Monday, February 2, 2026

ਸਪੀਕਰ ਸੰਧਵਾਂ ਨੇ ਆਪਣੀ ਪਤਨੀ ਸਮੇਤ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

Date:

spot_img

ਕੋਟਕਪੂਰਾ, 30 ਅਕਤੂਬਰ : ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨਾਲ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਸ਼ਿਸ਼ਟਾਚਾਰ ਨਾਤੇ ਮੁਲਾਕਾਤ ਕਰਨ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਨਾਲ ਉਹਨਾਂ ਦੇ ਧਰਮਪਤਨੀ ਮੈਡਮ ਗੁਰਪ੍ਰੀਤ ਕੌਰ ਸੰਧਵਾਂ ਵੀ ਹਾਜਰ ਸਨ। ਗਵਰਨਰ ਹਾਊਸ ਵਿੱਚ ਸ਼੍ਰੀ ਕਟਾਰੀਆ ਅਤੇ ਸ਼੍ਰੀਮਤੀ ਅਨੀਤਾ ਕਟਾਰੀਆ ਵਲੋਂ ਸਪੀਕਰ ਸੰਧਵਾਂ ਅਤੇ ਮੈਡਮ ਗੁਰਪ੍ਰੀਤ ਕੌਰ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ ਗਿਆ। ਰਸਮੀ ਗੱਲਬਾਤ ਦੌਰਾਨ ਸਪੀਕਰ ਸੰਧਵਾਂ ਨੇ ਦੱਸਿਆ ਕਿ ਭਾਵੇਂ ਦੀਵਾਲੀ ਦਾ ਸ਼ੁੱਭ ਦਿਹਾੜਾ ਸਾਰੇ ਧਰਮਾ ਦੇ ਲੋਕ ਸਾਂਝਾ ਤਿਉਹਾਰ ਹੋਣ ਕਰਕੇ ਗਰਮਜੋਸ਼ੀ ਨਾਲ ਮਨਾਉਂਦੇ ਹਨ ਪਰ ਪਿਛਲੇ ਕੁਝ ਸਾਲਾਂ ਤੋਂ ਲੋਕਾਂ ਵਿੱਚ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਸਬੰਧੀ ਜਾਗਰੂਕਤਾ ਆਈ ਹੈ,

ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ

ਜਿਸ ਕਰਕੇ ਲੋਕਾਂ ਵਿੱਚ ਆਤਿਸ਼ਬਾਜੀ ਅਤੇ ਪਟਾਕਿਆਂ ਤੋਂ ਜਿਆਦਾ ਬੂਟੇ ਲਾਉਣ, ਉਹਨਾਂ ਦੀ ਸੰਭਾਲ ਕਰਨ ਅਤੇ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਰੁਝਾਨ ਵਧਿਆ ਹੈ। ਸਪੀਕਰ ਸੰਧਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵੀ ਸਕੂਲਾਂ, ਕਾਲਜਾਂ ਅਤੇ ਹੋਰ ਵੱਖ ਵੱਖ ਸਰਕਾਰੀ ਅਦਾਰਿਆਂ ਦੇ ਮੁਖੀਆਂ ਰਾਹੀਂ ਵਿਦਿਆਰਥੀਆਂ ਅਤੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਗਈ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਪੀਕਰ ਸੰਧਵਾਂ ਦੀ ਉਪਰੋਕਤ ਸੋਚ ਦੀ ਪ੍ਰਸੰਸਾ ਕਰਦਿਆਂ ਆਖਿਆ ਕਿ ਪ੍ਰਦੂਸ਼ਣ ਰੋਕਣ ਲਈ ਐਨਜੀਟੀ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਵੀ ਸਖਤੀ ਕੀਤੀ ਜਾ ਰਹੀ ਹੈ। ਦੋਨੋਂ ਪਰਿਵਾਰਾਂ ਵੱਲੋਂ ਇਸ ਮੌਕੇ ਰਸਮੀ ਗੱਲਬਾਤ ਵੀ ਕੀਤੀ ਗਈ ਅਤੇ ਹੋਰ ਵੀ ਕਈ ਗੈਰ ਰਸਮੀ ਤੌਰ ਤੇ ਚਰਚਾਵਾਂ ਵੀ ਹੋਈਆਂ।

 

LEAVE A REPLY

Please enter your comment!
Please enter your name here

Share post:

spot_img

Popular

More like this
Related

ਥਾਣਾ ਢਕੌਲੀ ਖੇਤਰ ਵਿੱਚ ਗੋਲੀਆਂ ਚਲਾਉਣ ਵਾਲਾ ਦੋਸ਼ੀ ਗ੍ਰਿਫ਼ਤਾਰ

SAS Nagar News:ਸ਼੍ਰੀ ਹਰਮਨਦੀਪ ਸਿੰਘ ਹਾਂਸ ਐਸ.ਐਸ.ਪੀ. ਜ਼ਿਲ੍ਹਾ ਐੱਸ.ਏ.ਐੱਸ...

Bathinda ਦੇ DTO ਦਫ਼ਤਰ ਦਾ ਕਲਰਕ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

Bathinda News: ਵਿਜੀਲੈਂਸ ਬਿਊਰੋ ਬਠਿੰਡਾ ਵੱਲੋਂ ਅੱਜ ਕੀਤੀ ਗਈ...