spot_img
spot_img

ਸਪੀਕਰ ਸੰਧਵਾਂ ਨੇ ਸਦਰ ਥਾਣਾ ਕੋਟਕਪੂਰਾ ਵਿਖੇ ਨਵੇਂ ਸਾਲ ਦੇ ਆਗਮਨ ਪੁਰਬ ਮੌਕੇ ਰੱਖੇ ਧਾਰਮਿਕ ਸਮਾਗਮਾਂ ’ਚ ਕੀਤੀ ਸ਼ਿਰਕਤ

Date:

spot_img

ਸਦਰ ਥਾਣਾ ਵਿਖੇ ਜਿੰਮ ਦੇ ਨਿਰਮਾਣ ਲਈ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਕੀਤਾ ਐਲਾਨ
ਕੋਟਕਪੂਰਾ, 3 ਜਨਵਰੀ: ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਵੇਂ ਸਾਲ ਦੇ ਆਗਮਨ ਪੁਰਬ ਮੌਕੇ ਸਦਰ ਥਾਣਾ ਕੋਟਕਪੂਰਾ ਵਿਖੇ ਰੱਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਹਾਜ਼ਰੀਨ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਅਤੇ ਕੰਮ ਨੂੰ ਵਧੇਰੇ ਮਿਹਨਤ ਅਤੇ ਇਮਾਨਦਾਰੀ ਨਾਲ ਕਰਨ ਲਈ ਕਿਹਾ।ਇਸ ਮੌਕੇ ਉਨ੍ਹਾਂ ਪੁਲਿਸ ਕਰਮੀਆਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਜੇਕਰ ਤੁਸੀਂ ਤੁੰਦਰੁਸਤ ਰਹੋਗੇ ਤਾਂ ਸਾਰਾ ਹਲਕਾ ਤੰਦਰੁਸਤ ਰਹੇਗਾ।

ਸਪੀਕਰ ਸੰਧਵਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਰਬ ਸਾਂਝੀ ਧਾਰਮਿਕ ਕਮੇਟੀ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ

ਉਨ੍ਹਾਂ ਕਿਹਾ ਕਿ ਪੁਲਿਸ ਕਰਮਚਾਰੀ 24 ਘੰਟੇ ਡਿਊਟੀ ’ਤੇ ਰਹਿੰਦੇ ਹਨ। ਇਸ ਲਈ ਉਨ੍ਹਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਪੀਕਰ ਸੰਧਵਾਂ ਨੇ ਸਦਰ ਥਾਣਾ ਕੋਟਕਪੂਰਾ ਵਿਖੇ ਜਿੰਮ ਦੇ ਨਿਰਮਾਣ ਲਈ 5 ਲੱਖ ਰੁਪਏ ਦੀ ਗਰਾਂਟ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਕੰਮ ਦੇ ਨਾਲ ਨਾਲ ਸਿਹਤ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ।ਇਸ ਮੌਕੇ ਡੀ.ਐਸ.ਪੀ ਸ਼ਮਸ਼ੇਰ ਸਿੰਘ ਸ਼ੇਰਗਿੱਲ, ਐਸ.ਐਚ.ਓ ਚਮਕੌਰ ਸਿੰਘ ਅਤੇ ਸਦਰ ਥਾਣਾ ਕੋਟਕਪੂਰਾ ਦਾ ਸਟਾਫ ਹਾਜ਼ਰ ਸੀ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

जल संरक्षण का संदेश देती पुस्तक ‘एक बूँद सौ सवाल’ का हुआ विमोचन

👉सूचना, जनसंपर्क, भाषा एवं संस्कृति विभाग के आयुक्त एवं...

ਭਾਜਪਾ ਪੂਰੇ ਕਰੇਗੀ ਸਰਦਾਰ ਊਧਮ ਸਿੰਘ ਦੇ ਸੁਪਨੇ: ਸ੍ਰੀ ਨਾਇਬ ਸਿੰਘ ਸੈਣੀ

👉ਪੰਜਾਬ ਦੇ ਸਨੌਰ ਵਿਖੇ ਸ਼ਹੀਦ ਊਧਮ ਸਿੰਘ ਜੀ ਦੇ...