WhatsApp Image 2024-10-26 at 19.49.35
WhatsApp Image 2024-10-30 at 17.40.47
980x 450 Pixel Diwali ads
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 07.25.43
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਫਰੀਦਕੋਟ

ਸਪੀਕਰ ਸੰਧਵਾਂ ਨੇ ਹਲਕੇ ਦੇ ਸਰਪੰਚਾਂ ਨਾਲ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਖ਼ੁਸੀਆਂ ਕੀਤੀਆਂ ਸਾਂਝੀਆਂ

93 Views

‘ਦੀਵਾਲੀ ਦੇ ਰੰਗ, ਨਵੇਂ ਚੁਣੇ ਪੰਚਾਂ-ਸਰਪੰਚਾਂ ਦੇ ਸੰਗ’ ਨਾਂ ਹੇਠ ਵੱਡਾ ਸਮਾਗਮ ਆਯੋਜਿਤ
ਕੋਟਕਪੂਰਾ, 27 ਅਕਤੂਬਰ: ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਦੇ ਮਕਸਦ ਤਹਿਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਆਪਣੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਨਵੇਂ ਬਣੇ ਸਰਪੰਚਾਂ/ਮੈਂਬਰਾਂ ਅਤੇ ਪਾਰਟੀ ਅਹੁਦੇਦਾਰਾਂ ਦੇ ਸਨਮਾਨ ਹਿਤ ‘ਦੀਵਾਲੀ ਦੇ ਰੰਗ ਨਵੇਂ ਚੁਣੇ ਪੰਚਾਂ-ਸਰਪੰਚਾਂ ਦੇ ਸੰਗ’ ਸਮਾਗਮ ਦਾ ਆਯੋਜਨ ਸਥਾਨਕ ਇੱਕ ਪੈਲੇਸ ਵਿਖੇ ਕੀਤਾ ਗਿਆ। ਇਸ ਸਮਾਗਮ ਵਿਚ ਹਲਕੇ ਦੀਆਂ 65 ਪੰਚਾਇਤਾਂ ਦੇ ਚੁਣੇ ਨੁਮਾਇੰਦਿਆਂ ਤੋਂ ਇਲਾਵਾ ਪਿੰਡਾਂ ਦੇ ਮੁਹਤਬਰ ਸੱਜਣਾਂ ਨੇ ਹਿੱਸਾ ਲਿਆ। ਇਸਤੋਂ ਇਲਾਵਾ ਡਿਪਟੀ ਕਮਿਸਨਰ ਅਤੇ ਐਸਐਸਪੀ ਵੱਲੋਂ ਵੀ ਸਮੂਲੀਅਤ ਕੀਤੀ ਗਈ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਬੰਧਾਂ ਦਾ ਅਚਨਚੇਤ ਨਿਰੀਖਣ

ਸਪੀਕਰ ਸੰਧਵਾਂ ਵਲੋਂ ਵਿਧਾਨ ਸਭਾ ਹਲਕਾ ਕੋਟਕਪੂਰਾ ਅਧੀਨ ਆਉਂਦੀਆਂ ਪੰਚਾਇਤਾਂ ਦੀ ਚੋਣ ਪ੍ਰਕਿਰਿਆ ਅਮਨ ਅਮਾਨ ਨਾਲ, ਬਿਨਾ ਕਿਸੇ ਵਿਤਕਰੇ ਦੇ ਨੇਪਰੇ ਚੜਾਉਣ ਲਈ ਸਬੰਧਤ ਅਫਸਰਸ਼ਾਹੀ ਨੂੰ ਬਕਾਇਦਾ ਹਦਾਇਤ ਕੀਤੀ ਗਈ ਸੀ, ਇਸ ਹਲਕੇ ਵਿੱਚ ਇਸ ਤਰਾਂ ਦੀ ਧੱਕੇਸ਼ਾਹੀ, ਵਿਤਕਰੇਬਾਜੀ ਜਾਂ ਪੱਖਪਾਤ ਦੀ ਇਕ ਵੀ ਮਿਸਾਲ ਦੇਖਣ ਨੂੰ ਨਹੀਂ ਮਿਲੀ। ਹੁਣ ਸਪੀਕਰ ਸੰਧਵਾਂ ਨੇ ਆਪਣੇ-ਬੇਗਾਨੇ ਦਾ ਭੇਦਭਾਵ ਦੂਰ ਕਰਦਿਆਂ ਹਰ ਤਰਾਂ ਦੀ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਸਾਰੀਆਂ ਪੰਚਾਇਤਾਂ ਨੂੰ ਹੀ ਇਸ ਸਮਾਗਮ ਵਿੱਚ ਸਨਮਾਨਿਤ ਕਰਕੇ ਸੱਦਾ ਦਿੱਤਾ ਕਿ ਪਿੰਡਾਂ ਵਿੱਚ ਭਾਈਚਾਰਕ ਸਾਂਝ ਪੈਦਾ ਕਰਕੇ ਰੱਖੀ ਜਾਵੇ ਤਾਂ ਕਿ ਤੰਦਰੁਸਤ ਸਮਾਜ ਅਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਦਾ ਮੁੱਢ ਬੰਨਿਆ ਜਾ ਸਕੇ, ਜਿਸਦੀ ਹਲਕੇ ਵਿਚ ਕਾਫ਼ੀ ਸਲਾਘਾ ਕੀਤੀ ਜਾ ਰਹੀ ਹੈ।

 

Related posts

ਚਲਾਨ ਕੱਟਣ ਦਾ ਡਰਾਵਾ ਦੇ ਕੇ ਰਿਸ਼ਵਤ ਲੈਣ ਵਾਲੇ ਪੁਲਿਸ ਮੁਲਾਜਮਾਂ ਵਿਰੁਧ ਪਰਚਾ ਦਰਜ਼

punjabusernewssite

ਉਗਰਾਹਾਂ ਜਥੇਬੰਦੀ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਅੱਠਵੇਂ ਦਿਨ ਵੀ ਵਿੱਤ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਜਾਰੀ

punjabusernewssite

‘ਆਪ’ ਸਰਕਾਰ ਦੇ ਲੋਕਪੱਖੀ ਕੰਮਾਂ ਦੇ ਮੱਦੇਨਜਰ ਕਰਮਜੀਤ ਅਨਮੋਲ ਦੀ ਜਿੱਤ ਯਕੀਨੀ : ਸੰਧਵਾਂ

punjabusernewssite