਤਨਵੀ, ਡਾ. ਸੁਖਜੀਤ ਕੌਰ, ਡਾ. ਪਵਨ, ਡਾ. ਰਵੀ, ਡਾ. ਸਤਵੀਰ ਕੌਰ, ਡਾ. ਸਿਮਰਜੀਤ ਗਰੇਵਾਲ, ਪਰਵੀਨ ਰੈਨੂੰ, ਰਮਨਦੀਪ ਰਮਨੀਕ, ਕੁਲਵਿੰਦਰ ਖਰੜ, ਅਮਨਦੀਪ ਸਿੰਘ, ਹਰਜਿੰਦਰ ਸਿੰਘ ਦਿਲਗੀਰ, ਹਿੰਮਤ ਸਿੰਘ ਸ਼ੇਰਗਿੱਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਅਤੇ ਸਾਹਿਤਕ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।