ਸਪੀਕਰ ਸੰਧਵਾਂ ਵੱਲੋਂ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਦੇ ਤੁਰੰਤ ਹੱਲ ਦੀ ਅਪੀਲ

0
40

ਚੰਡੀਗੜ੍ਹ, 12 ਦਸੰਬਰ:ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਭਖਦੇ ਮਸਲਿਆਂ ਦੇ ਹੱਲ ਲਈ ਉਨ੍ਹਾਂ ਨਾਲ ਸਾਰਥਕ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਕਿਸਾਨਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨ ਅਤੇ ਇਨ੍ਹਾਂ ਦੇ ਤੁਰੰਤ ਹੱਲ ਦੀ ਲੋੜ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ, ਜਿਨ੍ਹਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਰੰਟੀ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨਾ ਸ਼ਾਮਲ ਹੈ, ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ Bathinda News: ਲੰਡਨ ਯੂਨੀਵਰਸਿਟੀ ’ਚ ਚੋਣਾਂ ਜਿੱਤਣ ਵਾਲਾ ‘ਪਦਮਜੀਤ’ ਹੁਣ ਲੋਕਲ ਸਿਆਸਤ ’ਚ ਅਜਮਾਏਗਾ ਹੱਥ

ਸਪੀਕਰ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਜੋ 30 ਨਵੰਬਰ ਤੋਂ ਖਨੌਰੀ ਸਰਹੱਦ ਵਿਖੇ ਭੁੱਖ ਹੜਤਾਲ ’ਤੇ ਬੈਠੇ ਹਨ, ਦੀ ਸਿਹਤ ’ਤੇ ਵੀ ਡੂੰਘੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਕੈਂਸਰ ਦਾ ਮਰੀਜ਼ ਹੋਣ ਦੇ ਬਾਵਜੂਦ ਕਿਸਾਨ ਆਗੂ ਡੱਲੇਵਾਲ ਕੇਂਦਰ ਤੋਂ ਮੰਗਾਂ ਮਨਾਉਣ ਲਈ ਮਰਨ ਵਰਤ ‘ਤੇ ਬੈਠੇ ਹਨ। ਸ. ਸੰਧਵਾਂ ਨੇ ਕਿਸਾਨ ਆਗੂ ਦੀ ਜਾਨ ਬਚਾਉਣ ‘ਤੇ ਜ਼ੋਰ ਦਿੰਦਿਆਂ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਸ. ਡੱਲੇਵਾਲ ਨੂੰ ਭੁੱਖ ਹੜਤਾਲ ਖਤਮ ਕਰਨ ਲਈ ਮਨਾਵੇ।

ਇਹ ਵੀ ਪੜ੍ਹੋ Big News: ਆਪ ਸਰਕਾਰ ਵੱਲੋਂ ਹਰ ਮਹੀਨੇ ਔਰਤਾਂ ਨੂੰ 1000-1000 ਰੁਪਏ ਦੇਣ ਦੀ ਸਕੀਮ ਨੂੰ ਹਰੀ ਝੰਡੀ

ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਨੂੰ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਗਤੀਰੋਧ ਨੂੰ ਤੋੜਨ ਲਈ ਉਸਾਰੂ ਪਹੁੰਚ ਅਪਣਾਉਣ ਅਤੇ ਚੱਲ ਰਹੇ ਧਰਨਿਆਂ ਦਾ ਸਾਰਥਕ ਹੱਲ ਕੱਢਣ।ਕਿਸਾਨਾਂ ਲਈ ਆਪਣੀ ਹਮਾਇਤ ਨੂੰ ਦੁਹਰਾਉਂਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ, ਜਿਨ੍ਹਾਂ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਸਾਨ ਭਾਈਚਾਰੇ ਦੀਆਂ ਚਿੰਤਾਵਾਂ/ਮਸਲਿਆਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਮਿਸਾਲੀ ਕਾਰਵਾਈ ਕਰਨ ਦੀ ਅਪੀਲ ਕੀਤੀ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

LEAVE A REPLY

Please enter your comment!
Please enter your name here