ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਵੱਖ-ਵੱਖ ਸਕੂਲਾਂ ਵਿੱਚ 2.10 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

Date:

spot_img

👉ਸਿੱਖਿਆ ਤੇ ਸਿਹਤ ਖੇਤਰਾਂ ਦਾ ਵਿਕਾਸ ਸੂਬਾ ਸਰਕਾਰ ਦੀ ਤਰਜੀਹ-ਸੰਧਵਾਂ
Kotkapura News:ਪੰਜਾਬ ਸਰਕਾਰ ਨੇ ਸੂਬੇ ਦੇ ਸਿੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਪਿਛਲੇ 3 ਸਾਲਾਂ ਦੌਰਾਨ ਕੀਤੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਡਾ. ਚੰਦਾ ਸਿੰਘ ਮਰਵਾਹ ਸੀਨੀਅਰ ਸੈਕੰਡਰੀ ਸਕੂਲ ਫਾਰ ਗਰਲਜ਼, ਕੋਟਕਪੂਰਾ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਸਕੂਲ ਦੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਅਤੇ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਦਿੱਤੀ ਗਈ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਦੀ ਵੱਡੀ ਸਫਲਤਾ;ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਸਮੱਗਲਰ ਨਾਲ ਸਬੰਧਤ ਨਸ਼ਾ ਤਸਕਰ ਕਾਬੂ;18 ਕਿਲੋ ਹੈਰੋਇਨ ਬਰਾਮਦ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਸਰਬਪੱਖੀ ਉੱਨਤੀ ਲਈ ਅਨੇਕਾਂ ਵਿਕਾਸ ਪ੍ਰੋਜੈਕਟ ਵੀ ਜੰਗੀ ਪੱਧਰ ‘ਤੇ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਤੇ ਸਿਹਤ ਖੇਤਰਾਂ ਦਾ ਵਿਕਾਸ ਅਤੇ ਉਨ੍ਹਾਂ ਨੂੰ ਜੰਗੀ ਪੱਧਰ ‘ਤੇ ਵਿਕਸਤ ਕਰਨਾ ਸੂਬਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਅੱਗੇ ਕਿਹਾ ਕਿ ਬਜਟ ਦਾ ਵੱਡਾ ਹਿੱਸਾ ਸਿਹਤ ਤੇ ਸਿੱਖਿਆ ਖੇਤਰਾਂ ‘ਤੇ ਖ਼ਰਚ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ  ਵਿਦਿਆਰਥੀਆਂ ਵੱਲੋਂ ਲਏ ਸੁਪਨੇ ਸਾਕਾਰ ਕਰਨਗੇ ਪੰਜਾਬ ਦੇ ਸਰਕਾਰੀ ਸਕੂਲ-ਡਾ. ਬਲਬੀਰ ਸਿੰਘ

ਸਪੀਕਰ ਨੇ ਡਾ. ਚੰਦਾ ਸਿੰਘ ਮਰਵਾਹ ਸੀਨੀਅਰ ਸੈਕੰਡਰੀ ਸਕੂਲ ਫਾਰ ਗਰਲਜ਼, ਕੋਟਕਪੂਰਾ ਵਿਖੇ 1.79 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸੇ ਤਰ੍ਹਾਂ ਉਨ੍ਹਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਤੇਗ ਬਹਾਦਰ ਨਗਰ ਕੋਟਕਪੂਰਾ ਵਿਖੇ 7.84 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਵਾਰਡ ਨੰਬਰ 3 ਕੋਟਕਪੂਰਾ ਵਿਖੇ 3.64 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਅਮਨ ਨਗਰ ਕੋਟਕਪੂਰਾ ਵਿਖੇ 9.5 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਥੇਹ ਚਿਬੀਆ ਵਾਲੇ ਕੋਟਕਪੂਰਾ ਵਿਖੇ 4.49 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ 2.10 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਜਨਤਾ ਨੂੰ ਸਮਰਪਿਤ ਕੀਤੇ ਗਏ ਹਨ ਅਤੇ ਇਹ ਪ੍ਰਕਿਰਿਆ ਭਵਿੱਖ ਵਿੱਚ ਵੀ ਜਾਰੀ ਰੱਖੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...