ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਆਈਆਂ ਸਕੂਲੀ ਤੇ ਕਾਲਜ ਵਿਦਿਆਰਥਣਾਂ ਨੂੰ ਜੀਵਨ ‘ਚ ਸਫਲ ਹੋਣ ਅਤੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਆ

0
9
74 Views

ਪੰਜਵੀਂ ਜਮਾਤ ਦੀ ਰਾਧਿਕਾ ਦੀ ਪੰਜਾਬ ਵਿਧਾਨ ਸਭਾ ਦੀ ਸਪੀਕਰ ਬਣਨ ਦੀ ਇੱਛਾ ਕੀਤੀ ਪੂਰੀ
ਚੰਡੀਗੜ੍ਹ, 28 ਨਵੰਬਰ:ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਚੰਡੀਗੜ੍ਹ ਅਤੇ ਮੁਹਾਲੀ ਦੇ ਸਕੂਲਾਂ ਅਤੇ ਕਾਲਜਾਂ ਦੀਆਂ 30 ਦੇ ਕਰੀਬ ਵਿਦਿਆਰਥਣਾਂ, ਜੋ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਆਈਆਂ ਸਨ, ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣਾ ਟੀਚਾ ਮਿੱਥ ਕੇ ਜੀਵਨ ‘ਚ ਸਫਲ ਹੋਣ ਅਤੇ ਚੰਗੇ ਨਾਗਰਿਕ ਬਣ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ।ਲੋਕ ਭਲਾਈ ਦੇ ਉਦੇਸ਼ ਤਹਿਤ ਕੰਮ ਕਰ ਰਹੀ ਇੱਕ ਸਵੈ-ਸੇਵੀ ਸੰਸਥਾ ਦੇ ਨਾਲ ਜੁੜੀਆਂ ਇਨ੍ਹਾਂ ਵਿਦਿਆਰਥਣਾਂ ਦੇ ਗਰੁੱਪ ਵੱਲੋਂ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ ਗਿਆ। ਸਪੀਕਰ ਸ. ਸੰਧਵਾਂ ਨੇ ਜਿੱਥੇ ਇਨ੍ਹਾਂ ਵਿਦਿਆਰਥਣਾਂ ਨਾਲ ਵਿਸਥਾਰ ‘ਚ ਵਿਚਾਰ-ਵਟਾਂਦਰਾ ਕੀਤਾ,

ਇਹ ਵੀ ਪੜ੍ਹੋ ਮਲੋਟ ਸ਼ਹਿਰ ਵਿੱਚ ਸੀਵਰੇਜ ਵਿਵਸਥਾ ਨੂੰ ਬਿਹਤਰ ਬਣਾਉਣ ਲਈ 6 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦੀ ਸ਼ੁਰੂਆਤ: ਡਾ. ਬਲਜੀਤ ਕੌਰ

ਉਥੇ ਹੀ ਉਨ੍ਹਾਂ ਨੂੰ ਰਾਜਨੀਤੀ, ਬਿਜ਼ਨਸ, ਆਈ.ਏ.ਐਸ, ਪੀ.ਸੀ.ਐਸ, ਡਾਕਟਰ ਅਤੇ ਸਾਇੰਸਦਾਨ ਬਣਨ ਲਈ ਵੀ ਪ੍ਰੇਰਿਆ।ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਅੱਜ ਦੇ ਵਿਦਿਆਰਥੀ, ਕੱਲ੍ਹ ਦੇ ਨੇਤਾ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ‘ਚ ਰਾਜਨੀਤੀ ‘ਚ ਆਉਣ ਦੀ ਰੁਚੀ ਹੋਣਾ ਚੰਗਾ ਸੰਕੇਤ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜਾਗਰੂਕ ਰਹਿਣ ਦੀ ਪ੍ਰੇਰਣਾ ਦਿਦਿਆਂ ਕਿਹਾ ਕਿ ਸੂਬੇ ਅਤੇ ਦੇਸ਼ ‘ਚ ਵਾਪਰਦੀਆਂ ਕਾਨੂੰਨੀ, ਰਾਜਸੀ ਤੇ ਹੋਰਨਾਂ ਘਟਨਾਵਾਂ ‘ਤੇ ਤਿੱਖੀ ਨਜ਼ਰ ਰੱਖਣੀ ਰਾਜਨੀਤੀ ‘ਚ ਰੁਚੀ ਰੱਖਣ ਵਾਲਿਆਂ ਲਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਵੱਖ-ਵੱਖ ਘਟਨਾਵਾਂ ਦੀ ਪਰਖ-ਪੜਚੋਲ ਅਤੇ ਆਪਣਾ ਇੱਕ ਨਜ਼ਰੀਆ ਵਿਕਸਿਤ ਕਰਨਾ ਬੇਹੱਦ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਦੇਸ਼ ‘ਚ ਵਾਪਰਦਾ ਹਰ ਵਰਤਾਰਾ ਰਾਜਨੀਤੀ ਨਾਲ ਜੁੜਿਆ ਹੋਇਆ ਹੈ।

