‘ਸਪੀਕਰ ਸੰਧਵਾਂ ਵਲੋਂ ਕੋਟਕਪੂੁਰਾ ਹਲਕੇ ’ਚ ਰੁੱਖ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ’

Date:

spot_img

ਕੋਟਕਪੂਰਾ, 17 ਜੁਲਾਈ : ਵਾਤਾਵਰਣ ਦੀ ਸੰਭਾਲ ਅਤੇ ਆਉਣ ਵਾਲੀ ਨਵੀਂ ਪੀੜੀ ਦਾ ਭਵਿੱਖ ਸੁਰੱਖਿਅਤ ਰੱਖਣ ਦੇ ਲਈ ਆਪਣੇ ਹਲਕੇ ਵਿਚ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਪੰਜਾਬ ਵਿਧਾਨ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਦੇ ਪ੍ਰਧਾਨ ਡਾ ਮਨਜੀਤ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ‘ਮੈਂ ਤੇ ਮੇਰਾ ਰੁੱਖ’ ਬੈਨਰ ਹੇਠ ਰੁੱਖ ਲਗਾਏ ਗਏ। ਕਲੱਬ ਵਲੋਂ ਅੱਜ ਡਾ ਢਿੱਲੋਂ ਦੇ ਘਰ ਤੋਂ ਇਲਾਵਾ ਨੇੜਲੇ ਪਲਾਟਾਂ ਅਤੇ ਹੋਰ ਸਾਂਝੀਆਂ ਥਾਵਾਂ ’ਤੇ 400 ਬੂਟਾ ਲਾਉਣ ਦੇ ਰੱਖੇ ਗਏ ਟੀਚੇ ਦੀ ਪ੍ਰਸੰਸਾ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਵੀ ਪੰਜਾਬ ਭਰ ਦੀਆਂ ਪੰਚਾਇਤਾਂ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਦੀ ਅਪੀਲ ਕੀਤੀ ਗਈ ਹੈ।

ਮਹਿੰਦਰ ਭਗਤ ਨੇ ਚੁੱਕੀ MLA ਵਜੋਂ ਸਹੁੰ, CM ਭਗਵੰਤ ਮਾਨ ਵੀ ਰਹੇ ਹਾਜ਼ਰ

ਕਲੱਬ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ, ਚੇਅਰਮੈਨ ਪੱਪੂ ਲਹੌਰੀਆ, ਪ੍ਰੋਜੈਕਟ ਇੰਚਾਰਜ ਮਨਤਾਰ ਸਿੰਘ ਮੱਕੜ ਅਤੇ ਸਰਪ੍ਰਸਤ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦਸਿਆ ਕਿ ਗੁੱਡ ਮੌਰਨਿੰਗ ਕਲੱਬ ਵੱਲੋਂ ਦਸੰਬਰ ਮਹੀਨੇ ਅਰਥਾਤ ਧੁੰਦ ਪੈਣ ਤੋਂ ਪਹਿਲਾਂ-ਪਹਿਲਾਂ 10 ਹਜਾਰ ਤੋਂ ਜਿਆਦਾ ਬੂਟੇ ਲਾਉਣ ਦਾ ਟੀਚਾ ਰੱਖਿਆ ਗਿਆ ਹੈ। ਕਲੱਬ ਦੇ ਅਹੁਦੇਦਾਰਾਂ ਜਸਕਰਨ ਸਿੰਘ ਭੱਟੀ, ਸੁਰਿੰਦਰ ਸਿੰਘ ਸਦਿਉੜਾ, ਬਿੱਟਾ ਠੇਕੇਦਾਰ, ਗੁਰਦੀਪ ਸਿੰਘ ਮੈਨੇਜਰ ਆਦਿ ਨੇ ਦਾਅਵਾ ਕੀਤਾ ਕਿ ਬੱਚਿਆਂ ਤੇ ਨੌਜਵਾਨਾ ਨੂੰ ਵਾਤਾਵਰਣ ਦੀ ਸੰਭਾਲ ਲਈ ਪ੍ਰੇਰਿਤ ਕਰਨ ਦਾ ਇਹ ਉਪਰਾਲਾ ਸਾਰੀਆਂ ਸੰਸਥਾਵਾਂ ਨੂੰ ਪਸੰਦ ਆ ਰਿਹਾ ਹੈ। ਇਸ ਮੌਕੇ ਉਪਰੋਕਤ ਤੋਂ ਇਲਾਵਾ ਜੰਗਲਾਤ ਅਫਸਰ ਰਣਧੀਰ ਸਿੰਘ ਧੀਰਾ ਦਾ ਵੀ ਭਰਪੂਰ ਸਹਿਯੋਗ ਰਿਹਾ।

 

spot_img
spot_img

Share post:

Popular

More like this
Related

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...