Site icon Punjabi Khabarsaar

ਸਪੀਕਰ ਸੰਧਵਾਂ ਨੇ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ

ਚੰਡੀਗੜ੍ਹ, 9 ਦਸੰਬਰ:ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਰਨਾਲਾ ਵਿਧਾਨ ਹਲਕਾ ਤੋਂ ਕਾਂਗਰਸ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਸ੍ਰੀ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ।ਇਹ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਪੀਕਰ ਵਿਧਾਨ ਸਭਾ ਨੇ ਨਵੇਂ ਚੁਣੇ ਵਿਧਾਇਕ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਇਹ ਵੀ ਪੜ੍ਹੋ ਪੰਜਾਬ ਦੇ ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਸਿੱਖਿਆ ਵਿਭਾਗ ਨਾਲ ਸਬੰਧਤ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

ਜ਼ਿਕਰਯੋਗ ਹੈ ਕਿ ਨਵੇਂ ਚੁਣੇ ਵਿਧਾਇਕ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਪਤਵੰਤੇ ਵੀ ਹਾਜ਼ਰ ਸਨ। ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ,ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੰਤਰੀ ਬਲਵੀਰ ਸਿੰਘ ਸਿੱਧੂ ਅਤੇ ਸ੍ਰੀਮਤੀ ਅਰੁਣਾ ਚੌਧਰੀ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

Exit mobile version