ਸਪੀਕਰ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

0
24

ਚੰਡੀਗੜ੍ਹ, 11 ਜਨਵਰੀ:ਪੰਜਾਬ ਵਿਧਾਨ ਸਭਾ ਦੇ ਸਪੀਕਰ  ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਅੱਜ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ 57 ਸਾਲਾ ਸ੍ਰੀ ਗੁਰਪ੍ਰੀਤ ਗੋਗੀ ਸਾਲ 2022 ‘ਚ ਲੁਧਿਆਣਾ ਪੱਛਮੀ ਤੋਂ ਵਿਧਾਇਕ ਚੁਣੇ ਗਏ ਸਨ। ਸਪੀਕਰ ਨੇ ਇਸ ਬੇਵਕਤ ਅਕਾਲ ਚਲਾਣੇ ‘ਤੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਬੀਤੇ ਕੱਲ ਹੀ ਸ੍ਰੀ ਗੋਗੀ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮਿਲਕੇ ਬੁੱਢੇ ਨਾਲੇ ਨੂੰ ਮੁੜ ਬੁੱਢਾ ਦਰਿਆ ਬਣਾਉਣ ਦੇ ਕਾਰਜਾਂ ਸਬੰਧੀ ਲੰਬਾ ਸਮਾਂ ਵਿਚਾਰ ਚਰਚਾ ਕੀਤੀ ਸੀ।

ਇਹ ਵੀ ਪੜ੍ਹੋ ਪਟਿਆਲਾ ਤੋਂ ਬਾਅਦ ਜਲੰਧਰ ’ਚ ਵੀ ਆਪ ਆਗੂ ਦੇ ਸਿਰ ਸਜ਼ਿਆ ‘ਮੇਅਰ’ ਦਾ ਤਾਜ਼

ਸਪੀਕਰ ਨੇ ਕਿਹਾ ਕਿ ਬਤੌਰ ਆਗੂ ਸਮਾਜ ਲਈ ਅਤੇ ਵਿਸ਼ੇਸ਼ ਤੌਰ ‘ਤੇ ਲੁਧਿਆਣਾ ਖੇਤਰ ਲਈ ਕੀਤੀਆਂ ਸੇਵਾਵਾਂ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

LEAVE A REPLY

Please enter your comment!
Please enter your name here