ਇਹ ਵੀ ਪੜ੍ਹੋ CM Mann ਨੇ ਜਿਮਨੀ ਚੋਣਾਂ ਦੌਰਾਨ ਨਵੇਂ ਚੁਣੇ ਗਏ AAP MLA ਨਾਲ ਕੀਤੀ ਮੁਲਾਕਾਤ

ਇਸ ਲਈ ਜੇਕਰ ਵਿਦਿਆਰਥੀਆਂ ਦੀ ਰਾਜਨੀਤੀ ਵਿੱਚ ਦਿਲਚਸਪੀ ਹੈ ਤਾਂ ਉਹ ਅੱਗੇ ਵਧਣ ਅਤੇ ਇਹ ਜਾਣਨ ਦੀ ਕੋਸ਼ਿਸ਼ ਕਰਨ ਕਿ ਦੇਸ਼ ਵਿੱਚ ਕੀ ਵਾਪਰ ਰਿਹਾ ਹੈ। ਸਪੀਕਰ ਨੇ ਕਿਹਾ ਕਿ ਨੌਜਵਾਨਾਂ ਵੱਲੋਂ ਰਾਜਨੀਤੀ ਵਿੱਚ ਆਉਣ ਨਾਲ ਰਾਜਨੀਤੀ ਵਿੱਚ ਵੱਡਾ ਸੁਧਾਰ ਹੋਵੇਗਾ।ਸਪੀਕਰ ਨਾਲ ਗੱਲਬਾਤ ਦੌਰਾਨ ਜਦੋਂ ਸੈਕਰਡ ਹਾਰਟ ਸੀਨੀਅਰ ਸੈਕੰਡਰੀ ਚੰਡੀਗੜ੍ਹ ਸਕੂਲ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਰਾਧਿਕਾ ਨੇ ਰਾਜਨੀਤੀ ‘ਚ ਆਉਣ ਅਤੇ ਪੰਜਾਬ ਵਿਧਾਨ ਸਭਾ ਦੀ ਸਪੀਕਰ ਬਣਨ ਦੀ ਇੱਛਾ ਜ਼ਾਹਿਰ ਕੀਤੀ, ਤਾਂ ਸ. ਸੰਧਵਾਂ ਨੇ ਉਸਨੂੰ ਸਪੀਕਰ ਦੀ ਕੁਰਸੀ ‘ਤੇ ਬਿਠਾਉਣ ਲਈ ਕਿਹਾ। ਉਸਨੂੰ ਵੀ.ਆਈ.ਪੀ. ਰੂਟ ਰਾਹੀਂ ਲਿਜਾ ਕੇ ਸਪੀਕਰ ਦੀ ਕੁਰਸੀ ‘ਤੇ ਬਿਠਾਇਆ ਗਿਆ ਅਤੇ ਹਾਜ਼ਰ ਸਮੂਹ ਵਿਦਿਆਰਥਣਾਂ ਨੂੰ ਵਿਧਾਨਕ ਕੰਮਕਾਰ, ਵਿਰੋਧੀ ਧਿਰ ਅਤੇ ਸੱਤਾ ਧਿਰ ਆਦਿ ਬਾਰੇ ਜਾਣਕਾਰੀ ਵੀ ਦਿੱਤੀ ਗਈ।

 

LEAVE A REPLY

Please enter your comment!
Please enter your name here