ਸਪੀਕਰ ਸੰਧਵਾਂ ਨੇ ਜ਼ਿਲ੍ਹਾ ਫਰੀਦਕੋਟ ਦੇ 1653 ਨਵੇਂ ਚੁਣੇ ਪੰਚਾਂ ਨੂੰ ਸਹੁੰ ਚੁਕਾਈ

0
10
72 Views

ਕਿਹਾ, ਪਿੰਡਾਂ ਦਾ ਵਿਕਾਸ ਪਾਰਦਰਸ਼ੀ ਢੰਗ ਨਾਲ ਕਰਨਾ ਯਕੀਨੀ ਬਣਾਓ
ਫਰੀਦਕੋਟ 19 ਨਵੰਬਰ:ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪਿੰਡਾਂ ਦਾ ਵਿਕਾਸ ਪਾਰਦਰਸ਼ੀ ਢੰਗ ਨਾਲ ਕਰਨਾ ਯਕੀਨੀ ਬਣਾਓ ਤਾਂ ਜੋ ਲੋਕ ਬਿਨ੍ਹਾਂ ਪੱਖਪਾਤ ਅਤੇ ਧੜ੍ਹੇਬੰਦੀ ਤੋਂ ਨਵੀਂਆਂ ਪੰਚਾਇਤਾਂ ਦਾ ਸਹਿਯੋਗ ਕਰਨ ਅਤੇ ਪਿੰਡਾਂ ਦੇ ਵਿਕਾਸ ‘ਚ ਆਪਣਾ ਯੋਗਦਾਨ ਪਾਉਣ।ਇਸ ਮੌਕੇ ਸ. ਸੰਧਵਾਂ ਨੇ ਜ਼ਿਲ੍ਹੇ ਦੀਆਂ ਕੁੱਲ 241 ਗ੍ਰਾਮ ਪੰਚਾਇਤਾਂ ਦੇ ਕੁੱਲ 1653 ਪੰਚਾਂ ਨੂੰ ਸਹੁੰ ਚੁਕਾਈ, ਜਿਨ੍ਹਾਂ ਵਿੱਚ ਬਲਾਕ ਫਰੀਦਕੋਟ ਦੇ 788, ਬਲਾਕ ਕੋਟਪੂਰਾ ਦੇ 375 ਅਤੇ ਬਲਾਕ ਜੈਤੋਂ ਦੇ 490 ਪੰਚਾਇਤ ਮੈਂਬਰ ਸ਼ਾਮਲ ਸਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀਆਂ ਸਹਿਯੋਗੀ ਬਣਨ ਪੰਚਾਇਤਾਂ-ਡਾ: ਬਲਜੀਤ ਕੌਰ

ਅੱਜ ਇੱਥੇ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ ਸਹੁੰ ਚੁਕਾਉਣ ਮੌਕੇ ਸ. ਸੰਧਵਾਂ ਨੇ ਕਿਹਾ ਕਿ ਨਵੀਂਆਂ ਪੰਚਾਇਤਾਂ ਪਿੰਡਾਂ ਦੀ ਦਸ਼ਾ ਤੇ ਦਿਸ਼ਾ ਬਦਲ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਨਵੀਆਂ ਪੰਚਾਇਤਾਂ ਦੇ ਮੈਂਬਰ ਪਿੰਡ ਵਾਸੀਆਂ ਨਾਲ ਸਲਾਹ ਮਸ਼ਵਰਾ ਕਰਕੇ ਅਤੇ ਉਪਲੰਬਧ ਫੰਡਾਂ ਦੀ ਸਹੀ ਢੰਗ ਨਾਲ ਵਰਤੋਂ ਕਰਕੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ ਯਕੀਨੀ ਬਣਾਉਣ।ਪਿੰਡਾਂ ਦੀਆਂ ਧੜ੍ਹੇਬੰਦੀਆਂ ਨੂੰ ਖਤਮ ਕਰਨ ਦੀ ਸਲਾਹ ਦਿੰਦਿਆਂ ਸ. ਸੰਧਵਾਂ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਸਾਂਝੇ ਕੰਮ ਕੀਤੇ ਜਾਣ ਅਤੇ ਆਮ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਕੰਮ ਕੀਤਾ ਜਾਵੇ।

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲੋਕਾਂ ਦੇ ਪੈਸੇ ਦੀ ਸਮਝਦਾਰੀ ਨਾਲ ਵਰਤੋਂ ਕੀਤੀ ਜਾਵੇ।ਨਵੇਂ ਚੁਣੇ ਪੰਚਾਇਤ ਮਂਬਰਾਂ ਨੂੰ ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਕੰਮ ਕਰਨ ਦਾ ਸੱਦਾ ਦਿੰਦਿਆਂ ਸ. ਸੰਧਵਾਂ ਨੇ ਕਿਹਾ ਕਿ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਨਿਭਾਓ ਅਤੇ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ‘ਚ ਅਹਿਮ ਭੁਮਿਕਾ ਨਿਭਾਓ ਤਾਂ ਜੋ ਅਗਲੀਆਂ ਪੀੜ੍ਹੀਆਂ ਤੁਹਾਡੇ ਵੱਲੋਂ ਕੀਤੇ ਕੰਮਾਂ ਦੀਆਂ ਉਦਾਹਰਨਾਂ ਦੇਣ।ਸ. ਸੰਧਵਾਂ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਤਰੱਕੀ ਦਾ ਧੁਰਾ ਦੱਸਦਿਆਂ ਕਿਹਾ ਕਿ ਜੇਕਰ ਪਿੰਡ ਖੁਸ਼ਹਾਲ ਹੋਣਗੇ ਤਾਂ ਹੀ ਸੂਬਾ ਤਰੱਕੀ ਕਰ ਸਕੇਗਾ ਅਤੇ ਲੋਕਾਂ ‘ਚ ਖੁਸ਼ਹਾਲੀ ਆਵੇਗੀ

 

LEAVE A REPLY

Please enter your comment!
Please enter your name here