WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
7Nov-10-min
CM Mann & Maryam Nawaz-min
previous arrow
next arrow
Punjabi Khabarsaar
ਫਰੀਦਕੋਟ

ਸਪੀਕਰ ਸੰਧਵਾਂ ਵਲੋਂ 200 ਸਕੂਲੀ ਬੱਚਿਆਂ ਨੂੰ ਵਿਧਾਨ ਸਭਾ ਦਾ ਚੱਲਦਾ ਸ਼ੈਸ਼ਨ ਦਿਖਾਉਣ ਦਾ ਫੈਸਲਾ

10 Views

ਕੋਟਕਪੂਰਾ, 30 ਅਗਸਤ : ਆਮ ਆਦਮੀ ਪਾਰਟੀ ਨੇ ਸੱਤਾ ਸੰਭਾਲਣ ਤੋਂ ਪਹਿਲਾਂ ਅਤੇ ਬਾਅਦ ਵਿੱਚ ਵੀ ਬਦਲਾਅ ਦੀ ਰਾਜਨੀਤੀ ਲਿਆਉਣ ਦਾ ਦਾਅਵਾ ਕੀਤਾ ਸੀ, ਜਿਸ ਤਹਿਤ ਰਾਜਨੀਤੀ ਵਿੱਚ ਤਬਦੀਲੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਆਖਿਆ ਕਿ ਦੇਸ਼ ਦੀ ਆਜਾਦੀ ਤੋਂ ਬਾਅਦ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਮੌਕੇ ਵਿਧਾਨ ਸਭਾ ਸ਼ੈਸ਼ਨ ਇਕ ਰਸਮੀ ਕਾਰਵਾਈ ਜਾਂ ਖਾਨਾਪੂਰਤੀ ਦੀ ਤਰਾਂ ਹੁੰਦਾ ਸੀ, ਕਿਉਂਕਿ ਬਾਹਰ ਬੈਠੇ ਲੋਕ ਵਿਧਾਨ ਸਭਾ ਸ਼ੈਸ਼ਨ ਦੀ ਅੰਦਰਲੀ ਅਸਲੀਅਤ ਤੋਂ ਵਾਂਝੇ ਰਹਿ ਜਾਂਦੇ ਸਨ ਪਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਨੇ ਪਹਿਲੇ ਦਿਨ ਹੀ ਵਿਧਾਨ ਸਭਾ ਦਾ ਸ਼ੈਸ਼ਨ ਸਿੱਧੇ ਪ੍ਰਸਾਰਣ ਰਾਹੀਂ ਦੁਨੀਆਂ ਦੇ ਕੋਨੇ ਕੋਨੇ ਵਿੱਚ ਬੈਠੇ ਲੋਕਾਂ ਨੂੰ ਅੰਦਰਲੀ ਅਸਲੀਅਤ ਜਾਣਨ ਦਾ ਮੌਕਾ ਦਿੱਤਾ।

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮਹਿਲਾਵਾਂ ਲਈ ਲਾਏ ਜਾਣਗੇ ਹੁਨਰ ਵਿਕਾਸ ਕੈਂਪ: ਡਾ ਬਲਜੀਤ ਕੌਰ

ਲਗਭਗ ਹਰ ਸ਼ੈਸ਼ਨ ਵਿੱਚ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀ/ਵਿਦਿਆਰਥਣਾ ਨੂੰ ਸ਼ਮੂਲੀਅਤ ਕਰਨ ਦਾ ਸੱਦਾ ਦੇ ਕੇ ਆਖਿਆ ਜਾਂਦਾ ਸੀ ਕਿ ‘ਅੱਜ ਦੇ ਬੱਚੇ ਕੱਲ ਦੇ ਨੇਤਾ’ ਵਾਲਾ ਨਾਹਰਾ ਸਿਰਫ ਕਹਿਣ ਵਾਲੀਆਂ ਗੱਲਾਂ ਹੀ ਨਹੀਂ, ਬਲਕਿ ਇਸ ਨੂੰ ਅਮਲੀਜਾਮਾ ਪਹਿਨਾਉਣ ਲਈ ਬੱਚਿਆਂ ਤੇ ਨੌਜਵਾਨਾਂ ਨੂੰ ਲੋਕਾਂ ਦੇ ਚੁਣੇ ਨੁਮਾਇੰਦਿਆਂ ਦੀ ਕਾਰਗੁਜਾਰੀ ਦਿਖਾਉਣੀ ਪਵੇਗੀ। ਸਪੀਕਰ ਸੰਧਵਾਂ ਨੇ ਦਾਅਵਾ ਕੀਤਾ ਕਿ ਹੁਣ ਤੱਕ ਅਨੇਕਾਂ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਬੱਚੇ ਵਿਧਾਨ ਸਭਾ ਦਾ ਚੱਲਦਾ ਸ਼ੈਸ਼ਨ ਦੇਖ ਕੇ ਆਨੰਦ ਮਾਣਨ ਦੇ ਨਾਲ ਨਾਲ ਗਿਆਨ ਹਾਸਲ ਕਰ ਚੁੱਕੇ ਹਨ ਤੇ ਹੁਣ ਜਿਲਾ ਫਰੀਦਕੋਟ ਦੇ ਵੱਖ ਵੱਖ ਸਕੂਲਾਂ ਦੇ ਮੁਖੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ 100 ਬੱਚੇ 3 ਸਤੰਬਰ ਅਤੇ 100 ਬੱਚੇ 4 ਸਤੰਬਰ ਨੂੰ ਲਿਆ ਕੇ ਵਿਧਾਨ ਸਭਾ ਦਾ ਸ਼ੈਸ਼ਨ ਜਰੂਰ ਦਿਖਾਉਣ।

