ਸਪੀਕਰ ਸੰਧਵਾਂ ਨੇ ਯੂ.ਕੇ. ਦੀਆਂ ਆਮ ਚੋਣਾਂ ਵਿੱਚ ਜਿੱਤ ਦਰਜ ਕਰਨ ਵਾਲੇ 10 ਪੰਜਾਬੀਆਂ ਨੂੰ ਦਿੱਤੀ ਵਧਾਈ

Date:

spot_img

ਕਿਹਾ, ਹਾਊਸ ਆਫ਼ ਕਾਮਨਜ਼ ਵਿੱਚ ਪੰਜਾਬੀਆਂ ਦੀ ਆਵਾਜ਼ ਬੁਲੰਦ ਹੋਵੇਗੀ
ਚੰਡੀਗੜ੍ਹ, 6 ਜੁਲਾਈ:ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇੰਗਲੈਂਡ ਦੀਆਂ ਆਮ ਚੋਣਾਂ ਵਿੱਚ ਜਿੱਤ ਦਰਜ ਕਰਨ ਵਾਲੇ 10 ਪੰਜਾਬੀਆਂ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਹੈ ਕਿ ਇਸ ਜਿੱਤ ਨਾਲ ਹਾਊਸ ਆਫ਼ ਕਾਮਨਜ਼ ਵਿੱਚ ਸਿੱਖਾਂ ਅਤੇ ਪੰਜਾਬੀਆਂ ਦੀ ਆਵਾਜ਼ ਬੁਲੰਦ ਹੋਵੇਗੀ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਜ਼ਰੀਏ ਵਧਾਈ ਸੰਦੇਸ਼ ਦਿੰਦਿਆਂ ਸ. ਸੰਧਵਾਂ ਨੇ ਤਨਮਨਜੀਤ ਸਿੰਘ ਢੇਸੀ ਅਤੇ ਹੋਰਾਂ ਵੱਲੋਂ ਯੂ.ਕੇ. ਦੀਆਂ ਆਮ ਚੋਣਾਂ ਵਿੱਚ ਵੱਡੀਆਂ ਜਿੱਤਾਂ ਦਰਜ ਕਰਨ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਆਏ ਨਤੀਜਿਆਂ ਵਿੱਚ ਲੇਬਰ ਪਾਰਟੀ ਵਲੋਂ ਦਰਜ ਕੀਤੀ ਹੂੰਝਾਫੇਰੂ ਜਿੱਤ ਨਾਲ ਯੂ.ਕੇ. ਦੀ ਪਾਰਲੀਮੈਂਟ ਚ ਪੰਜਾਬੀਆਂ ਖ਼ਾਸ ਕਰ ਸਿੱਖਾਂ ਨੂੰ ਮਹੱਤਵਪੂਰਨ ਨਮਾਇੰਦਗੀ ਹਾਸਲ ਹੋਈ ਹੈ।

ਮਾਣ ਵਾਲੀ ਗੱਲ: ਇੰਗਲੈਂਡ ਦੇ ਵਿੱਚ ਪਹਿਲੀ ਵਾਰ 10 ਪੰਜਾਬੀ ਐਮ.ਪੀ ਚੁਣੇ ਗਏ 

ਸਪੀਕਰ ਨੇ ਇਨ੍ਹਾਂ ਚੋਣਾਂ ਵਿੱਚ ਦਰਜ ਜਿੱਤ ਨੂੰ ਇਤਿਹਾਸਕ ਅਤੇ ਪੰਜਾਬੀ ਭਾਈਚਾਰੇ ਲਈ ਇੱਕ ਮੀਲ ਪੱਥਰ ਗਰਦਾਨਦਿਆਂ ਕਿਹਾ ਕਿ ਸਿੱਖ ਆਗੂਆਂ ਦੀ ਇਹ ਜਿੱਤ ਮਾਣ ਕਰਨ ਵਾਲੀ ਅਤੇ ਵਕਾਰੀ ਜਿੱਤ ਹੈ। ਉਨ੍ਹਾਂ ਕਿਹਾ ਕਿ ਬਰਤਾਨਵੀ ਪਾਰਲੀਮੈਂਟ ਲਈ ਪਹਿਲੀ ਵਾਰ 10 ਸਿੱਖ ਤੇ ਪੰਜਾਬੀ ਮੈਂਬਰਾਂ, ਜਿਨ੍ਹਾਂ ਵਿੱਚ 5 ਮਹਿਲਾਵਾਂ ਸ਼ਾਮਲ ਹਨ, ਦਾ ਚੁਣੇ ਜਾਣੇ ਇਕ ਮਿਸਾਲ ਗੱਲ ਹੈ।ਨਵੇਂ ਚੁਣੇ ਗਏ ਸੰਸਦ ਮੈਂਬਰਾਂ ਤੋਂ ਯੂ.ਕੇ . ਦੇ ਆਮ ਲੋਕਾਂ ਅਤੇ ਪੰਜਾਬੀ ਭਾਈਚਾਰੇ ਦੇ ਸਰੋਕਾਰਾਂ ਲਈ ਲਗਾਤਾਰ ਯਤਨਸ਼ੀਲ ਰਹਿਣ ਦੀ ਉਮੀਦ ਕਰਦਿਆਂ ਸ. ਸੰਧਵਾਂ ਨੇ ਜੇਤੂ ਪੰਜਾਬੀਆਂ ਦੀ ਸਫ਼ਲਤਾ ਅਤੇ ਇੰਗਲੈਂਡ ਦੀ ਰਾਜਨੀਤੀ ਵਿੱਚ ਜ਼ਿਕਰਯੋਗ ਅਗਵਾਈ ਕਰਨ ਦੀ ਕਾਮਨਾ ਵੀ ਕੀਤੀ।

 

spot_img
spot_img

Share post:

Popular

More like this
Related

CM Nayab Singh Saini ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की

इंडो-स्वीडन इनोवेशन डे पर उपस्थित होना सम्मान और प्रसन्नता...

CM Nayab Singh Saini ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया

👉मेक इन इंडिया अभियान में मेक विद स्वीडन निभाएगा...