Big News: ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਤਨਖ਼ਾਹੀਆ ਕਰਾਰ

ਸਪੀਕਰ ਸੰਧਵਾਂ ਨੇ ਦਾਅਵਾ ਕੀਤਾ ਕਿ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਵਿਦਿਆ ਦੇ ਨਾਮ ’ਤੇ ਸਿਰਫ ਸਿਆਸੀ ਰੋਟੀਆਂ ਸੇਕੀਆਂ, ਵਾਅਦੇ-ਦਾਅਵੇ ਅਤੇ ਝੂਠੇ ਲਾਰਿਆਂ ਨਾਲ ਸਬਜਬਾਗ ਦਿਖਾ ਕੇ ਵੋਟ ਰਾਜਨੀਤੀ ਕਰਦਿਆਂ ਲੋਕਾਂ ਨੂੰ ਗੁਮਰਾਹ ਕੀਤਾ ਪਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ‘ਸਕੂਲ ਆਫ ਐਮੀਨੈਂਸ’ ਦੇ ਨਾਮ ਹੇਠ ਅਜਿਹੀ ਸਿੱਖਿਆ ਕ੍ਰਾਂਤੀ ਤਿਆਰ ਕੀਤੀ, ਜਿਸ ਦੀ ਦੁਨੀਆਂ ਦੇ ਕੋਨੇ-ਕੋਨੇ ਵਿੱਚ ਬੈਠੇ ਪੰਜਾਬੀ ਸ਼ਲਾਘਾ ਕਰ ਰਹੇ ਹਨ। ਉਹਨਾਂ ਦੱਸਿਆ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਸੰਭਵ ਹੋਇਆ ਕਿ ਸਰਕਾਰੀ ਸਕੂਲਾਂ ’ਚ ਸੀਸੀਟੀਵੀ, ਸੋਲਰ ਪੈਨਲ, ਵਾਈ.ਫਾਈ., ਸਕਿਊਰਟੀ ਗਾਰਡ ਵਰਗੀ ਤਕਨੀਕ ਲਾਗੂ ਕੀਤੀ ਗਈ ਤੇ ਸਰਕਾਰੀ ਸਕੁੂਲਾਂ ਵਿੱਚ ਪੜਦੇ ਬੱਚਿਆਂ ਲਈ ਮੁਫਤ ਬੱਸ ਸੇਵਾ ਸ਼ੁਰੂ ਹੋਈ।

 

Related posts

ਫਰੀਦਕੋਟ ‘ਚ ਮਹਿਲਾ BLO ਨਾਲ ਦੁਰਵਿਵਹਾਰ, ਹਾਲਤ ਵਿਗੜੀ

punjabusernewssite

ਉਗਰਾਹਾਂ ਜਥੇਬੰਦੀ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਅੱਠਵੇਂ ਦਿਨ ਵੀ ਵਿੱਤ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਜਾਰੀ

punjabusernewssite

ਜਲੰਧਰ ਜਿੱਤ ਦੀ ਖ਼ੁਸੀ ਵਿਚ ਕੋਟਕਪੂਰਾ ਵਿਖੇ ਸਪੀਕਰ ਸੰਧਵਾਂ ਦੀ ਟੀਮ ਨੇ ਲੱਡੂਆਂ ਦੇ ਨਾਲ ਵੰਡੇ ਪੌਦੇ

punjabusernewssite